ਹੁਸ਼ਿਆਰਪੁਰ : ਮਾਤਾ ਚਿੰਤਪੁਰਨੀ ਮੱਥਾ ਟੇਕਣ ਜਾ ਰਹੇ ਜੋੜੇ ਨਾਲ ਵਾਪਰਿਆ ਹਾਦਸਾ, ਪਤਨੀ ਦੀ ਮੌਤ ਪਤੀ ਗੰਭੀਰ ਜ਼ਖਮੀ

ਚੰਡੀਗੜ੍ਹ ਪੰਜਾਬ

ਹੁਸ਼ਿਆਰਪੁਰ : ਮਾਤਾ ਚਿੰਤਪੁਰਨੀ ਮੱਥਾ ਟੇਕਣ ਜਾ ਰਹੇ ਜੋੜੇ ਨਾਲ ਵਾਪਰਿਆ ਹਾਦਸਾ, ਪਤਨੀ ਦੀ ਮੌਤ ਪਤੀ ਗੰਭੀਰ ਜ਼ਖਮੀ


ਹੁਸ਼ਿਆਰਪੁਰ, 28 ਸਤੰਬਰ,ਬੋਲੇ ਪੰਜਾਬ ਬਿਊਰੋ :


ਹੁਸ਼ਿਆਰਪੁਰ ਦੇ ਚਿੰਤਪੁਰਨੀ ਰੋਡ ‘ਤੇ ਇੱਕ ਦਰਦਨਾਕ ਹਾਦਸੇ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਇਸ ਘਟਨਾ ਵਿੱਚ ਇੱਕ ਔਰਤ ਦੀ ਮੌਤ ਹੋ ਗਈ।ਜਾਣਕਾਰੀ ਅਨੁਸਾਰ ਐਕਟਿਵਾ ਸਵਾਰ ਜੋੜਾ ਲੁਧਿਆਣਾ ਤੋਂ ਮਾਤਾ ਚਿੰਤਪੁਰਨੀ ਮੱਥਾ ਟੇਕਣ ਜਾ ਰਿਹਾ ਸੀ। ਇਸ ਦੌਰਾਨ ਜਦੋਂ ਉਹ ਚੌਹਾਲ ਕੋਲ ਪਹੁੰਚੇ ਤਾਂ ਇਕ ਤੇਜ਼ ਰਫਤਾਰ ਟਿੱਪਰ ਨੇ ਦੋਵਾਂ ਨੂੰ ਟੱਕਰ ਮਾਰ ਦਿੱਤੀ।
ਇਸ ਹਾਦਸੇ ‘ਚ ਪਤਨੀ ਦੀ ਮੌਕੇ ‘ਤੇ ਹੀ ਮੌਤ ਹੋ ਗਈ ਜਦਕਿ ਪਤੀ ਗੰਭੀਰ ਜ਼ਖਮੀ ਹੋ ਗਿਆ।ਉਸ ਨੂੰ ਤੁਰੰਤ ਇਲਾਜ ਲਈ ਸਿਵਲ ਹਸਪਤਾਲ ਹੁਸ਼ਿਆਰਪੁਰ ਲਿਆਂਦਾ ਗਿਆ, ਜਿੱਥੇ ਉਸ ਦੀ ਹਾਲਤ ਸਥਿਰ ਦੱਸੀ ਜਾ ਰਹੀ ਹੈ। ਸੂਚਨਾ ਮਿਲਦੇ ਹੀ ਥਾਣਾ ਸਦਰ ਦੀ ਪੁਲਸ ਨੇ ਮੌਕੇ ‘ਤੇ ਪਹੁੰਚ ਕੇ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਟਿੱਪਰ ਚਾਲਕ ਦੀ ਭਾਲ ਸ਼ੁਰੂ ਕਰ ਦਿੱਤੀ ਹੈ।

Leave a Reply

Your email address will not be published. Required fields are marked *