ਵਿੱਤ ਮੰਤਰੀ ਨਿਰਮਲਾ ਸੀਤਾਰਮਨ ਵਿਰੁੱਧ ਐਫਆਈਆਰ ਹੋਵੇਗੀ ਦਰਜ, ਅਦਾਲਤ ਨੇ ਸੁਣਾਇਆ ਹੁਕਮ

ਚੰਡੀਗੜ੍ਹ ਨੈਸ਼ਨਲ ਪੰਜਾਬ

ਵਿੱਤ ਮੰਤਰੀ ਨਿਰਮਲਾ ਸੀਤਾਰਮਨ ਵਿਰੁੱਧ ਐਫਆਈਆਰ ਹੋਵੇਗੀ ਦਰਜ, ਅਦਾਲਤ ਨੇ ਸੁਣਾਇਆ ਹੁਕਮ


ਬੈਂਗਲੁਰੂ, 28 ਸਤੰਬਰ,ਬੋਲੇ ਪੰਜਾਬ ਬਿਊਰੋ :


ਬੈਂਗਲੁਰੂ ਦੀ ਇਕ ਵਿਸ਼ੇਸ਼ ਅਦਾਲਤ ਨੇ 27 ਸਤੰਬਰ ਨੂੰ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਵਿਰੁੱਧ ਐਫਆਈਆਰ ਦਰਜ ਕਰਨ ਦਾ ਹੁਕਮ ਦਿੱਤਾ ਹੈ। ਵਿੱਤ ਮੰਤਰੀ ‘ਤੇ ਇਲੈਕਟੋਰਲ ਬਾਂਡ ਰਾਹੀਂ ਜਬਰਨ ਵਸੂਲੀ ਦਾ ਦੋਸ਼ ਹੈ। ਜਨਧਿਕਾਰ ਸੰਘਰਸ਼ ਪ੍ਰੀਸ਼ਦ (ਜੇ.ਐੱਸ.ਪੀ.) ਦੇ ਆਦਰਸ਼ ਅਈਅਰ ਨੇ ਬੈਂਗਲੁਰੂ ‘ਚ ਸ਼ਿਕਾਇਤ ਦਰਜ ਕਰ ਕੇ ਕੇਂਦਰੀ ਮੰਤਰੀ ਨਿਰਮਲਾ ਸੀਤਾਰਮਨ ਖਿਲਾਫ ਕਾਰਵਾਈ ਕਰਨ ਦੇ ਨਿਰਦੇਸ਼ ਦੇਣ ਦੀ ਮੰਗ ਕੀਤੀ ਸੀ।
ਰਿਪੋਰਟ ਅਨੁਸਾਰ ਪਟੀਸ਼ਨ ‘ਤੇ ਸੁਣਵਾਈ ਕਰਦਿਆਂ ਅਦਾਲਤ ਨੇ ਬੈਂਗਲੁਰੂ ਦੇ ਤਿਲਕ ਨਗਰ ਪੁਲਿਸ ਸਟੇਸ਼ਨ ਨੂੰ ਐਫਆਈਆਰ ਦਰਜ ਕਰਨ ਦਾ ਹੁਕਮ ਦਿੱਤਾ ਹੈ। ਅਗਲੀ ਸੁਣਵਾਈ 10 ਅਕਤੂਬਰ ਨੂੰ ਹੋਵੇਗੀ।ਜਨਧਿਕਾਰ ਸੰਘਰਸ਼ ਪ੍ਰੀਸ਼ਦ ਨੇ ਅਪ੍ਰੈਲ ‘ਚ 42ਵੀਂ ਏਸੀਐੱਮਐੱਮ ਅਦਾਲਤ ‘ਚ ਦਾਇਰ ਪਟੀਸ਼ਨ ‘ਚ ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ, ਈਡੀ ਅਧਿਕਾਰੀਆਂ, ਭਾਜਪਾ ਦੇ ਰਾਸ਼ਟਰੀ ਪ੍ਰਧਾਨ ਜੇਪੀ ਨੱਡਾ, ਭਾਜਪਾ ਦੇ ਰਾਸ਼ਟਰੀ ਨੇਤਾਵਾਂ, ਭਾਜਪਾ ਕਰਨਾਟਕ ਦੇ ਤਤਕਾਲੀ ਪ੍ਰਧਾਨ ਨਲਿਨ ਕੁਮਾਰ ਕਤੇਲ, ਬੀਵਾਈ ਵਿਜੇਂਦਰ ਵਿਰੁੱਧ ਸ਼ਿਕਾਇਤ ਕੀਤੀ ਸੀ। ਇਸ ‘ਤੇ ਸ਼ੁੱਕਰਵਾਰ ਨੂੰ ਸੁਣਵਾਈ ਹੋਈ।
ਸ਼ਿਕਾਇਤ ‘ਚ ਕਿਹਾ ਗਿਆ ਹੈ ਕਿ ਅਪ੍ਰੈਲ 2019 ਤੋਂ ਅਗਸਤ 2022 ਤੱਕ ਬਿਜ਼ਨਸਮੈਨ ਅਨਿਲ ਅਗਰਵਾਲ ਦੀ ਫਰਮ ਤੋਂ ਲਗਭਗ 230 ਕਰੋੜ ਰੁਪਏ ਅਤੇ ਅਰਬਿੰਦੋ ਫਾਰਮੇਸੀ ਤੋਂ 49 ਕਰੋੜ ਰੁਪਏ ਇਲੈਕਟੋਰਲ ਬਾਂਡ ਰਾਹੀਂ ਵਸੂਲ ਕੀਤੇ ਗਏ ਸਨ।

Leave a Reply

Your email address will not be published. Required fields are marked *