ਮੋਹਾਲੀ-ਚੰਡੀਗੜ੍ਹ ਨਾਲ ਲੱਗਦੇ ਇਲਾਕਿਆਂ ‘ਚ ਭਾਰੀ ਮੀਂਹ ਕਾਰਨ ਤਾਪਮਾਨ ਘਟਿਆ
ਚੰਡੀਗੜ੍ਹ, 26 ਸਤੰਬਰ,ਬੋਲੇ ਪੰਜਾਬ ਬਿਊਰੋ :
ਪੰਜਾਬ ਦੇ ਮੌਸਮ ਨੂੰ ਲੈ ਕੇ ਵੱਡੀ ਖਬਰ ਸਾਹਮਣੇ ਆ ਰਹੀ ਹੈ। ਦਰਅਸਲ, ਸੂਬੇ ‘ਚ ਗਰਮੀ ਦੇ ਅਚਾਨਕ ਵਧਣ ਤੋਂ ਬਾਅਦ ਅੱਜ ਮੀਂਹ ਪੈ ਰਿਹਾ ਹੈ।ਪਟਿਆਲ਼ਾ, ਫਤਹਿਗੜ੍ਹ ਸਾਹਿਬ, ਮੋਹਾਲੀ, ਰੋਪੜ ਆਦਿ ਜ਼ਿਲ੍ਹਿਆਂ ਵਿੱਚ ਭਾਰੀ ਬਾਰਿਸ਼ ਜਾਰੀ ਹੈ।ਇਸ ਮੀਂਹ ਕਾਰਨ ਲੋਕਾਂ ਨੂੰ ਗਰਮੀ ਤੋਂ ਕੁਝ ਰਾਹਤ ਮਿਲੀ ਅਤੇ ਤਾਪਮਾਨ ਵਿੱਚ ਗਿਰਾਵਟ ਦਰਜ ਕੀਤੀ ਗਈ।
ਮੌਸਮ ਵਿਭਾਗ ਅਨੁਸਾਰ ਅੱਜ ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਨਵਾਂਸ਼ਹਿਰ, ਰੂਪਨਗਰ ਅਤੇ ਮੋਹਾਲੀ ਜ਼ਿਲ੍ਹਿਆਂ ਵਿੱਚ ਚੰਗੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਇਸ ਤੋਂ ਇਲਾਵਾ ਜਲੰਧਰ, ਲੁਧਿਆਣਾ, ਅੰਮ੍ਰਿਤਸਰ, ਤਰਨਤਾਰਨ, ਫ਼ਿਰੋਜ਼ਪੁਰ, ਕਪੂਰਥਲਾ, ਮੋਗਾ, ਬਰਨਾਲਾ, ਫਤਿਹਗੜ੍ਹ ਸਾਹਿਬ ਅਤੇ ਪਟਿਆਲਾ ਵਿੱਚ ਬਾਰਿਸ਼ ਹੋਣ ਦੀ ਸੰਭਾਵਨਾ ਹੈ