ਫ਼ੌਜ ਅਤੇ ਪੁਲਿਸ ਨੇ ਮੁਕਾਬਲੇ ਵਿੱਚ ਦੋ ਅੱਤਵਾਦੀ ਮਾਰ ਮੁਕਾਏ
ਕੁਪਵਾੜਾ, 5 ਅਕਤੂਬਰ,ਬੋਲੇ ਪੰਜਾਬ ਬਿਊਰੋ :
ਸੁਰੱਖਿਆ ਬਲਾਂ ਨੇ ਜੰਮੂ-ਕਸ਼ਮੀਰ ਦੇ ਕੁਪਵਾੜਾ ਜ਼ਿਲ੍ਹੇ ਦੇ ਗੁਗਲਧਰ ‘ਚ ਕੰਟਰੋਲ ਰੇਖਾ ‘ਤੇ ਘੁਸਪੈਠ ਦੀ ਕੋਸ਼ਿਸ਼ ਨੂੰ ਨਾਕਾਮ ਕਰ ਦਿੱਤਾ। ਫ਼ੌਜ ਅਤੇ ਪੁਲਿਸ ਨੇ ਦੋ ਅੱਤਵਾਦੀਆਂ ਨੂੰ ਮਾਰ ਦਿੱਤਾ ਹੈ।
ਭਾਰਤੀ ਫੌਜ ਦੀ ਚਿਨਾਰ ਕੋਰ ਨੇ ਦੱਸਿਆ ਕਿ ਸ਼ੁੱਕਰਵਾਰ 4 ਅਕਤੂਬਰ ਨੂੰ ਫੌਜ ਅਤੇ ਪੁਲਿਸ ਨੇ ਇਕ ਸ਼ੱਕੀ ਗਤੀਵਿਧੀ ਦੇਖੀ। ਇਸ ਤੋਂ ਬਾਅਦ ਸਾਂਝਾ ਆਪ੍ਰੇਸ਼ਨ ਸ਼ੁਰੂ ਕੀਤਾ ਗਿਆ।
ਇਸ ਦੌਰਾਨ ਅਤਿਵਾਦੀਆਂ ਨੇ ਗੋਲੀਬਾਰੀ ਕੀਤੀ। ਸੁਰੱਖਿਆ ਬਲਾਂ ਦੀ ਜਵਾਬੀ ਕਾਰਵਾਈ ‘ਚ ਦੋ ਅਤਿਵਾਦੀ ਮਾਰੇ ਗਏ। ਉਨ੍ਹਾਂ ਕੋਲੋਂ ਵੱਡੀ ਗਿਣਤੀ ‘ਚ ਹਥਿਆਰ ਅਤੇ ਗੋਲਾ ਬਾਰੂਦ ਬਰਾਮਦ ਹੋਇਆ ਹੈ।