ਪੰਜਾਬ ਪੰਚਾਇਤੀ ਚੋਣਾਂ ਨੂੰ ਲੈ ਕੇ ਅਕਾਲੀ ਦਲ ਦਾ ਵੱਡਾ ਫੈਸਲਾ: ਹਾਈਕੋਰਟ ‘ਚ ਲੜੇਗੀ ਕਾਨੂੰਨੀ ਲੜਾਈ, ਚੀਮਾ ਨੇ ਕਿਹਾ- ਪਾਰਟੀ ਸਮਰਥਕਾਂ ਦੀਆਂ ਨਾਮਜ਼ਦਗੀਆਂ ਬਿਨਾਂ ਵਜ੍ਹਾ ਰੱਦ
ਚੰਡੀਗੜ੍ਹ 6 ਅਕਤੂਬਰ ,ਬੋਲੇ ਪੰਜਾਬ ਬਿਊਰੋ :
ਪੰਜਾਬ ਵਿੱਚ ਹੋਣ ਜਾ ਰਹੀਆਂ ਪੰਚਾਇਤੀ ਚੋਣਾਂ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਨੇ ਵੱਡਾ ਫੈਸਲਾ ਲਿਆ ਹੈ। ਪਾਰਟੀ ਆਪਣੇ ਸਮਰਥਕਾਂ ਅਤੇ ਆਗੂਆਂ ਦੀ ਮਦਦ ਲਈ ਅੱਗੇ ਆਈ ਹੈ। ਪਾਰਟੀ ਨੇ ਫੈਸਲਾ ਕੀਤਾ ਹੈ ਕਿ ਪਾਰਟੀ ਅਜਿਹੇ ਲੋਕਾਂ ਦੀ ਮਦਦ ਲਈ ਕਾਨੂੰਨੀ ਲੜਾਈ ਵੀ ਲੜੇਗੀ, ਜਿਨ੍ਹਾਂ ਦੀਆਂ ਨਾਮਜ਼ਦਗੀਆਂ ਦਬਾਅ ਕਾਰਨ ਰੱਦ ਹੋਈਆਂ ਹਨ।ਇਸ ਲਈ ਕਾਨੂੰਨੀ ਟੀਮ ਵੀ ਬਣਾਈ ਗਈ ਹੈ। ਪਾਰਟੀ ਦੇ ਸੀਨੀਅਰ ਆਗੂ ਡਾ.ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਅਜਿਹੇ ਲੋਕਾਂ ਦੇ ਕੇਸ ਤਿਆਰ ਕਰਕੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਪਟੀਸ਼ਨਾਂ ਦਾਇਰ ਕੀਤੀਆਂ ਜਾਣਗੀਆਂ। ਉਨ੍ਹਾਂ ਨੂੰ ਉਮੀਦ ਹੈ ਕਿ ਉਨ੍ਹਾਂ ਨੂੰ ਅਦਾਲਤ ਤੋਂ ਨਿਆਂ ਮਿਲੇਗਾ।