ਅੱਜ ਤੇ ਭਲਕੇ ਦੋ ਦਿਨ ਸਕੂਲਾਂ ‘ਚ ਰਹੇਗੀ ਛੁੱਟੀ

ਚੰਡੀਗੜ੍ਹ ਨੈਸ਼ਨਲ ਨੌਕਰੀਆਂ

ਅੱਜ ਤੇ ਭਲਕੇ ਦੋ ਦਿਨ ਸਕੂਲਾਂ ‘ਚ ਰਹੇਗੀ ਛੁੱਟੀ


ਚੰਡੀਗੜ੍ਹ, 4 ਅਕਤੂਬਰ,


ਹਰਿਆਣਾ ਦੇ ਸਾਰੇ ਸਕੂਲਾਂ ਵਿੱਚ ਦੋ ਦਿਨ ਛੁੱਟੀ ਰਹੇਗੀ। ਇਹ ਫੈਸਲਾ ਸੂਬੇ ਵਿੱਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਲਿਆ ਗਿਆ ਹੈ। ਪ੍ਰਸ਼ਾਸਨ ਵੱਲੋਂ ਜਾਰੀ ਹਦਾਇਤਾਂ ਅਨੁਸਾਰ 4 ਅਤੇ 5 ਅਕਤੂਬਰ ਨੂੰ ਦੋ ਦਿਨ ਬੱਚਿਆਂ ਲਈ ਸਾਰੇ ਸਕੂਲ ਬੰਦ ਰਹਿਣਗੇ।
ਦਰਅਸਲ, ਹਰਿਆਣਾ ਵਿੱਚ 5 ਅਕਤੂਬਰ ਨੂੰ ਵਿਧਾਨ ਸਭਾ ਚੋਣਾਂ ਲਈ ਵੋਟਿੰਗ ਹੋਣੀ ਹੈ। ਸਕੂਲਾਂ ਵਿੱਚ ਪੋਲਿੰਗ ਬੂਥ ਬਣਾਏ ਜਾਣਗੇ। ਵੋਟਾਂ ਤੋਂ ਇਕ ਦਿਨ ਪਹਿਲਾਂ ਕਈ ਤਿਆਰੀਆਂ ਹੋਣਗੀਆਂ, ਜਿਸ ਕਾਰਨ 4 ਅਤੇ 5 ਅਕਤੂਬਰ ਨੂੰ ਸੂਬੇ ਦੇ ਸਾਰੇ ਪ੍ਰਾਈਵੇਟ ਅਤੇ ਸਰਕਾਰੀ ਸਕੂਲਾਂ ਵਿਚ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਇਸ ਸਬੰਧੀ ਸਾਰੇ ਜ਼ਿਲ੍ਹਾ ਪ੍ਰਸ਼ਾਸਨ ਨੇ ਲਿਖਤੀ ਹੁਕਮ ਜਾਰੀ ਕਰਕੇ ਜਾਣਕਾਰੀ ਦਿੱਤੀ ਹੈ।

Leave a Reply

Your email address will not be published. Required fields are marked *