ਸੁਨਾਮ : ਸੜਕ ਕਿਨਾਰੇ ਖਾਣਾ ਖਾ ਰਹੇ ਚਾਰ ਨਰੇਗਾ ਮਜ਼ਦੂਰਾਂ ਨੂੰ ਕੈਂਟਰ ਨੇ ਕੁਚਲਿਆ, ਮੌਕੇ ‘ਤੇ ਹੋਈ ਮੌਤ

ਚੰਡੀਗੜ੍ਹ ਪੰਜਾਬ

ਸੁਨਾਮ : ਸੜਕ ਕਿਨਾਰੇ ਖਾਣਾ ਖਾ ਰਹੇ ਚਾਰ ਨਰੇਗਾ ਮਜ਼ਦੂਰਾਂ ਨੂੰ ਕੈਂਟਰ ਨੇ ਕੁਚਲਿਆ, ਮੌਕੇ ‘ਤੇ ਹੋਈ ਮੌਤ


ਸੁਨਾਮ, 16 ਸਤੰਬਰ,ਬੋਲੇ ਪੰਜਾਬ ਬਿਊਰੋ :


ਸੁਨਾਮ ਦੇ ਪਿੰਡ ਬਿਸ਼ਨਪੁਰਾ ਵਿੱਚ ਕੰਮ ਤੋਂ ਬਾਅਦ ਦੁਪਹਿਰ ਦਾ ਖਾਣਾ ਖਾ ਰਹੇ ਚਾਰ ਮਨਰੇਗਾ ਮਜ਼ਦੂਰਾਂ ਨੂੰ ਇੱਕ ਕੈਂਟਰ ਨੇ ਕੁਚਲ ਦਿੱਤਾ। ਇਸ ਕਾਰਨ ਚਾਰੇ ਮਨਰੇਗਾ ਮਜ਼ਦੂਰਾਂ ਦੀ ਮੌਤ ਹੋ ਗਈ। ਇਨ੍ਹਾਂ ਵਿੱਚ ਇੱਕ ਮਹਿਲਾ ਮਜ਼ਦੂਰ ਵੀ ਸ਼ਾਮਲ ਹੈ।
ਪਿੰਡ ਦੇ ਪੱਪਨ ਸਿੰਘ ਨੇ ਦੱਸਿਆ ਕਿ ਬਿਸ਼ਨਪੁਰਾ ਅਕਾਲਗੜ੍ਹ ਦੇ ਜਰਨੈਲ ਸਿੰਘ, ਹਰਪਾਲ ਸਿੰਘ, ਛੋਟਾ ਸਿੰਘ ਅਤੇ ਗੁਰਦੇਵ ਕੌਰ ਮੁੱਖ ਪਟਿਆਲਾ ਰੋਡ ’ਤੇ ਮਨਰੇਗਾ ਤਹਿਤ ਕੰਮ ਕਰਦੇ ਸਨ। ਦੁਪਹਿਰ ਵੇਲੇ ਚਾਰੇ ਜਣੇ ਸੜਕ ਕਿਨਾਰੇ ਬੈਠੇ ਖਾਣਾ ਖਾ ਰਹੇ ਸਨ। ਇਸ ਦੌਰਾਨ ਪਟਿਆਲਾ ਵੱਲੋਂ ਆ ਰਹੇ ਇੱਕ ਕੈਂਟਰ ਨੇ ਚਾਰਾਂ ਨੂੰ ਕੁਚਲ ਦਿੱਤਾ। ਚਾਰਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ।
ਮੌਕੇ ‘ਤੇ ਪਹੁੰਚੇ ਐੱਸਐੱਚਓ ਪ੍ਰਤੀਕ ਜਿੰਦਲ ਨੇ ਦੱਸਿਆ ਕਿ ਹਾਦਸੇ ‘ਚ ਚਾਰ ਲੋਕਾਂ ਦੀ ਮੌਤ ਹੋ ਗਈ ਹੈ। ਕੈਂਟਰ ਨੂੰ ਕਬਜ਼ੇ ਵਿੱਚ ਲੈ ਲਿਆ ਗਿਆ ਹੈ ਅਤੇ ਡਰਾਈਵਰ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ।

Leave a Reply

Your email address will not be published. Required fields are marked *