ਕੋਲਕਾਤਾ ‘ਚ ਬੰਬ ਧਮਾਕਾ, ਇਕ ਜ਼ਖਮੀ ਪੁਲਿਸ ਜਾਂਚ ਜਾਰੀ
ਕੋਲਕਾਤਾ 14 ਸਤੰਬਰ ,ਬੋਲੇ ਪੰਜਾਬ ਬਿਊਰੋ :
ਪੱਛਮੀ ਬੰਗਾਲ ਦੀ ਰਾਜਧਾਨੀ ਕੋਲਕਾਤਾ ਵਿੱਚ ਇੱਕ ਵੱਡਾ ਹਾਦਸਾ ਵਾਪਰਿਆ ਹੈ। ਕੋਲਕਾਤਾ ਦੇ ਐੱਸਐੱਨ ਬੈਨਰਜੀ ਰੋਡ ‘ਤੇ ਧਮਾਕੇ ਦੀ ਘਟਨਾ ਸਾਹਮਣੇ ਆਈ ਹੈ। ਇਸ ਧਮਾਕੇ ‘ਚ ਇਕ ਵਿਅਕਤੀ ਜ਼ਖਮੀ ਹੋ ਗਿਆ ਹੈ। ਧਮਾਕੇ ਤੋਂ ਬਾਅਦ ਕੋਲਕਾਤਾ ਪੁਲਿਸ ਨੇ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲੀਸ ਨੇ ਤੁਰੰਤ ਸੜਕ ’ਤੇ ਆਵਾਜਾਈ ਰੋਕ ਦਿੱਤੀ ਅਤੇ ਘਟਨਾ ਵਾਲੀ ਥਾਂ ਨੂੰ ਸੀਲ ਕਰ ਦਿੱਤਾ। ਇਸ ਮਾਮਲੇ ‘ਚ ਪੁਲਸ ਨੇ ਦੱਸਿਆ ਕਿ ਧਮਾਕੇ ‘ਚ ਇਕ ਕੂੜਾ ਚੁੱਕਣ ਵਾਲਾ ਜ਼ਖਮੀ ਹੋ ਗਿਆ। ਪ੍ਰਾਪਤ ਜਾਣਕਾਰੀ ਅਨੁਸਾਰ ਅੱਜ ਦੁਪਹਿਰ 01:45 ਵਜੇ ਤਲਤਾਲਾ ਪੁਲੀਸ ਸਟੇਸ਼ਨ ਨੂੰ ਬਲੋਚਮੈਨ ਸੇਂਟ ਅਤੇ ਐਸਐਨ ਬੈਨਰਜੀ ਰੋਡ ਨੇੜੇ ਧਮਾਕੇ ਦੀ ਸੂਚਨਾ ਮਿਲੀ। ਸੂਚਨਾ ਮਿਲਣ ‘ਤੇ ਪੁਲਸ ਟੀਮ ਤੁਰੰਤ ਮੌਕੇ ‘ਤੇ ਪਹੁੰਚੀ ਅਤੇ ਜ਼ਖਮੀ ਵਿਅਕਤੀ ਨੂੰ ਇਲਾਜ ਲਈ ਹਸਪਤਾਲ ਪਹੁੰਚਾਇਆ। ਵਿਅਕਤੀ ਦਾ ਸੱਜਾ ਗੁੱਟ ਜ਼ਖ਼ਮੀ ਹੋ ਗਿਆ। ਮੁੱਢਲੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਇੱਕ ਪਲਾਸਟਿਕ ਦਾ ਬੈਗ ਰੱਖਿਆ ਹੋਇਆ ਸੀ ਜਿਸ ਵਿੱਚ ਧਮਾਕਾ ਹੋਇਆ। ਪੁਲਿਸ ਨੇ ਧਮਾਕੇ ਵਾਲੀ ਥਾਂ ਨੂੰ ਸੀਲ ਕਰ ਦਿੱਤਾ ਹੈ ਅਤੇ ਅੱਗੇ ਦੀ ਜਾਂਚ ਲਈ ਬੰਬ ਖੋਜ ਅਤੇ ਨਿਰੋਧਕ ਦਸਤੇ ਟੀਮ ਨੂੰ ਬੁਲਾਇਆ ਗਿਆ ਹੈ। ਬੀਡੀਡੀਐਸ ਟੀਮ ਨੇ ਮੌਕੇ ’ਤੇ ਮੌਜੂਦ ਬੈਗ ਅਤੇ ਆਲੇ-ਦੁਆਲੇ ਦੇ ਸਾਮਾਨ ਦੀ ਜਾਂਚ ਕੀਤੀ। ਇਸ ਤੋਂ ਬਾਅਦ ਸੜਕ ‘ਤੇ ਆਵਾਜਾਈ ਬਹਾਲ ਕਰ ਦਿੱਤੀ ਗਈ। ਧਮਾਕੇ ਤੋਂ ਬਾਅਦ ਪੁਲਿਸ ਨੇ ਐਸਐਨ ਰੋਡ ‘ਤੇ ਆਵਾਜਾਈ ਰੋਕ ਦਿੱਤੀ ਸੀ ।