ਚੰਡੀਗੜ੍ਹ, 31 ਜਨਵਰੀ, ਬੋਲੇ ਪੰਜਾਬ ਬਿਊਰੋ :
ਤਿੰਨ ਮਹੀਨਿਆਂ ਤੋਂ ਜੇਲ੍ਹ ਵਿੱਚ ਬੰਦ ਪੰਜਾਬ ਪੁਲੀਸ ਦੇ ਮੁਅੱਤਲ ਏਆਈਜੀ ਮਾਲਵਿੰਦਰ ਸਿੰਘ ਦੀਆਂ ਮੁਸ਼ਕਲਾਂ ਹੋਰ ਵਧ ਗਈਆਂ ਹਨ। ਹੁਣ ਉਸ ਖ਼ਿਲਾਫ਼ ਮੁਹਾਲੀ ਵਿੱਚ ਇੱਕ ਹੋਰ ਕੇਸ ਦਰਜ ਕੀਤਾ ਗਿਆ ਹੈ। ਉਸ ‘ਤੇ ਸਰਕਾਰੀ ਅਧਿਕਾਰੀਆਂ ਨੂੰ ਰਿਸ਼ਵਤ ਲਈ ਬਲੈਕਮੇਲ ਕਰਨ ਦਾ ਦੋਸ਼ ਹੈ। ਇਸ ਕੇਸ ਵਿੱਚ ਉਸ ਦੇ ਸਾਥੀ ਬਲਬੀਰ ਸਿੰਘ ਅਤੇ ਇੱਕ ਅਣਪਛਾਤੇ ਵਿਅਕਤੀ ਦਾ ਨਾਂ ਵੀ ਸ਼ਾਮਲ ਹੈ। ਤਿੰਨਾਂ ਖ਼ਿਲਾਫ਼ ਆਈਪੀਸੀ ਦੀ ਧਾਰਾ 384, 120ਬੀ, ਭ੍ਰਿਸ਼ਟਾਚਾਰ ਐਕਟ-7 ਅਤੇ 12 ਤਹਿਤ ਕੇਸ ਦਰਜ ਕੀਤਾ ਗਿਆ ਹੈ। ਮਾਮਲਾ ਦਰਜ ਕਰਨ ਦੇ ਨਾਲ ਹੀ ਪੁਲਿਸ ਨੇ ਉਸ ਨੂੰ ਪ੍ਰੋਡਕਸ਼ਨ ਵਾਰੰਟ ‘ਤੇ ਵੀ ਗ੍ਰਿਫ਼ਤਾਰ ਕਰ ਲਿਆ ਹੈ। ਇਸ ਦੇ ਨਾਲ ਹੀ ਪੁਲਿਸ ਨੂੰ ਉਮੀਦ ਹੈ ਕਿ ਪੁੱਛਗਿੱਛ ਦੌਰਾਨ ਕਈ ਰਾਜ਼ ਵੀ ਸਾਹਮਣੇ ਆਉਣਗੇ। ਇਸ ਤੋਂ ਪਹਿਲਾਂ ਵਿਜੀਲੈਂਸ ਨੇ ਉਸ ਦੇ ਕਰੀਬੀ ਸਾਥੀ ਨੂੰ ਪਟਿਆਲਾ ਤੋਂ ਗ੍ਰਿਫ਼ਤਾਰ ਕੀਤਾ ਸੀ।