ਸੰਯੁਕਤ ਕਿਸਾਨ ਮੋਰਚੇ ਵੱਲੋਂ 24 ਸਤੰਬਰ ਤੋਂ ਅੰਮ੍ਰਿਤਸਰੋਂ ਪੰਜਾਬ ਸਰਕਾਰ ਖਿਲਾਫ ਧਰਨਾ ਲਾਉਣ ਦਾ ਐਲਾਨ

ਚੰਡੀਗੜ੍ਹ ਪੰਜਾਬ

ਸੰਯੁਕਤ ਕਿਸਾਨ ਮੋਰਚੇ ਵੱਲੋਂ 24 ਸਤੰਬਰ ਤੋਂ ਅੰਮ੍ਰਿਤਸਰੋਂ ਪੰਜਾਬ ਸਰਕਾਰ ਖਿਲਾਫ ਧਰਨਾ ਲਾਉਣ ਦਾ ਐਲਾਨ

ਅੰਮ੍ਰਿਤਸਰ, 16 ਸਤੰਬਰ ਬੋਲੇ ਪੰਜਾਬ ਬਿਊਰੋ :

ਜਿੱਥੇ ਇੱਕ ਪਾਸੇ ਸੰਯੁਕਤ ਕਿਸਾਨ ਮੋਰਚਾ ਗੈਰ ਰਾਜਨੀਤਿਕ ਵੱਲੋਂ ਲੰਬੇ ਸਮੇਂ ਤੋਂ ਸ਼ੰਬੂ ਬਾਰਡਰ ਤੇ ਖਨੋਰੀ ਬਾਰਡਰ ਦੇ ਉੱਪਰ ਆਪਣੀਆਂ ਮੰਗਾਂ ਨੂੰ ਲੈ ਕੇ ਕੇਂਦਰ ਸਰਕਾਰ ਖਿਲਾਫ ਪ੍ਰਦਰਸ਼ਨ ਕੀਤਾ ਜਾ ਰਿਹਾ ਉੱਥੇ ਹੀ ਹੁਣ ਕਿਸਾਨਾਂ ਵੱਲੋਂ ਹੁਣ ਪੰਜਾਬ ਸਰਕਾਰ ਖਿਲਾਫ ਵੀ ਮੋਰਚਾ ਖੋਲਣ ਦਾ ਐਲਾਨ ਕਰ ਦਿੱਤਾ ਹੈ।

ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਸੂਬਾ ਜਨਰਲ ਸਕੱਤਰ ਸਰਵਨ ਸਿੰਘ ਪੰਧੇਰ ਨੇ ਮੀਡੀਆ ਟੀਮ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਇੱਕ ਪਾਸੇ ਸ਼ੰਭੂ ਬਾਰਡਰ ਤੇ ਕਿਸਾਨਾਂ ਵੱਲੋਂ ਕੇਂਦਰ ਸਰਕਾਰ ਖਿਲਾਫ ਪ੍ਰਦਰਸ਼ਨ ਕੀਤਾ ਜਾ ਰਿਹਾ ਦੂਜੇ ਪਾਸੇ ਪੰਜਾਬ ਸਰਕਾਰ ਵੱਲੋਂ ਕਿਸਾਨਾਂ ਦੀਆਂ ਮੰਗਾਂ ਨਹੀਂ ਮੰਨੀਆਂ ਗਈਆਂ ਜਿਸ ਕਾਰਨ ਉਹ 24 ਸਤੰਬਰ ਤੋਂ ਅੰਮ੍ਰਿਤਸਰ ਤੋਂ ਪੰਜਾਬ ਸਰਕਾਰ ਖਿਲਾਫ ਮੋਰਚਾ ਖੋਲਣ ਜਾ ਰਹੇ ਹਨ।  24 ਸਤੰਬਰ ਨੂੰ ਅੰਮ੍ਰਿਤਸਰ ਦੇ ਡੀਸੀ ਦਫਤਰ ਤੋਂ ਵੱਡੇ ਪੱਧਰ ਤੇ ਕਿਸਾਨ ਮਜ਼ਦੂਰ ਪ੍ਰਦਰਸ਼ਨ ਸ਼ੁਰੂ ਕਰਨਗੇ ।

ਉਹਨਾਂ ਕਿਹਾ ਕਿ ਲਗਭਗ 30 ਤੋਂ ਵੱਧ ਕਿਸਾਨ ਆਗੂ ਸ਼ੰਭੂ ਤੇ ਖਨੋਰੀ ਬਾਰਡਰ ਤੇ ਸ਼ਹੀਦ ਹੋ ਗਏ ਹਨ ਅਜੇ ਤੱਕ ਉਹਨਾਂ ਕਿਸਾਨਾਂ ਨੂੰ ਮੁਆਵਜ਼ਾ ਨਹੀਂ ਮਿਲਿਆ ਇਸ ਦੇ ਨਾਲ ਹੀ ਉਹਨਾਂ ਨੇ ਕਿਹਾ ਕਿ ਸ਼ੰਭੂ ਤੋਂ ਵਾਪਸੀ ਆਉਂਦੇ ਸਮੇਂ ਕਿਸਾਨਾਂ ਦੀ ਇੱਕ ਬਸ ਪਲਟੀ ਸੀ ਜਿਸ ਤੇ ਕਿ ਪ੍ਰਸ਼ਾਸਨ ਨੇ ਭਰੋਸਾ ਦਵਾਇਆ ਸੀ ਕਿ ਉਹ ਜਖਮੀਆਂ ਨੂੰ ਮੁਆਵਜ਼ਾ ਦੇਣਗੇ ਲੇਕਿਨ ਅਜੇ ਤੱਕ ਉਹਨਾਂ ਜਖਮੀਆਂ ਨੂੰ ਵੀ ਮੁਆਵਜ਼ਾ ਨਹੀਂ ਮਿਲਿਆ ਇਸ ਦੇ ਨਾਲ ਹੀ ਉਹਨਾਂ ਨੇ ਕਿਹਾ ਕਿ ਅਜੇ ਤੱਕ ਕਿਸਾਨਾਂ ਲਈ ਪੂਰੇ ਤਰੀਕੇ ਨਾਲ ਡੀਏਪੀ ਦਾ ਵੀ ਪ੍ਰਬੰਧ ਪੰਜਾਬ ਸਰਕਾਰ ਨਹੀਂ ਕਰ ਸਕੀ ਅਤੇ ਭਾਰਤ ਮਾਲਾ ਪ੍ਰੋਜੈਕਟ ਤਹਿਤ ਪੰਜਾਬ ਸਰਕਾਰ ਕਿਸਾਨਾਂ ਦੀਆਂ ਜ਼ਮੀਨਾਂ ਧੱਕੇ ਨਾਲ ਇਕੁਆਇਰ ਕਰ ਰਹੀ ਹੈ ਜਿਸਦੇ ਰੋਸ ਵਜੋਂ ਉਹ ਹੁਣ ਪੰਜਾਬ ਸਰਕਾਰ ਖਿਲਾਫ ਵੀ ਮੋਰਚਾ ਸ਼ੁਰੂ ਕਰਨਗੇ ।

Leave a Reply

Your email address will not be published. Required fields are marked *