ਆਂਗਣਵਾੜੀ ਮੁਲਾਜ਼ਮ ਯੂਨੀਅਨ ਵੱਲੋਂ ਭਲਕੇ ਵਿਧਾਇਕਾਂ ਦੇ ਘਰਾਂ ਅੱਗੇ ਰੋਸ ਪ੍ਰਦਰਸ਼ਨ ਕਰਨ ਦਾ ਪ੍ਰੋਗਰਾਮ ਮੁਲਤਵੀ
ਚੰਡੀਗੜ੍ਹ, 13 ਸਤੰਬਰ, ਬੋਲੇ ਪੰਜਾਬ ਬਿਊਰੋ :
ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਵੱਲੋਂ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਦੀਆਂ ਮੰਗਾਂ ਤੇ ਮਸਲਿਆਂ ਨੂੰ ਲੈ ਕੇ ਜੋ ਪ੍ਰੋਗਰਾਮ 15 ਸਤੰਬਰ ਦਾ ਆਮ ਆਦਮੀ ਪਾਰਟੀ ਦੇ ਵਿਧਾਇਕਾਂ ਦੇ ਘਰਾਂ ਅੱਗੇ ਰੋਸ ਪ੍ਰਦਰਸ਼ਨ ਕਰਨ ਦਾ ਉਲੀਕਿਆ ਗਿਆ ਸੀ ਉਹ ਪ੍ਰੋਗਰਾਮ ਇੱਕ ਵਾਰ ਮੁਲਤਵੀ ਕਰ ਦਿੱਤਾ ਗਿਆ ਹੈ । ਉਪਰੋਕਤ ਜਾਣਕਾਰੀ ਯੂਨੀਅਨ ਦੇ ਸੂਬਾ ਪ੍ਰਧਾਨ ਹਰਗੋਬਿੰਦ ਕੌਰ ਨੇ ਦਿੱਤੀ । ਉਹਨਾਂ ਦੱਸਿਆ ਕਿ ਯੂਨੀਅਨ ਦੇ ਵਫਦ ਦੀ ਇਕ ਮੀਟਿੰਗ ਬੀਤੇ ਦਿਨੀਂ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨਾਲ ਹੋਈ ਸੀ । ਜਿਸ ਦੌਰਾਨ ਉਹਨਾਂ ਨੇ ਕੁੱਝ ਮੰਗਾਂ ਮੰਨਣ ਦਾ ਭਰੋਸਾ ਦਿਵਾਇਆ ਸੀ । ਜਿਸ ਕਰਕੇ ਜਥੇਬੰਦੀ ਦੀ ਸੂਬਾ ਕਮੇਟੀ ਨੇ ਫੈਸਲਾ ਕੀਤਾ ਹੈ ਕਿ ਸਰਕਾਰ ਨੇ ਮੰਗਾਂ ਮੰਨਣ ਦਾ ਭਰੋਸਾ ਦਿੱਤਾ ਹੈ ਤੇ ਉਹ ਇਕ ਮਹੀਨਾ ਉਡੀਕ ਕਰਨਗੀਆਂ ।