ਪੰਜਾਬ ਪੁਲਿਸ ਵੱਲੋਂ ਚਾਰ ਗੈਂਗਸਟਰ ਗ੍ਰਿਫਤਾਰ, ਹਥਿਆਰ ਬਰਾਮਦ

ਚੰਡੀਗੜ੍ਹ ਪੰਜਾਬ

ਪੰਜਾਬ ਪੁਲਿਸ ਵੱਲੋਂ ਚਾਰ ਗੈਂਗਸਟਰ ਗ੍ਰਿਫਤਾਰ, ਹਥਿਆਰ ਬਰਾਮਦ


ਚੰਡੀਗੜ੍ਹ, 5 ਅਕਤੂਬਰ, ਬੋਲੇ ਪੰਜਾਬ ਬਿਊਰੋ :


ਪੰਜਾਬ ਪੁਲਿਸ ਦੀ ਐਂਟੀ ਗੈਂਗਸਟਰ ਟਾਸਕ ਫੋਰਸ ਵਲੋਂ ਬਠਿੰਡਾ ਪੁਲਿਸ ਨਾਲ ਸਾਂਝੇ ਆਪ੍ਰੇਸ਼ਨ ਦੌਰਾਨ ਗੈਂਗਸਟਰ ਜੱਸਾ ਬੁਰਜ ਅਤੇ ਉਸ ਦੇ ਤਿੰਨ ਸਾਥੀਆਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਉਕਤ ਮੁਲਜ਼ਮਾਂ ਨੂੰ ਗੁਪਤ ਸੂਚਨਾ ਦੇ ਆਧਾਰ ‘ਤੇ ਕਾਬੂ ਕੀਤਾ ਗਿਆ ਹੈ।
ਪੰਜਾਬ ਪੁਲਿਸ ਦੇ ਡੀਜੀਪੀ ਗੌਰਵ ਯਾਦਵ ਨੇ ਪੂਰੇ ਮਾਮਲੇ ਦੀ ਜਾਣਕਾਰੀ ਸਾਂਝੀ ਕੀਤੀ ਹੈ।ਪੁਲਿਸ ਨੇ ਮੁਲਜ਼ਮ ਜਸਪ੍ਰੀਤ ਸਿੰਘ ਉਰਫ ਜੱਸਾ ਬੁਰਜ ਸਮੇਤ ਤਿੰਨਾਂ ਮੁਲਜ਼ਮਾਂ ਨੂੰ ਰਿਮਾਂਡ ’ਤੇ ਲੈ ਲਿਆ ਹੈ। ਸਾਰੇ ਮੁਲਜ਼ਮ ਹਥਿਆਰਾਂ ਦੀ ਤਸਕਰੀ, ਖੋਹ ਅਤੇ ਅਗਵਾ ਸਮੇਤ ਕਰੀਬ 11 ਅਪਰਾਧਿਕ ਮਾਮਲਿਆਂ ਵਿੱਚ ਨਾਮਜ਼ਦ ਸਨ। ਸਾਰੇ ਕੇਸਾਂ ਵਿਚ ਜਸਪ੍ਰੀਤ ਸਿੰਘ ਉਰਫ ਜੱਸਾ ਮੁੱਖ ਮੁਲਜ਼ਮ ਹੈ। ਪੁਲਿਸ ਨੇ ਮੁਲਜ਼ਮਾਂ ਕੋਲੋਂ 4 ਪਿਸਤੌਲ (32 ਬੋਰ) ਮੈਗਜ਼ੀਨ ਅਤੇ 11 ਜ਼ਿੰਦਾ ਕਾਰਤੂਸ ਬਰਾਮਦ ਕੀਤੇ ਹਨ।
ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਮੁਲਜ਼ਮਾਂ ਦਾ ਪੁਰਾਣਾ ਅਪਰਾਧਿਕ ਰਿਕਾਰਡ ਹੈ। ਫਿਲਹਾਲ ਮੁਲਜ਼ਮਾਂ ਕੋਲੋਂ ਪੁੱਛਗਿੱਛ ਜਾਰੀ ਹੈ।

Leave a Reply

Your email address will not be published. Required fields are marked *