ਕੰਪਿਊਟਰ ਅਧਿਆਪਕਾਂ ਨੂੰ ਸਿੱਖਿਆ ਵਿਭਾਗ ਵਿੱਚ ਕੀਤਾ ਜਾਵੇ ਮਰਜ-ਬਲਜੀਤ ਸਿੰਘ
ਪਟਿਆਲਾ 20 ਸਤੰਬਰ ,ਬੋਲੇ ਪੰਜਾਬ ਬਿਊਰੋ :
ਅੱਜ ਖੰਡਾ ਚੌੰਕ ਪਟਿਆਲਾ ਵਿਖੇ ਕੰਪਿਊਟਰ ਅਧਿਆਪਕਾਂ ਵੱਲੋਂ ਇੱਕਠ ਕਰਕੇ ਆਪ ਸਰਕਾਰ ਪ੍ਰਤੀ ਰੋਸ਼ ਮਾਰਚ ਕੱਢਿਆ ਗਿਆ ਅਤੇ ਕੈਬਨਿਟ ਮੰਤਰੀ ਡਾਕਟਰ ਬਲਵੀਰ ਸਿੰਘ ਸਿਹਤ ਤੇ ਪਰਿਵਾਰ ਭਲਾਈ ਤੇ ਮੈਡੀਕਲ ਸਿੱਖਿਆ ਤੇ ਖੋਜ ਮੰਤਰੀ ਪੰਜਾਬ ਦੇ ਦਫਤਰ ਵਿਖੇ ਭਰਵੀਂ ਸ਼ਮੂਲੀਅਤ ਦੇ ਨਾਲ ਚਿਤਾਵਨੀ ਪੱਤਰ ਦਿੱਤਾ ਗਿਆ । ਇਸ ਮੌਕੇ ਜਿਲ੍ਹਾ ਆਗੂ ਸੁਮਿਤ ਕੁਮਾਰ ਨੇ ਆਖਿਆ ਕਿ ਜੇਕਰ ਸਰਕਾਰ ਉਹਨਾਂ ਦੀਆਂ ਜਾਇਜ਼ ਮੰਗਾਂ ਪੂਰੀਆਂ ਨਹੀਂ ਕਰਦੀ ਤਾਂ ਮਿਤੀ 28 ਸਤੰਬਰ 24 ਨੂੰ ਖਟਕੜ ਕਲਾਂ ਵਿਖੇ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦਾ ਘਿਰਾਓ ਕੀਤਾ ਜਾਵੇਗਾ । ਜਿਕਰਯੋਗ ਹੈ ਕਿ ਕੰਪਿਊਟਰ ਅਧਿਆਪਕਾਂ ਨੂੰ 2011 ਦੇ ਵਿੱਚ ਸਰਕਾਰ ਦੇ ਨੋਟੀਫਿਕੇਸ਼ਨ ਰਾਹੀਂ ਰੈਗੂਲਰ ਤਾਂ ਕਰ ਦਿੱਤਾ ਗਿਆ ਸੀ ਪਰ ਇਨਾ ਉੱਤੇ ਸਰਕਾਰ ਵੱਲੋਂ ਬਣਦੇ ਲਾਭ ਅਜੇ ਤੱਕ ਲਾਗੂ ਨਹੀਂ ਕੀਤੇ ਗਏ । ਇਹਨਾਂ ਦੀ ਮੁੱਖ ਮੰਗ ਹੈ ਕਿ ਕੰਪਿਊਟਰ ਅਧਿਆਪਕਾਂ ਨੂੰ ਛੇਵਾਂ ਪੇ ਕਮਿਸ਼ਨ ਲਗਾ ਕੇ ਸਿੱਖਿਆ ਵਿਭਾਗ ਦੇ ਵਿੱਚ ਮਰਜ ਕਰ ਦਿੱਤਾ ਜਾਵੇ । ਸਤੰਬਰ 2022 ਦੇ ਵਿੱਚ ਮੌਜੂਦਾ ਸਰਕਾਰ ਦੇ ਸਿੱਖਿਆ ਮੰਤਰੀ ਹਰਜੋਤ ਬੈਂਸ ਦੁਆਰਾ ਵੱਖ ਵੱਖ ਸੋਸ਼ਲ ਮੀਡੀਆ ਚੈਨਲਾਂ ਉੱਤੇ ਐਲਾਨ ਕੀਤਾ ਗਿਆ ਕਿ ਕੰਪਿਊਟਰ ਅਧਿਆਪਕਾਂ ਨੂੰ ਦੀਵਾਲੀ ਮੌਕੇ ਬਣਦੇ ਹੱਕ ਦੇਕੇ ਤੋਫਾ ਦਿੱਤਾ ਜਾਵੇਗਾ। ਪਰ ਅਫਸੋਸ ਅੱਜ ਦੋ ਸਾਲ ਹੋਣ ਦੇ ਬਾਅਦ ਵੀ ਸਰਕਾਰ ਨੇ ਆਪਣਾ ਵਾਅਦਾ ਪੂਰਾ ਨਹੀਂ ਕੀਤਾ । ਇਸ ਮੌਕੇ ਜਿਲ੍ਹਾ ਸਕੱਤਰ ਬਲਜੀਤ ਸਿੰਘ ਪਟਿਆਲਾ ਨੇ ਜਾਣਕਾਰੀ ਦਿੰਦੇ ਦੱਸਿਆ ਕਿ ਮਿਤੀ 01.09.2024 ਲਗਾਤਾਰ ਸੰਗਰੂਰ ਵਿਖੇ ਲੜੀਵਾਰ ਭੁੱਖ ਹੜਤਾਲ ਸੰਘਰਸ਼ ਸ਼ੁਰੂ ਚਲ ਰਿਹਾ ਹੈ , ਕੰਪਿਊਟਰ ਅਧਿਆਪਕਾਂ ਵੱਲੋਂ ਮੁੱਖ ਮੰਗ ਕੀਤੀ ਜਾ ਰਹੀ ਹੈ ਕਿ ਉਹਨਾਂ ਉੱਤੇ ਛੇਵਾਂ ਪੇ ਕਮਿਸ਼ਨ ਲਗਾਕੇ ਸਿੱਖਿਆ ਵਿਭਾਗ ਵਿੱਚ ਮਰਜ ਕੀਤਾ ਜਾਵੇ । ਪਰ ਮੰਦਭਾਗੀ ਗੱਲ ਇਹ ਹੈ ਕਿ ਅੱਜ ਪੂਰੇ 20 ਦਿਨ ਹੋਣ ਦੇ ਬਾਅਦ ਵੀ ਸਰਕਾਰ ਦਾ ਕੋਈ ਵੀ ਨੁਮਾਇੰਦਾ ਉਸ ਧਰਨੇ ਦੇ ਵਿੱਚ ਉਨਾਂ ਦਾ ਦੁੱਖ ਸੁਣਨ ਵਾਸਤੇ ਨਹੀਂ ਪਹੁੰਚਿਆ। ਇਸ ਮੌਕੇ ਡੈਮੋਕ੍ਰੇਟਿਕ ਟੀਚਰਜ਼ ਫਰੰਟ ਤੋਂ ਜਿਲਾ ਪ੍ਰਧਾਨ ਹਰਵਿੰਦਰ ਸਿੰਘ ਰੱਖੜਾ ਅਤੇ ਡੈਮੋਕ੍ਰੇਟਿਕ ਮੁਲਾਜ਼ਮ ਫੈਡਰੇਸ਼ਨ ਤੋਂ ਗੁਰਜੀਤ ਸਿੰਘ ਘੱਗਾ ਤੇ ਹਰਿੰਦਰ ਪਟਿਆਲਾ ਅਤੇ ਮਿਡ ਡੇ ਮੀਲ ਵਰਕਰ ਯੂਨੀਅਨ ਤੋਂ ਮਨਜੀਤ ਕੌਰ ਤੇ ਜਸਪਾਲ ਕੌਰ ਨੇ ਮੌਕੇ ਤੇ ਪਹੁੰਚ ਕੇ ਕੰਪਿਊਟਰ ਅਧਿਆਪਕ ਸਾਥੀਆਂ ਦਾ ਸਮਰਥਨ ਕੀਤਾ ਗਿਆ। ਇਸ ਮੌਕੇ ਭੁੱਖ ਹੜਤਾਲ ਸੰਘਰਸ਼ ਕਮੇਟੀ ਤੋਂ ਸੂਬਾ ਕਨਵੀਨਰ ਪਰਮਵੀਰ ਸਿੰਘ , ਸੂਬਾ ਕਨਵੀਨਰ ਰਣਜੀਤ ਸਿੰਘ , ਮਨਪ੍ਰੀਤ ਸਿੰਘ , ਰਾਮਜੀਤ ਸਿੰਘ , ਸੁਖਵਿੰਦਰ ਸਿੰਘ, ਰਕੇਸ਼ ਕੁਮਾਰ , ਗਗਨ ਰਾਣੂ , ਦਿਲਬਾਗ ਸਿੰਘ, ਮੁਨੀਸ਼ ਕੁਮਾਰ ਅਤੇ ਸੋਨਾ ਰਾਣੀ ਆਦਿ ਹਾਜ਼ਰ ਸਨ ।