ਡੌਂਕੀ ਲਗਾ ਕੇ ਅਮਰੀਕਾ ਭੇਜਣ ਵਾਲਾ ਗਾਇਕ ਜਹਾਜ਼ ਦੀ ਬਾਰੀ ਨੂੰ ਹੱਥ ਨਾ ਪਾ ਸਕਿਆ ਹਵਾਈ ਅੱਡੇ ਤੋਂ ਗ੍ਰਿਫਤਾਰ

ਚੰਡੀਗੜ੍ਹ ਨੈਸ਼ਨਲ ਪੰਜਾਬ

ਡੌਂਕੀ ਲਗਾ ਕੇ ਅਮਰੀਕਾ ਭੇਜਣ ਵਾਲਾ ਗਾਇਕ ਜਹਾਜ਼ ਦੀ ਬਾਰੀ ਨੂੰ ਹੱਥ ਨਾ ਪਾ ਸਕਿਆ ਹਵਾਈ ਅੱਡੇ ਤੋਂ ਗ੍ਰਿਫਤਾਰ

ਨਵੀਂ ਦਿੱਲੀ 13 ਸਤੰਬਰ ,ਬੋਲੇ ਪੰਜਾਬ ਬਿਊਰੋ :

ਚਾਰ ਸਾਲ ਪਹਿਲਾਂ ਆਪਣੇ ਗੀਤ ਸੁਰਮਾ ਨਾਲ ਸੁਰਖੀਆਂ ਵਿੱਚ ਅਉਣ ਵਾਲਾ ਜਲੰਧਰ ਨਾਲ ਸੰਬੰਧਿਤ ਗਾਇਕ ਫਤਿਹਜੀਤ ਸਿੰਘ ਜਿਸ ਦਾ ਨਵਾਂ ਟ੍ਰੈਕ ਪਰਾਂਦਾ ਕੁਝ ਦਿਨ ਪਹਿਲਾਂ ਹੀ ਰਿਲੀਜ਼ ਹੋਇਆ ਹੈ ਨੂੰ ਦਿੱਲੀ ਦੇ ਇੰਦਰਾ ਗਾਂਧੀ ਹਵਾਈ ਅੱਡੇ ਤੋਂ ਦਿੱਲੀ ਪੁਲਿਸ ਨੇ ਡੌਂਕੀ ਲਗਾ ਕੇ ਅਮਰੀਕਾ ਭੇਜਣ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਕੀਤਾ ਹੈ । ਫਤਿਹਜੀਤ ਦੇ ਸਾਥੀ ਨੂੰ ਪਹਿਲਾਂ ਹੀ ਗ੍ਰਿਫਤਾਰ ਕੀਤਾ ਜਾ ਚੁੱਕਾ ਹੈ। ਸੁਲਤਾਨ ਲੋਕਾਂ ਨੂੰ ਅਮਰੀਕਾ ਭੇਜਣ ਦੇ ਨਾਂ ‘ਤੇ ਧੋਖਾਧੜੀ ਕਰਦਾ ਸੀ। ਡੀਸੀਪੀ ਨੇ ਦੱਸਿਆ ਕਿ ਸੁਲਤਾਨ ਸਿੰਘ ਦੇ ਸੰਪਰਕ ਵਿੱਚ ਆਉਣ ਤੋਂ ਬਾਅਦ ਮੁਲਜ਼ਮ ਸਿੰਗਰ ਨੇ ਘੱਟ ਸਮੇਂ ਵਿੱਚ ਵੱਧ ਪੈਸੇ ਕਮਾਉਣ ਦੀ ਸੋਚੀ। ਪੁਲਿਸ ਨੇ ਦੋਸ਼ ਲਾਇਆ ਕਿ ਦੋਵੇਂ ਇਕੱਠੇ ਕੰਮ ਕਰਦੇ ਸਨ।ਡੀਸੀਪੀ ਨੇ ਅੱਗੇ ਦੱਸਿਆ ਕਿ ਫਤਿਹਜੀਤ ਸਿੰਘ ਨੇ ਪੁੱਛਗਿੱਛ ਦੌਰਾਨ ਇਸ ਮਾਮਲੇ ਦਾ ਖੁਲਾਸਾ ਕੀਤਾ ਹੈ। ਗਾਇਕ ਨੇ ਦੱਸਿਆ ਕਿ ਗੁਰਪ੍ਰੀਤ ਸਿੰਘ ਨਾਂ ਦੇ ਵਿਅਕਤੀ ਨੇ ਸੁਲਤਾਨ ਸਿੰਘ ਨਾਲ ਸੰਪਰਕ ਕੀਤਾ ਸੀ। ਗੁਰਪ੍ਰੀਤ ਨੇ ਅਮਰੀਕਾ ਜਾਣਾ ਸੀ। ਮੁਲਜ਼ਮਾਂ ਨੇ ਉਸ ਨੂੰ ਅਮਰੀਕਾ ਲਿਜਾਣ ਦਾ ਵਾਅਦਾ ਕੀਤਾ ਅਤੇ ਸਾਰੇ ਦਸਤਾਵੇਜ਼ਾਂ ਦਾ ਪ੍ਰਬੰਧ ਕਰਨ ਲਈ 50 ਲੱਖ ਰੁਪਏ ਮੰਗੇ।

ਪ੍ਰਾਪਤ ਜਾਣਕਾਰੀ ਅਨੁਸਾਰ ਗਾਇਕ ਨੇ ਡੌਂਕੀ ਲਗਵਾ ਕੇ ਇੱਕ ਵਿਅਕਤੀ ਨੂੰ 50 ਲੱਖ ਵਿੱਚ ਅਮਰੀਕਾ ਭੇਜਣਾ ਸੀ। ਗਾਇਕ ਦੇ ਸਾਥੀ ਸੁਲਤਾਨ ਸਿੰਘ ਨੇ ਕਰੀਬ 10 ਲੱਖ ਰੁਪਏ ਐਡਵਾਂਸ ਲੈ ਲਏ ਸਨ। ਜਿਸ ਵਿੱਚੋਂ 4 ਲੱਖ ਰੁਪਏ ਗਾਇਕ ਦਾ ਕਮਿਸ਼ਨ ਸੀ। ਬਾਕੀ 40 ਲੱਖ ਰੁਪਏ ਅਮਰੀਕਾ ਪਹੁੰਚ ਕੇ ਦੇਣ ਦਾ ਵਾਅਦਾ ਵੀ ਕੀਤਾ ਗਿਆ।ਮੁਲਜ਼ਮ ਨੇ ਪੁਲਿਸ ਨੂੰ ਦੱਸਿਆ ਕਿ ਸੁਲਤਾਨ ਸਿੰਘ ਦੀ ਮਦਦ ਨਾਲ ਸਿੰਗਰ ਅਤੇ ਉਸ ਦੇ ਸਾਥੀਆਂ ਨੇ ਉਕਤ ਵਿਅਕਤੀ ਨੂੰ ਅਮਰੀਕਾ ਭੇਜਣ ਲਈ 5 ਵਾਰ ਕੋਸ਼ਿਸ਼ਾਂ ਕੀਤੀਆਂ। ਇਸ ਨੂੰ ਵੱਖ-ਵੱਖ ਦੇਸ਼ਾਂ ਰਾਹੀਂ ਅਮਰੀਕਾ ਭੇਜਣ ਦੇ ਯਤਨ ਕੀਤੇ ਗਏ ਪਰ ਸਫ਼ਲਤਾ ਨਹੀਂ ਮਿਲੀ। ਬਹੁਤ ਸਾਰੀਆਂ ਯੋਜਨਾਵਾਂ ਬਣਾਈਆਂ ਗਈਆਂ ਪਰ ਸਾਰੀਆਂ ਅਸਫਲ ਰਹੀਆਂ।ਮੁਲਜ਼ਮ ਨੇ ਵਿਅਕਤੀ ਨੂੰ ਕਜ਼ਾਕਿਸਤਾਨ ਰਾਹੀਂ ਅਮਰੀਕਾ ਭੇਜਣ ਦੀ ਕੋਸ਼ਿਸ਼ ਕੀਤੀ। ਪਰ ਉੱਥੋਂ ਦੇ ਅਧਿਕਾਰੀਆਂ ਨੂੰ ਇਸ ਦਾ ਪਤਾ ਲੱਗ ਗਿਆ। ਜਿੱਥੋਂ ਉਸ ਨੂੰ ਭਾਰਤ ਡਿਪੋਰਟ ਕਰ ਦਿੱਤਾ ਗਿਆ। ਦਿੱਲੀ ਪੁਲਿਸ ਫਤਿਹਜੀਤ ਸਿੰਘ ਦੇ ਬੈਂਕ ਖਾਤੇ ਦੀ ਵੀ ਜਾਂਚ ਕਰ ਰਹੀ ਹੈ। ਇਹ ਵੀ ਪਤਾ ਲਗਾਇਆ ਜਾਵੇਗਾ ਕਿ ਗਾਇਕ ਅਜਿਹੇ ਹੋਰ ਮਾਮਲਿਆਂ ਵਿੱਚ ਸ਼ਾਮਲ ਸੀ ਜਾਂ ਨਹੀਂ।

Leave a Reply

Your email address will not be published. Required fields are marked *