ਭਾਜਪਾ ਨੇ ਪੰਜਾਬ ਵਿਧਾਨ ਸਭਾ ਜ਼ਿਮਨੀ ਚੋਣਾਂ ਲਈ ਇੰਚਾਰਜ ਤੇ ਸਹਿ-ਇੰਚਾਰਜ ਕੀਤੇ ਨਿਯੁਕਤ

ਚੰਡੀਗੜ੍ਹ ਪੰਜਾਬ

ਭਾਜਪਾ ਨੇ ਪੰਜਾਬ ਵਿਧਾਨ ਸਭਾ ਜ਼ਿਮਨੀ ਚੋਣਾਂ ਲਈ ਇੰਚਾਰਜ ਤੇ ਸਹਿ-ਇੰਚਾਰਜ ਕੀਤੇ ਨਿਯੁਕਤ

ਚੰਡੀਗੜ੍ਹ 4 ਅਕਤੂਬਰ ,ਬੋਲੇ ਪੰਜਾਬ ਬਿਊਰੋ :

ਪੰਜਾਬ ਦੀਆਂ 4 ਵਿਧਾਨ ਸਭਾ ਸੀਟਾਂ ‘ਤੇ ਹੋਣ ਵਾਲੀਆਂ ਜ਼ਿਮਨੀ ਚੋਣਾਂ ਲਈ ਭਾਜਪਾ ਨੇ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ।ਭਾਜਪਾ ਨੇ ਚੋਣਾਂ ਲਈ ਇੰਚਾਰਜ ਅਤੇ ਸਹਿ ਇੰਚਾਰਜ ਨਿਯੁਕਤ ਕੀਤੇ ਗਏ ਹਨ। ਅਵਿਨਾਸ਼ ਰਾਏ ਖੰਨਾ ਨੂੰ ਗਿੱਦੜਬਾਹਾ ਦਾ ਇੰਚਾਰਜ ਬਣਾਇਆ ਗਿਆ ਹੈ। ਨਾਲ ਹੀ ਦਿਆਲ ਸਿੰਘ ਸੋਢੀ ਨੂੰ ਇੰਚਾਰਜ ਲਾਇਆ ਗਿਆ ਹੈ। ਇਸੇ ਤਰ੍ਹਾਂ ਮਨੋਰੰਜਨ ਕਾਲੀਆ ਨੂੰ ਹਲਕਾ ਇੰਚਾਰਜ ਅਤੇ ਜਗਮੋਹਨ ਸਿੰਘ ਰਾਜੂ ਨੂੰ ਬਰਨਾਲਾ ਦਾ ਇੰਚਾਰਜ ਬਣਾਇਆ ਗਿਆ ਹੈ। ਜਦੋਂਕਿ ਚੱਬੇਵਾਲ ਵਿਧਾਨ ਸਭਾ ਹਲਕੇ ਦੀ ਕਮਾਨ ਸ਼ਵੇਤ ਮਲਿਕ ਨੂੰ ਸੌਂਪੀ ਗਈ ਹੈ। ਇਸ ਦੌਰਾਨ ਪਰਮਿੰਦਰ ਸਿੰਘ ਬਰਾੜ ਨੂੰ ਇੰਚਾਰਜ ਲਾਇਆ ਗਿਆ ਹੈ। ਅਸ਼ਵਨੀ ਸ਼ਰਮਾ ਨੂੰ ਡੇਰਾ ਬਾਬਾ ਨਾਨਕ ਖੇਤਰ ਦਾ ਇੰਚਾਰਜ, ਰਾਕੇਸ਼ ਰਾਠੌਰ ਨੂੰ ਇੰਚਾਰਜ ਬਣਾਇਆ ਗਿਆ ਹੈ। ਅਨਿਲ ਸਰੀਨ ਨੂੰ ਸੋਸ਼ਲ ਮੀਡੀਆ ਇੰਚਾਰਜ ਨਿਯੁਕਤ ਕੀਤਾ ਗਿਆ ਹੈ।

Leave a Reply

Your email address will not be published. Required fields are marked *