ਪੰਜਾਬ ਦੇ ਇੱਕ ਜ਼ਿਲ੍ਹੇ ‘ਚ ਦਿਸਿਆ ਤੇਂਦੂਆ, ਜੰਗਲਾਤ ਵਿਭਾਗ ਨੇ ਲੋਕਾਂ ਨੂੰ ਚੌਕਸ ਰਹਿਣ ਲਈ ਕਿਹਾ
ਗੁਰਦਾਸਪੁਰ, 29 ਸਤੰਬਰ,ਬੋਲੇ ਪੰਜਾਬ ਬਿਊਰੋ :
ਜ਼ਿਲ੍ਹਾ ਗੁਰਦਾਸਪੁਰ ਦੇ ਕਸਬਾ ਕਾਦੀਆ ਵਿੱਚ ਤੇਂਦੂਆਂ ਨਜ਼ਰ ਆਉਣ ਕਾਰਨ ਦਹਿਸ਼ਤ ਦਾ ਮਾਹੌਲ ਹੈ। ਹਰਚੋਵਾਲ ਰੋਡ ‘ਤੇ ਇਕ ਕਲੋਨੀ ‘ਚ ਰਹਿਣ ਵਾਲਾ ਹਲੀਮ ਅਹਿਮਦ ਜਦੋਂ ਆਪਣੀ ਪਤਨੀ ਨਾਲ ਕਾਰ ‘ਚ ਬੈਠਣ ਲੱਗਾ ਤਾਂ ਉਸ ਨੇ ਉਨ੍ਹਾਂ ਦੇ ਸਾਹਮਣੇ ਇਕ ਜਾਨਵਰ ਤੇਜ਼ ਦੌੜਦਾ ਦੇਖਿਆ। ਉਨ੍ਹਾਂ ਦੱਸਿਆ ਕਿ ਜਦੋਂ ਉਨ੍ਹਾਂ ਨੂੰ ਸ਼ੱਕ ਹੋਇਆ ਕਿ ਇੱਥੇ ਕੋਈ ਜੰਗਲੀ ਜਾਨਵਰ ਹੈ ਜੋ ਇੰਨੀ ਤੇਜ਼ੀ ਨਾਲ ਦੌੜ ਰਿਹਾ ਹੈ ਤਾਂ ਇਸ ਲਈ ਉਨ੍ਹਾਂ ਨੇ ਉੱਥੇ ਸੀ.ਸੀ.ਟੀ.ਵੀ. ਫੁਟੇਜ ਦੇਖੀ ਤਾਂ ਪਤਾ ਲੱਗਾ ਕਿ ਜੰਗਲੀ ਜਾਨਵਰ ਤੇਂਦੂਏ ਦੀ ਤਰ੍ਹਾਂ ਦਿਖਾਈ ਦੇ ਰਿਹਾ ਸੀ। ਉਨ੍ਹਾਂ ਇਸ ਦੀ ਸੂਚਨਾ ਜੰਗਲਾਤ ਵਿਭਾਗ ਨੂੰ ਦਿੱਤੀ।
ਇਸ ਦੌਰਾਨ ਸੀ.ਸੀ.ਟੀ.ਵੀ ਰਿਕਾਰਡਿੰਗ ਜਦੋਂ ਜੰਗਲਾਤ ਵਿਭਾਗ ਨੂੰ ਦਿਖਾਈ ਗਈ ਤਾਂ ਅਧਿਕਾਰੀ ਸ਼ਕਤੀ ਕਪੂਰ ਨੇ ਇਸ ਬਾਰੇ ਜਾਣਕਾਰੀ ਦਿੰਦਿਆਂ ਕਿਹਾ ਕਿ ਇਹ ਜਾਨਵਰ ਤੇਂਦੂਆ ਹੈ ਅਤੇ ਲੋਕਾਂ ਨੂੰ ਇਸ ਜਾਨਵਰ ਤੋਂ ਸੁਚੇਤ ਰਹਿਣਾ ਚਾਹੀਦਾ ਹੈ। ਇਹ ਬਹੁਤ ਖਤਰਨਾਕ ਜਾਨਵਰ ਹੈ। ਇਸ ਮਾਮਲੇ ਨੂੰ ਲੈ ਕੇ ਜੰਗਲਾਤ ਵਿਭਾਗ ਪੂਰੀ ਤਰ੍ਹਾਂ ਚੌਕਸ ਹੈ।