ਪਾਕਿਸਤਾਨ ‘ਚ ਬੰਬ ਧਮਾਕੇ ਵਿੱਚ ਤਿੰਨ ਵਿਦੇਸ਼ੀ ਨਾਗਰਿਕਾਂ ਦੀ ਮੌਤ, 17 ਲੋਕ ਜ਼ਖਮੀ

ਸੰਸਾਰ ਚੰਡੀਗੜ੍ਹ ਨੈਸ਼ਨਲ ਪੰਜਾਬ

ਪਾਕਿਸਤਾਨ ‘ਚ ਬੰਬ ਧਮਾਕੇ ਵਿੱਚ ਤਿੰਨ ਵਿਦੇਸ਼ੀ ਨਾਗਰਿਕਾਂ ਦੀ ਮੌਤ, 17 ਲੋਕ ਜ਼ਖਮੀ


ਕਰਾਚੀ, 7 ਅਕਤੂਬਰ,ਬੋਲੇ ਪੰਜਾਬ ਬਿਊਰੋ :


ਪਾਕਿਸਤਾਨ ਦੇ ਕਰਾਚੀ ਵਿੱਚ ਜਿਨਾਹ ਅੰਤਰਰਾਸ਼ਟਰੀ ਹਵਾਈ ਅੱਡੇ ਨੇੜੇ ਦੇਰ ਰਾਤ ਇੱਕ ਵੱਡਾ ਧਮਾਕਾ ਹੋਇਆ। ਇਸ ਧਮਾਕੇ ਵਿੱਚ ਤਿੰਨ ਵਿਦੇਸ਼ੀ ਨਾਗਰਿਕਾਂ ਦੀ ਮੌਤ ਹੋ ਗਈ ਹੈ। 17 ਲੋਕ ਜ਼ਖਮੀ ਹੋਏ ਹਨ। ਦੱਸਿਆ ਜਾ ਰਿਹਾ ਹੈ ਕਿ ਮਰਨ ਵਾਲਿਆਂ ‘ਚ ਦੋ ਚੀਨੀ ਨਾਗਰਿਕ ਵੀ ਸ਼ਾਮਲ ਹਨ।
ਚੀਨੀ ਦੂਤਘਰ ਨੇ ਦੱਸਿਆ ਕਿ ਇਹ ਘਟਨਾ ਸਥਾਨਕ ਸਮੇਂ ਅਨੁਸਾਰ ਰਾਤ 11 ਵਜੇ ਵਾਪਰੀ। ਇੱਥੇ ਜਿਨਾਹ ਅੰਤਰਰਾਸ਼ਟਰੀ ਹਵਾਈ ਅੱਡੇ ਦੇ ਬਾਹਰ ਇੱਕ ਟੈਂਕਰ ਵਿੱਚ ਧਮਾਕਾ ਹੋਇਆ। ਇਹ ਧਮਾਕਾ ਸਿੰਧ ਸੂਬੇ ‘ਚ ਇਕ ਪਾਵਰ ਪ੍ਰੋਜੈਕਟ ‘ਤੇ ਕੰਮ ਕਰ ਰਹੇ ਚੀਨੀ ਇੰਜੀਨੀਅਰਾਂ ਦੇ ਕਾਫਲੇ ਨੂੰ ਨਿਸ਼ਾਨਾ ਬਣਾ ਕੇ ਕੀਤਾ ਗਿਆ। ਇਸ ਘਟਨਾ ਤੋਂ ਬਾਅਦ ਅੱਤਵਾਦੀ ਸਮੂਹ ਬਲੋਚਿਸਤਾਨ ਨੈਸ਼ਨਲ ਆਰਮੀ ਨੇ ਹਮਲੇ ਦੀ ਜ਼ਿੰਮੇਵਾਰੀ ਲਈ ਹੈ।

Leave a Reply

Your email address will not be published. Required fields are marked *