ਬੀਐਸਐਫ ਤੇ ਪੰਜਾਬ ਪੁਲਿਸ ਨੂੰ ਮਿਲੀ ਵੱਡੀ ਸਫਲਤਾ, 6 ਕਿਲੋ ਹੈਰੋਇਨ ਤੇ ਡਰੋਨ ਬਰਾਮਦ

ਚੰਡੀਗੜ੍ਹ ਪੰਜਾਬ

ਬੀਐਸਐਫ ਤੇ ਪੰਜਾਬ ਪੁਲਿਸ ਨੂੰ ਮਿਲੀ ਵੱਡੀ ਸਫਲਤਾ, 6 ਕਿਲੋ ਹੈਰੋਇਨ ਤੇ ਡਰੋਨ ਬਰਾਮਦ


ਤਰਨਤਾਰਨ, 13 ਸਤੰਬਰ,ਬੋਲੇ ਪੰਜਾਬ ਬਿਊਰੋ :


ਪਾਕਿਸਤਾਨ ਆਪਣੀਆਂ ਨਾਪਾਕ ਹਰਕਤਾਂ ਤੋਂ ਬਾਜ਼ ਨਹੀਂ ਆ ਰਿਹਾ, ਸਰਹੱਦ ‘ਤੇ ਇੱਕ ਵਾਰ ਫਿਰ ਕਰੋੜਾਂ ਦੀ ਹੈਰੋਇਨ ਬਰਾਮਦ ਹੋਈ ਹੈ। ਬੀਐਸਐਫ ਅਤੇ ਪੁਲਿਸ ਨੇ ਜ਼ਿਲ੍ਹੇ ਦੇ ਅਧੀਨ ਪੈਂਦੇ ਭਾਰਤ-ਪਾਕਿਸਤਾਨ ਸਰਹੱਦ ਨੇੜੇ ਇੱਕ ਸਾਂਝੇ ਆਪ੍ਰੇਸ਼ਨ ਦੌਰਾਨ ਇੱਕ ਡਰੋਨ, ਇੱਕ ਆਈਫੋਨ ਅਤੇ 6 ਕਿਲੋ ਹੈਰੋਇਨ ਬਰਾਮਦ ਕੀਤੀ ਹੈ। ਇਸ ਸਬੰਧੀ ਥਾਣਾ ਖਾਲੜਾ ਦੀ ਪੁਲਿਸ ਨੇ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਪ੍ਰਾਪਤ ਜਾਣਕਾਰੀ ਅਨੁਸਾਰ ਬੀ.ਐਸ.ਐਫ ਅਤੇ ਖਾਲੜਾ ਪੁਲਿਸ ਵੱਲੋਂ ਸ਼ਾਮ ਕਰੀਬ 5 ਵਜੇ ਸਰਹੱਦੀ ਖੇਤਰ ਵਿੱਚ ਚਲਾਈ ਜਾ ਰਹੀ ਸਾਂਝੀ ਤਲਾਸ਼ੀ ਮੁਹਿੰਮ ਦੌਰਾਨ ਇੱਕ ਤਿਆਰ ਡਰੋਨ ਅਤੇ ਉਸ ਨਾਲ ਬੰਨ੍ਹਿਆ ਇੱਕ ਪੈਕਟ ਬਰਾਮਦ ਕੀਤਾ ਗਿਆ। ਇਹ ਡਰੋਨ ਅਤੇ ਪੈਕਟ ਸਰਹੱਦੀ ਪਿੰਡ ਗਿਲਪੰਨ ਦੇ ਖੇਤਾਂ ਵਿੱਚੋਂ ਬਰਾਮਦ ਕੀਤਾ ਗਿਆ ਹੈ। ਤਲਾਸ਼ੀ ਦੌਰਾਨ ਪੈਕਟ ਵਿੱਚੋਂ 6 ਕਿਲੋ 230 ਗ੍ਰਾਮ ਹੈਰੋਇਨ ਬਰਾਮਦ ਹੋਈ। ਬਰਾਮਦ ਕੀਤੀ ਗਈ ਹੈਰੋਇਨ ਦੀ ਅੰਤਰਰਾਸ਼ਟਰੀ ਬਾਜ਼ਾਰ ਵਿੱਚ ਕੀਮਤ 30 ਕਰੋੜ ਰੁਪਏ ਤੋਂ ਵੱਧ ਦੱਸੀ ਜਾ ਰਹੀ ਹੈ।
ਸੂਤਰਾਂ ਤੋਂ ਪਤਾ ਲੱਗਾ ਹੈ ਕਿ ਇਸ ਤੋਂ ਇਲਾਵਾ ਖਾਲੜਾ ਥਾਣੇ ਅਧੀਨ ਪੈਂਦੇ ਬੀਓਪੀ ਧਰਮਾ ਵਿਖੇ ਬੀ.ਐਸ.ਐਫ ਅਤੇ ਖਾਲੜਾ ਪੁਲਿਸ ਸਟੇਸ਼ਨ ਵੱਲੋਂ ਸਾਂਝੀ ਤਲਾਸ਼ੀ ਮੁਹਿੰਮ ਚਲਾਈ ਗਈ। ਇਸ ਦੌਰਾਨ ਮੋਟਰਸਾਈਕਲ ਸਵਾਰ ਦੋ ਵਿਅਕਤੀ ਟੀਮ ਨੂੰ ਦੇਖ ਕੇ ਮੌਕੇ ਤੋਂ ਫ਼ਰਾਰ ਹੋ ਗਏ। ਇਸ ਦੌਰਾਨ ਜਦੋਂ ਦੋਵਾਂ ਮੁਲਜ਼ਮਾਂ ਦਾ ਪਿੱਛਾ ਕੀਤਾ ਗਿਆ ਤਾਂ ਉਨ੍ਹਾਂ ਕੋਲੋਂ ਇੱਕ ਪੈਕਟ ਅਤੇ ਅਤੇ ਆਈਫੋਨ 11 ਸੁੱਟ ਕੇ ਭੱਜ ਗਏ। ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਪੁਲਿਸ ਅਤੇ ਬੀਐਸਐਫ ਨੇ ਸਵਰਨ ਸਿੰਘ ਦੇ ਘਰੋਂ ਹੈਰੋਇਨ ਦਾ ਇੱਕ ਪੈਕਟ ਵੀ ਬਰਾਮਦ ਕੀਤਾ ਹੈ। ਨਾਲ ਹੀ ਬਰਾਮਦ ਹੋਏ ਆਈਫੋਨ ਨੂੰ ਬਰਾਮਦ ਕਰਕੇ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਹੈ।

Leave a Reply

Your email address will not be published. Required fields are marked *