ਪੰਜਾਬ ‘ਚ ਇਕ ਸਕੂਲ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ

ਚੰਡੀਗੜ੍ਹ ਪੰਜਾਬ

ਪੰਜਾਬ ‘ਚ ਇਕ ਸਕੂਲ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ


ਲੁਧਿਆਣਾ, 5 ਅਕਤੂਬਰ,ਬੋਲੇ ਪੰਜਾਬ ਬਿਊਰੋ:


ਸ਼ਹਿਰ ਦੇ ਸਦਰ ਇਲਾਕੇ ਵਿੱਚ ਸਥਿਤ ਆਦਰਸ਼ ਸੀਨੀਅਰ ਸੈਕੰਡਰੀ ਸਕੂਲ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਹੈ। ਜਿਸ ਤੋਂ ਬਾਅਦ ਸਕੂਲ ਪ੍ਰਸ਼ਾਸਨ ਦੇ ਨਾਲ-ਨਾਲ ਪੁਲਿਸ ਵਿਭਾਗ ਵਿੱਚ ਵੀ ਹੜਕੰਪ ਮਚ ਗਿਆ। ਥਾਣਾ ਸਦਰ ਦੀ ਪੁਲਸ ਨੇ ਮੌਕੇ ‘ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਇਸ ਦੇ ਨਾਲ ਹੀ ਸਕੂਲ ਨੂੰ ਛੁੱਟੀ ਕਰ ਦਿੱਤੀ ਗਈ ਹੈ।
ਜਾਣਕਾਰੀ ਮੁਤਾਬਕ ਸਕੂਲ ਦੇ ਪ੍ਰਿੰਸੀਪਲ ਦੀ ਈਮੇਲ ‘ਤੇ ਕਿਸੇ ਨੇ ਮੈਸੇਜ ਭੇਜ ਕੇ ਕਿਹਾ ਹੈ ਕਿ 5 ਅਕਤੂਬਰ ਨੂੰ ਸਕੂਲ ਨੂੰ ਬੰਬ ਨਾਲ ਉਡਾ ਦਿੱਤਾ ਜਾਵੇਗਾ। ਦੂਜੇ ਪਾਸੇ ਪੁਲਿਸ ਨੇ ਈਮੇਲ ਆਈਡੀ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਸੂਤਰਾਂ ਤੋਂ ਪਤਾ ਲੱਗਾ ਹੈ ਕਿ ਇਹ ਮੇਲ ਇੱਕ ਮੋਬਾਈਲ ਤੋਂ ਭੇਜਿਆ ਗਿਆ ਹੈ। ਜੋ ਬਿਹਾਰ ਦਾ ਨੰਬਰ ਹੈ। ਫਿਲਹਾਲ ਕੋਈ ਵੀ ਪੁਲਿਸ ਅਧਿਕਾਰੀ ਕੁਝ ਵੀ ਕਹਿਣ ਨੂੰ ਤਿਆਰ ਨਹੀਂ ਹੈ।

Leave a Reply

Your email address will not be published. Required fields are marked *