ਅੰਮ੍ਰਿਤਸਰ ਤੋਂ 10 ਕਰੋੜ ਰੁਪਏ ਦੇ ਡਰੱਗ ਬਰਾਮਦ ,ਇਕ ਗ੍ਰਿਫਤਾਰ

ਚੰਡੀਗੜ੍ਹ ਨੈਸ਼ਨਲ ਪੰਜਾਬ

ਅੰਮ੍ਰਿਤਸਰ ਤੋਂ 10 ਕਰੋੜ ਰੁਪਏ ਦੇ ਡਰੱਗ ਬਰਾਮਦ ,ਇਕ ਗ੍ਰਿਫਤਾਰ

ਨਵੀਂ ਦਿੱਲੀ 6 ਅਕਤੂਬਰ ,ਬੋਲੇ ਪੰਜਾਬ ਬਿਊਰੋ :

ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਨੇ ਪੰਜਾਬ ਦੇ ਅੰਮ੍ਰਿਤਸਰ ਤੋਂ 10 ਕਰੋੜ ਰੁਪਏ ਦੀ ਕੋਕੀਨ ਜ਼ਬਤ ਕੀਤੀ ਹੈ ਅਤੇ ਕਰੀਬ 5,600 ਕਰੋੜ ਰੁਪਏ ਦੇ ਨਸ਼ੀਲੇ ਪਦਾਰਥਾਂ ਦੀ ਬਰਾਮਦਗੀ ਮਾਮਲੇ ਦੀ ਜਾਂਚ ਦੇ ਸਿਲਸਿਲੇ ’ਚ ਇਕ ਵਿਅਕਤੀ ਨੂੰ ਗ੍ਰਿਫਤਾਰ ਕੀਤਾ ਹੈ। ਅਧਿਕਾਰੀਆਂ ਨੇ ਐਤਵਾਰ ਨੂੰ ਇਹ ਜਾਣਕਾਰੀ ਦਿਤੀ।

ਮੁਲਜ਼ਮ ਦੇਸ਼ ਤੋਂ ਭੱਜਣ ਦੀ ਕੋਸ਼ਿਸ਼ ’ਚ ਸੀ। ਅੰਮ੍ਰਿਤਸਰ ਦੇ ਇਕ ਪਿੰਡ ’ਚ ਛਾਪੇਮਾਰੀ ਦੌਰਾਨ ਉਸ ਕੋਲੋਂ ਇਕ ਟੋਯੋਟਾ ਫਾਰਚੂਨਰ ਕਾਰ ਵੀ ਬਰਾਮਦ ਕੀਤੀ ਗਈ। ਅਧਿਕਾਰੀਆਂ ਨੇ ਦਸਿਆ ਕਿ 2 ਅਕਤੂਬਰ ਨੂੰ ਦਿੱਲੀ ਪੁਲਿਸ ਨੇ 560 ਕਿਲੋਗ੍ਰਾਮ ਕੋਕੀਨ ਅਤੇ 40 ਕਿਲੋ ਹਾਈਡ੍ਰੋਪੋਨਿਕ ਗਾਂਜਾ ਸਮੇਤ ਸ਼ਹਿਰ ’ਚ ਹੁਣ ਤਕ ਦੀ ਸੱਭ ਤੋਂ ਵੱਡੀ ਨਸ਼ੀਲੇ ਪਦਾਰਥ ਜ਼ਬਤ ਕੀਤੇ ਸਨ, ਜਿਸ ਦੀ ਕੀਮਤ ਲਗਭਗ 5,620 ਕਰੋੜ ਰੁਪਏ ਦੱਸੀ ਜਾ ਰਹੀ ਹੈ। 

ਅਧਿਕਾਰੀਆਂ ਨੇ ਦਸਿਆ ਕਿ ਦਿੱਲੀ ਪੁਲਿਸ ਦੇ ਵਿਸ਼ੇਸ਼ ਸੈੱਲ ਦੀ ਇਕ ਟੀਮ ਨੇ ਦਖਣੀ ਦਿੱਲੀ ਦੇ ਮਹੀਪਾਲਪੁਰ ਤੋਂ ਚਾਰ ਲੋਕਾਂ ਨੂੰ ਗ੍ਰਿਫਤਾਰ ਕੀਤਾ ਅਤੇ 602 ਕਿਲੋਗ੍ਰਾਮ ਤੋਂ ਵੱਧ ਭਾਰ ਵਾਲੀ ਨਸ਼ੀਲੇ ਪਦਾਰਥਾਂ ਦੀ ਖੇਪ ਜ਼ਬਤ ਕੀਤੀ।

Leave a Reply

Your email address will not be published. Required fields are marked *