ਆਮ ਆਦਮੀ ਪਾਰਟੀ ਨੇਤਾ ਦੀ ਹੱਤਿਆ ਦੇ ਕੇਸ ‘ਚ ਅਕਾਲੀ ਲੀਡਰ ਨੂੰ ਹਿਰਾਸਤ ‘ਚ ਲਿਆ

ਚੰਡੀਗੜ੍ਹ ਪੰਜਾਬ

ਆਮ ਆਦਮੀ ਪਾਰਟੀ ਨੇਤਾ ਦੀ ਹੱਤਿਆ ਦੇ ਕੇਸ ‘ਚ ਅਕਾਲੀ ਲੀਡਰ ਨੂੰ ਹਿਰਾਸਤ ‘ਚ ਲਿਆ


ਖੰਨਾ, 14 ਸਤੰਬਰ,ਬੋਲੇ ਪੰਜਾਬ ਬਿਊਰੋ :


‘ਆਪ’ ਕਿਸਾਨ ਵਿੰਗ ਦੇ ਪ੍ਰਧਾਨ ਤਰਲੋਚਨ ਸਿੰਘ ਉਰਫ਼ ਡੀਸੀ ਦੀ 9 ਸਤੰਬਰ ਦੀ ਸ਼ਾਮ ਨੂੰ ਖੰਨਾ ਦੇ ਪਿੰਡ ਇਕੋਲਾਹਾ ਵਿਚ ਗੋਲ਼ੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ। ਇਸ ਮਾਮਲੇ ‘ਚ ਮੁੱਖ ਮੁਲਜ਼ਮ ਰਣਜੀਤ ਸਿੰਘ ਵਾਸੀ ਇਕੋਲਾਹਾ ਨੂੰ ਘਟਨਾ ਤੋਂ ਬਾਅਦ ਗ੍ਰਿਫ਼ਤਾਰ ਕਰ ਲਿਆ ਗਿਆ ਸੀ। ਬੀਤੀ ਰਾਤ ਪੁਲਿਸ ਨੇ ਇਸ ਮਾਮਲੇ ਵਿਚ ਨਾਮਜ਼ਦ ਅਕਾਲੀ ਆਗੂ ਤੇਜਿੰਦਰ ਸਿੰਘ ਇਕੋਲਾਹਾ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਤੇਜਿੰਦਰ ਦੇ ਭਰਾ ਦੀ ਭਾਲ ਜਾਰੀ ਹੈ। ਦੋਸ਼ ਹੈ ਕਿ ਦੋਵੇਂ ਭਰਾਵਾਂ ਨੇ ਕਤਲ ਦੀ ਸਾਜ਼ਿਸ਼ ਰਚੀ ਸੀ। ਤੇਜਿੰਦਰ ਨੂੰ ਬਾਅਦ ਦੁਪਹਿਰ ਅਦਾਲਤ ਵਿਚ ਪੇਸ਼ ਕੀਤਾ ਜਾਵੇਗਾ।
ਮੁੱਖ ਮੁਲਜ਼ਮ ਰਣਜੀਤ ਸਿੰਘ ਨੂੰ ਗ੍ਰਿਫ਼ਤਾਰ ਕਰਨ ਤੋਂ ਬਾਅਦ ਤਿੰਨ ਦਿਨਾਂ ਦੇ ਰਿਮਾਂਡ ’ਤੇ ਭੇਜ ਦਿੱਤਾ ਗਿਆ ਹੈ। ਸ਼ੁੱਕਰਵਾਰ ਨੂੰ ਰਿਮਾਂਡ ਦੀ ਮਿਆਦ ਖ਼ਤਮ ਹੋਣ ਤੋਂ ਬਾਅਦ ਰਣਜੀਤ ਨੂੰ ਮੁੜ ਖੰਨਾ ਅਦਾਲਤ ‘ਚ ਪੇਸ਼ ਕੀਤਾ ਗਿਆ। ਜੱਜ ਦੇ ਸਾਹਮਣੇ ਸਰਕਾਰੀ ਵਕੀਲ ਨੇ ਪੁਲਿਸ ਵਲੋਂ ਰਿਮਾਂਡ ਦੀ ਮੰਗ ਕੀਤੀ ਗਈ। ਇਸ ਦਾ ਹਵਾਲਾ ਦਿੱਤਾ ਗਿਆ ਕਿ ਇਹ ਸਿਆਸੀ ਕਤਲ ਸੀ। ਇਸ ਵਿੱਚ ਦੋ ਫ਼ਰਾਰ ਭਰਾਵਾਂ ਤੋਂ ਇਲਾਵਾ ਕਈ ਹੋਰ ਵੀ ਸ਼ਾਮਲ ਹਨ। ਇਸ ਲਈ ਹੁਣ ਰਿਮਾਂਡ ਦੀ ਲੋੜ ਹੈ।

Leave a Reply

Your email address will not be published. Required fields are marked *