ਖਾਲਸਾ ਕਾਲਜ ਵਿੱਚ ਟੇਲੈਂਟ ਹੰਟ-2024 ਦਾ ਆਯੋਜਨ
ਮੋਹਾਲੀ 16 ਸਤੰਬਰ ,ਬੋਲੇ ਪੰਜਾਬ ਬਿਊਰੋ :
ਖਾਲਸਾ ਕਾਲਜ (ਅੰਮ੍ਰਿਤਸਰ) ਆਫ ਟੈਕਨਾਲੋਜੀ ਐਂਡ ਬਿਜ਼ਨਸ ਸਟੱਡੀਜ਼, ਫੇਜ਼ 3ਏ ਵਿਖੇ ਕਾਲਜ ਪ੍ਰਿੰਸੀਪਲ ਡਾ: ਹਰੀਸ਼ ਕੁਮਾਰੀ ਦੀ ਅਗਵਾਈ ਹੇਠ ਟੇਲੈਂਟ ਹੰਟ-2024 ਮੁਕਾਬਲਾ ਕਰਵਾਇਆ ਗਿਆ, ਜਿਸ ਵਿੱਚ ਕਾਲਜ ਦੇ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਭਾਗ ਲਿਆ ਅਤੇ ਆਪਣੀ ਪੇਸ਼ਕਾਰੀ ਦਿੱਤੀ ਤੇ ਅਧਿਆਪਕਾਂ ਤੋਂ ਪ੍ਰਸ਼ੰਸਾ ਪ੍ਰਾਪਤ ਕੀਤੀ।
ਕਾਲਜ ਕੈਂਪਸ ਵਿੱਚ ਕਰਵਾਏ ਗਏ ਟੇਲੈਂਟ ਹੰਟ-2024 ਤਹਿਤ ਕਾਲਜ ਦੇ ਵਿਦਿਆਰਥੀਆਂ ਦੇ ਵੱਖ-ਵੱਖ ਤਰ੍ਹਾਂ ਦੇ ਦਿਲਚਸਪ ਅਤੇ ਮਨੋਰੰਜਕ ਮੁਕਾਬਲੇ ਕਰਵਾਏ ਗਏ। ਇਨ੍ਹਾਂ ਮੁਕਾਬਲਿਆਂ ਵਿੱਚ ਰੰਗੋਲੀ, ਪੋਸਟਰ ਮੇਕਿੰਗ, ਲੈਂਡਸਕੇਪਿੰਗ ਪੇਂਟਿੰਗ, ਸਿੰਗਿੰਗ ਡਾਂਸ, ਨੇਚਰ ਫੋਟੋਗ੍ਰਾਫੀ, ਕਵਿਤਾ ਆਦਿ ਮੁਕਾਬਲੇ ਸ਼ਾਮਲ ਸਨ।
ਪ੍ਰੋਗਰਾਮ ਦੀ ਸਮਾਪਤੀ ‘ਤੇ ਪਿ੍ੰਸੀਪਲ ਡਾ: ਹਰੀਸ਼ ਕੁਮਾਰੀ ਨੇ ਮੁਕਾਬਲੇ ‘ਚ ਭਾਗ ਲੈਣ ਵਾਲੇ ਸਾਰੇ ਵਿਦਿਆਰਥੀਆਂ ਦੀ ਸ਼ਲਾਘਾ ਕੀਤੀ | ਉਨ੍ਹਾਂ ਆਪਣੇ ਸੰਬੋਧਨ ‘ਚ ਕਿਹਾ ਕਿ ਮੁਕਾਬਲਾ ਭਾਵੇਂ ਛੋਟਾ ਹੋਵੇ ਜਾਂ ਵੱਡਾ, ਇਸ ਨਾਲ ਆਤਮ-ਵਿਸ਼ਵਾਸ ਵਧਦਾ ਹੈ ਤਾਂ ਜੋ ਵਿਦਿਆਰਥੀ ਕਿਸੇ ਵੀ ਪਲੇਟਫਾਰਮ ‘ਤੇ ਆਪਣਾ ਵਧੀਆ ਪ੍ਰਦਰਸ਼ਨ ਕਰ ਸਕਣ।
ਉਨ੍ਹਾਂ ਕਿਹਾ ਕਿ ਸਾਡੇ ਸਾਰਿਆਂ ਦੇ ਕੁਝ ਸੁਪਨੇ ਹੁੰਦੇ ਹਨ ਅਤੇ ਅਸੀਂ ਉਨ੍ਹਾਂ ਨੂੰ ਉਦੋਂ ਹੀ ਹਾਸਲ ਕਰ ਸਕਦੇ ਹਾਂ ਜਦੋਂ ਅਸੀਂ ਦੂਜਿਆਂ ਨਾਲ ਮੁਕਾਬਲਾ ਕਰਦੇ ਹਾਂ। ਇਸ ਲਈ, ਅਸੀਂ ਕਹਿ ਸਕਦੇ ਹਾਂ ਕਿ ਮੁਕਾਬਲਾ ਸਾਨੂੰ ਬਿਹਤਰ ਕਰਨ ਲਈ ਪ੍ਰੇਰਿਤ ਕਰਦਾ ਹੈ।
ਆਪਣੇ ਸੰਬੋਧਨ ਤੋਂ ਬਾਅਦ ਪ੍ਰਿੰਸੀਪਲ ਨੇ ਟੇਲੈਂਟ ਹੰਟ-2024 ਵਿੱਚ ਜੇਤੂ ਰਹਿਣ ਵਾਲੇ ਵਿਦਿਆਰਥੀਆਂ ਨੂੰ ਇਨਾਮ ਦੇ ਕੇ ਸਨਮਾਨਿਤ ਕੀਤਾ।