ਜਲੰਧਰ ਕਾਊਂਟਰ ਇੰਟੈਲੀਜੈਂਸ ਨੇ 12.5 ਕਿਲੋ ਹੈਰੋਇਨ ਫੜੀ

ਚੰਡੀਗੜ੍ਹ ਪੰਜਾਬ

ਤਰਨਤਾਰਨ ਨੇੜੇ ਜਾਲ ਵਿਛਾ ਕੇ ਫੜਿਆ ਗਿਆ ਮੁਲਜ਼ਮ ਜੰਮੂ-ਕਸ਼ਮੀਰ ਪੁਲਿਸ ਨੂੰ ਲੋੜੀਂਦਾ ਸੀ

ਜਲੰਧਰ 15 ਸਤੰਬਰ ,ਬੋਲੇ ਪੰਜਾਬ ਬਿਊਰੋ :

ਪੰਜਾਬ ਪੁਲਿਸ ਦੇ ਕਾਊਂਟਰ ਇੰਟੈਲੀਜੈਂਸ ਵਿੰਗ ਨੇ ਇੱਕ ਅੰਤਰਰਾਸ਼ਟਰੀ ਨਸ਼ਾ ਤਸਕਰ ਨੂੰ ਕਰੀਬ 12.5 ਕਿਲੋ ਹੈਰੋਇਨ ਸਮੇਤ ਕਾਬੂ ਕੀਤਾ ਹੈ। ਫੜੇ ਗਏ ਦੋਸ਼ੀ ਅੰਮ੍ਰਿਤਪਾਲ ਸਿੰਘ ਉਰਫ ਫੌਜੀ ਨੂੰ ਪੁਲਸ ਨੇ ਤਰਨਤਾਰਨ ਦੇ ਪਿੰਡ ਕਸੇਲ ਤੋਂ ਗ੍ਰਿਫਤਾਰ ਕੀਤਾ ਹੈ। ਮੁਲਜ਼ਮ ਇਸੇ ਪਿੰਡ ਦਾ ਵਸਨੀਕ ਹੈ।ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਕਾਊਂਟਰ ਇੰਟੈਲੀਜੈਂਸ ਜਲੰਧਰ ਨੇ ਇੱਕ ਤਸਕਰ ਗਿਰੋਹ ਦਾ ਪਰਦਾਫਾਸ਼ ਕੀਤਾ ਹੈ। ਮੁਲਜ਼ਮ ਕਾਫੀ ਸਮੇਂ ਤੋਂ ਫਰਾਰ ਸੀ। ਪੁਲੀਸ ਟੀਮਾਂ ਉਸ ਦੀ ਭਾਲ ਵਿੱਚ ਜੁਟੀਆਂ ਹੋਈਆਂ ਸਨ। ਇਕ ਸੂਚਨਾ ਦੇ ਆਧਾਰ ‘ਤੇ ਦੋਸ਼ੀ ਨੂੰ ਅੱਜ ਯਾਨੀ ਐਤਵਾਰ ਨੂੰ ਗ੍ਰਿਫਤਾਰ ਕੀਤਾ ਗਿਆ। ਪੁਲਿਸ ਜਲਦ ਹੀ ਦੋਸ਼ੀ ਨੂੰ ਅਦਾਲਤ ‘ਚ ਪੇਸ਼ ਕਰਕੇ ਰਿਮਾਂਡ ‘ਤੇ ਲੈ ਕੇ ਪੁੱਛਗਿੱਛ ਕਰੇਗੀ ਕਿ ਉਕਤ ਦੋਸ਼ੀ ਪਾਕਿਸਤਾਨ ਦੇ ਕਿਸੇ ਨਸ਼ਾ ਤਸਕਰ ਦੇ ਸੰਪਰਕ ‘ਚ ਸੀ ਜਾਂ ਨਹੀਂ।

Leave a Reply

Your email address will not be published. Required fields are marked *