ਭਾਰਤ ਨਾਲ ਕੁੜੱਤਣ ਦੂਰ ਕਰਨ ਲਈ ਮਾਲਦੀਵ ਦੇ ਰਾਸ਼ਟਰਪਤੀ ਮੁਹੰਮਦ ਮੁਈਜ਼ੂ ਦਿੱਲੀ ਪੁੱਜੇ
ਨਵੀਂ ਦਿੱਲੀ, 7 ਅਕਤੂਬਰ,ਬੋਲੇ ਪੰਜਾਬ ਬਿਊਰੋ :
ਮਾਲਦੀਵ ਦੇ ਰਾਸ਼ਟਰਪਤੀ ਮੁਹੰਮਦ ਮੁਇਜ਼ੂ ਦਾ ਭਾਰਤ ਪ੍ਰਤੀ ਰਵੱਈਆ ਹੁਣ ਨਰਮ ਹੁੰਦਾ ਨਜ਼ਰ ਆ ਰਿਹਾ ਹੈ। ਭਾਰਤ ਨਾਲ ਸਬੰਧਾਂ ਵਿੱਚ ਆਈ ਕੁੜੱਤਣ ਨੂੰ ਦੂਰ ਕਰਨ ਦੇ ਇਰਾਦੇ ਨਾਲ ਰਾਸ਼ਟਰਪਤੀ ਮੁਹੰਮਦ ਮੁਈਜ਼ੂ ਐਤਵਾਰ ਨੂੰ ਦਿੱਲੀ ਪੁੱਜੇ।
ਵਿਦੇਸ਼ ਮੰਤਰੀ ਐਸ ਜੈਸ਼ੰਕਰ ਨੇ ਉਨ੍ਹਾਂ ਨਾਲ ਮੁਲਾਕਾਤ ਕੀਤੀ ਅਤੇ ਦੁਵੱਲੇ ਸਬੰਧਾਂ ਨੂੰ ਵਧਾਉਣ ਲਈ ਉਨ੍ਹਾਂ ਦੀ ਵਚਨਬੱਧਤਾ ਦੀ ਸ਼ਲਾਘਾ ਕੀਤੀ।
ਅੱਜ ਸੋਮਵਾਰ ਨੂੰ ਰਾਸ਼ਟਰਪਤੀ ਮੁਹੰਮਦ ਮੁਈਜ਼ੂ ਰਾਜਘਾਟ ਜਾਣਗੇ ਅਤੇ ਮਹਾਤਮਾ ਗਾਂਧੀ ਨੂੰ ਸ਼ਰਧਾਂਜਲੀ ਦੇਣਗੇ। ਇਸ ਤੋਂ ਬਾਅਦ ਉਹ ਹੈਦਰਾਬਾਦ ਹਾਊਸ ‘ਚ ਪੀਐੱਮ ਮੋਦੀ ਨਾਲ ਦੁਵੱਲੀ ਬੈਠਕ ਕਰਨਗੇ। ਉਹ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਅਤੇ ਹੋਰ ਸੀਨੀਅਰ ਅਧਿਕਾਰੀਆਂ ਨਾਲ ਮੀਟਿੰਗਾਂ ਕਰਨਗੇ ਅਤੇ ਮੁੰਬਈ ਅਤੇ ਬੈਂਗਲੁਰੂ ਦਾ ਵੀ ਦੌਰਾ ਕਰਨਗੇ