ਮੁੱਖ ਮੰਤਰੀ ਭਗਵੰਤ ਮਾਨ ਦੀ ਤਬੀਅਤ ਵਿਗੜੀ, ਹਸਪਤਾਲ ਦਾਖ਼ਲ
ਚੰਡੀਗੜ੍ਹ, 18 ਸਤੰਬਰ,ਬੋਲੇ ਪੰਜਾਬ ਬਿਊਰੋ :
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਤਬੀਅਤ ਅਚਾਨਕ ਵਿਗੜ ਗਈ। ਉਨ੍ਹਾਂ ਨੂੰ ਇਲਾਜ ਲਈ ਦਿੱਲੀ ਦੇ ਅਪੋਲੋ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ। ਹਸਪਤਾਲ ਪ੍ਰਸ਼ਾਸਨ ਉਨ੍ਹਾਂ ਦੀ ਸਿਹਤ ਬਾਰੇ ਕੁਝ ਵੀ ਕਹਿਣ ਨੂੰ ਤਿਆਰ ਨਹੀਂ ਹੈ।
ਦੱਸਿਆ ਜਾ ਰਿਹਾ ਹੈ ਕਿ ਚੰਡੀਗੜ੍ਹ ਏਅਰਪੋਰਟ ‘ਤੇ ਜਹਾਜ਼ ਤੋਂ ਉਤਰਦੇ ਸਮੇਂ ਉਨ੍ਹਾਂ ਦੀ ਤਬੀਅਤ ਵਿਗੜ ਗਈ। ਇਸ ਤੋਂ ਬਾਅਦ ਉਨ੍ਹਾਂ ਨੂੰ ਹਸਪਤਾਲ ‘ਚ ਭਰਤੀ ਕਰਵਾਇਆ ਗਿਆ। ਬਾਅਦ ਵਿੱਚ ਦਿੱਲੀ ਦੇ ਅਪੋਲੋ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ।