ਮਿਕਸਚਰ ਟਰੱਕ ਤੇ ਪਨਬੱਸ ਵਿਚਾਲੇ ਜ਼ਬਰਦਸਤ ਟੱਕਰ, ਦਰਜਨ ਤੋਂ ਜ਼ਿਆਦਾ ਲੋਕ ਜ਼ਖਮੀ

ਚੰਡੀਗੜ੍ਹ ਪੰਜਾਬ

ਮਿਕਸਚਰ ਟਰੱਕ ਤੇ ਪਨਬੱਸ ਵਿਚਾਲੇ ਜ਼ਬਰਦਸਤ ਟੱਕਰ, ਦਰਜਨ ਤੋਂ ਜ਼ਿਆਦਾ ਲੋਕ ਜ਼ਖਮੀ

ਟਾਂਡਾ, 19 ਸਤੰਬਰ, ਬੋਲੇ ਪੰਜਾਬ ਬਿਊਰੋ

ਜਲੰਧਰ-ਪਠਾਨਕੋਟ ਮੁੱਖ ਮਾਰਗ ‘ਤੇ ਇੱਕ ਭਿਆਨਕ ਸੜਕ ਹਾਦਸੇ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਜਾਣਕਾਰੀ ਅਨੁਸਾਰ ਜਲੰਧਰ ਪਠਾਨਕੋਟ ਰੋਡ ‘ਤੇ ਅੱਡਾ ਖੁੱਡਾ ਨੇੜੇ ਅੱਜ ਦੁਪਹਿਰ ਵੇਲੇ ਇਕ ਟਰੱਕ ਅਤੇ ਬੱਸ ਵਿਚਾਲੇ ਜ਼ਬਰਦਸਤ ਟੱਕਰ ਹੋ ਗਈ। ਇਹ ਹਾਦਸਾ ਇੰਨਾ ਭਿਆਨਕ ਸੀ ਕਿ ਦੋਵੇਂ ਵਾਹਨਾਂ ਦੇ ਪਰਖੱਚੇ ਉੱਡ ਗਏ।ਇਸ ਦੌਰਾਨ ਦਰਜਨ ਤੋਂ ਜ਼ਿਆਦਾ ਲੋਕਾਂ ਦੇ ਜ਼ਖਮੀ ਹੋਣ ਦੀ ਖਬਰ ਹੈ। ਇਸ ਘਟਨਾ ਤੋਂ ਬਾਅਦ ਮੌਕੇ ‘ਤੇ ਹੜਕੰਪ ਮਚ ਗਿਆ। ਦੱਸਿਆ ਜਾ ਰਿਹਾ ਹੈ ਕਿ ਜ਼ਖਮੀਆਂ ਨੂੰ ਇਲਾਜ ਲਈ ਟਾਂਡਾ ਅਤੇ ਦਸੂਹਾ ਦੇ ਸਰਕਾਰੀ ਹਸਪਤਾਲਾਂ ‘ਚ ਦਾਖਲ ਕਰਵਾਇਆ ਗਿਆ ਹੈ।ਗੰਭੀਰ ਜ਼ਖਮੀਆਂ ਨੂੰ ਰੈਫਰ ਕੀਤਾ ਗਿਆ ਹੈ।

Leave a Reply

Your email address will not be published. Required fields are marked *