ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆ ਨੇ ਹਰਿਮੰਦਰ ਸਾਹਿਬ ਮੱਥਾ ਟੇਕਿਆ
ਅੰਮ੍ਰਿਤਸਰ, 25 ਸਤੰਬਰ,ਬੋਲੇ ਪੰਜਾਬ ਬਿਊਰੋ :
ਪੰਜਾਬ ਸਰਕਾਰ ਦੇ ਨਵ-ਨਿਯੁਕਤ ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆ ਅੱਜ ਹਰਿਮੰਦਰ ਸਾਹਿਬ ਮੱਥਾ ਟੇਕਣ ਲਈ ਪੁੱਜੇ। ਇਸ ਦੌਰਾਨ ਉਨ੍ਹਾਂ ਕਿਹਾ ਕਿ ਜੋ ਜ਼ਿੰਮੇਵਾਰੀ ਉਨ੍ਹਾਂ ਨੂੰ ਸੇਵਾ ਦੇ ਰੂਪ ‘ਚ ਦਿੱਤੀ ਗਈ ਹੈ, ਉਸ ਨੂੰ ਉਹ ਤਨਦੇਹੀ ਨਾਲ ਨਿਭਾਉਣਗੇ। ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਦੇ ਨਾਲ ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆ ਵੀ ਹਰਿਮੰਦਰ ਸਾਹਿਬ ਨਤਮਸਤਕ ਹੋਣ ਪੁੱਜੇ।
ਉਨ੍ਹਾਂ ਗੁਰੂ ਘਰ ਵਿਖੇ ਮੱਥਾ ਟੇਕਿਆ ਅਤੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ। ਹਰਦੀਪ ਸਿੰਘ ਮੁੰਡੀਆ ਨੇ ਇਸ ਦੌਰਾਨ ਦੱਸਿਆ ਕਿ ਉਹ ਗੁਰੂ ਘਰ ਮੱਥਾ ਟੇਕਣ ਆਏ ਹਨ। ਅੱਜ ਹੀ ਦਫਤਰ ਦਾ ਚਾਰਜ ਸੰਭਾਲਣਾ ਹੈ, ਉਸ ਤੋਂ ਪਹਿਲਾਂ ਵਾਹਿਗੁਰੂ ਦਾ ਆਸ਼ੀਰਵਾਦ ਲਿਆ। ਉਨ੍ਹਾਂ ਕਿਹਾ ਕਿ ਸੀਐਮ ਭਗਵੰਤ ਮਾਨ ਨੇ ਉਨ੍ਹਾਂ ’ਤੇ ਜੋ ਭਰੋਸਾ ਜਤਾਇਆ ਹੈ, ਉਹ ਉਸ ’ਤੇ ਪੂਰਾ ਉਤਰਨਗੇ। ਉਹ ਆਪਣੀ ਜਿੰਮੇਵਾਰੀ ਨੂੰ ਸੇਵਾ ਦੇ ਰੂਪ ਵਿਚ ਨਿਭਾਉਣਗੇ ਅਤੇ ਪੰਜਾਬ ਨੂੰ ਫਿਰ ਤੋਂ ਰੰਗਲਾ ਪੰਜਾਬ ਬਣਾਉਣਗੇ।