ਅਕਾਲੀ ਦਲ ਦੇ ਸਾਬਕਾ ਮੰਤਰੀ ਸੁਰਜੀਤ ਸਿੰਘ ਰੱਖੜਾ ਨੇ ਸ੍ਰੀ ਅਕਾਲ ਤਖ਼ਤ ਸਾਹਿਬ ’ਤੇ ਦਿੱਤਾ ਸਪੱਸ਼ਟੀਕਰਨ

ਚੰਡੀਗੜ੍ਹ ਪੰਜਾਬ

ਅਕਾਲੀ ਦਲ ਦੇ ਸਾਬਕਾ ਮੰਤਰੀ ਸੁਰਜੀਤ ਸਿੰਘ ਰੱਖੜਾ ਨੇ ਸ੍ਰੀ ਅਕਾਲ ਤਖ਼ਤ ਸਾਹਿਬ ’ਤੇ ਦਿੱਤਾ ਸਪੱਸ਼ਟੀਕਰਨ


ਅੰਮ੍ਰਿਤਸਰ, 26 ਸਤੰਬਰ,ਬੋਲੇ ਪੰਜਾਬ ਬਿਊਰੋ:


ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਦੀ ਅਗਵਾਈ ਹੇਠ ਪੰਜ ਸਾਹਿਬਾਨਾਂ ਵੱਲੋਂ ਕੀਤੀ ਹਦਾਇਤ ਦੀ ਪਾਲਣਾ ਕਰਦਿਆਂ ਅਕਾਲੀ ਦਲ ਦੇ ਸਾਬਕਾ ਮੰਤਰੀ ਤੇ ਵਿਧਾਇਕ ਰਹਿ ਚੁੱਕੇ ਸੁਰਜੀਤ ਸਿੰਘ ਰੱਖੜਾ ਨੇ ਆਪਣਾ ਸਪੱਸ਼ਟੀਕਰਨ ਸ੍ਰੀ ਅਕਾਲ ਤਖ਼ਤ ਸਾਹਿਬ ’ਤੇ ਪਹੁੰਚ ਕੇ ਸੌਂਪ ਦਿੱਤਾ ਹੈ।
ਇਸ ਮੌਕੇ ਸੁਰਜੀਤ ਸਿੰਘ ਰੱਖੜਾ ਨੇ ਕਿਹਾ ਕਿ 30 ਅਗਸਤ ਨੂੰ ਜੋ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਵੱਲੋਂ ਅਦੇਸ਼ ਜਾਰੀ ਕੀਤਾ ਗਿਆ ਸੀ।ਉਨ੍ਹਾਂ ਕਿਹਾ ਕਿ ਮੈਂ ਵਿਦੇਸ਼ ਗਿਆ ਹੋਇਆ ਸੀ। ਮੈਂ ਵਿਦੇਸ਼ ‘ਚ ਹੋਣ ਕਾਰਨ ਸ੍ਰੀ ਅਕਾਲ ਤਖ਼ਤ ਸਾਹਿਬ ‘ਤੇ ਨਹੀਂ ਪੁੱਜ ਸਕਿਆ, ਜਿਸ ਦੇ ਚਲਦੇ ਵਿਦੇਸ਼ ਤੋਂ ਮੈਂ ਅੱਜ ਇੱਥੇ ਆਇਆ ਹਾਂ ਤੇ ਸ੍ਰੀ ਅਕਾਲ ਤਖ਼ਤ ਸਾਹਿਬ ‘ਤੇ ਪਹੁੰਚ ਕੇ ਜਥੇਦਾਰ ਸਾਹਿਬ ਨੂੰ ਆਪਣਾ ਸਪੱਸ਼ਟੀਕਰਨ ਦਿੱਤਾ ਹੈ।
ਉਨ੍ਹਾਂ ਕਿਹਾ ਕਿ ਸਾਡੀ ਸਰਕਾਰ ਹੁੰਦੇ ਜੋ ਵੀ ਜਾਣੇ ਅਨਜਾਨੇ ‘ਚ ਭੁੱਲਾਂ ਚੁੱਕਾਂ ਹੋਈਆਂ ਹਨ ਉਨ੍ਹਾਂ ਨੂੰ ਮੁਆਫ਼ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਜੋ ਵੀ ਸਜ਼ਾ ਲਗਾਉਣਗੇ ਅਸੀਂ ਭੁਗਤਣ ਲਈ ਤਿਆਰ ਹਾਂ।

Leave a Reply

Your email address will not be published. Required fields are marked *