ਪੰਜਾਬ ਤੋਂ ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਘਰ ਈਡੀ ਨੇ ਮਾਰੀ ਰੇਡ

ਚੰਡੀਗੜ੍ਹ ਪੰਜਾਬ

ਪੰਜਾਬ ਤੋਂ ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਘਰ ਈਡੀ ਨੇ ਮਾਰੀ ਰੇਡ


ਚੰਡੀਗੜ੍ਹ, 7 ਅਕਤੂਬਰ,ਬੋਲੇ ਪੰਜਾਬ ਬਿਊਰੋ :


ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਦੀ ਟੀਮ ਛਾਪਾ ਮਾਰਨ ਲਈ ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਸੰਜੀਵ ਅਰੋੜਾ ਦੇ ਘਰ ਪਹੁੰਚੀ ਹੈ। ਪੰਜਾਬ ਤੋਂ ਰਾਜ ਸਭਾ ਮੈਂਬਰ ਅਰੋੜਾ ਦੇ ਗੁਰੂਗ੍ਰਾਮ ਅਤੇ ਹੋਰ ਟਿਕਾਣਿਆਂ ‘ਤੇ ਛਾਪੇਮਾਰੀ ਕੀਤੀ ਜਾ ਰਹੀ ਹੈ। ਛਾਪੇਮਾਰੀ ਨੂੰ ਲੈ ਕੇ ਆਮ ਆਦਮੀ ਪਾਰਟੀ ਗੁੱਸੇ ਹੋ ਗਈ ਹੈ।ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੇ ਕਿਹਾ ਕਿ ਅੱਜ ਫਿਰ ਕੇਂਦਰ ਸਰਕਾਰ ਨੇ ਆਪਣਾ ਤੋਤਾ ਮੈਨਾ ਖੁੱਲ੍ਹਾ ਛੱਡ ਦਿੱਤਾ ਹੈ।
ਇਕ ਅਧਿਕਾਰੀ ਨੇ ਦੱਸਿਆ ਕਿ ਮਨੀ ਲਾਂਡਰਿੰਗ ਮਾਮਲੇ ‘ਚ ਗੁਰੂਗ੍ਰਾਮ ‘ਚ 61 ਸਾਲਾ ਸੰਸਦ ਮੈਂਬਰ ਦੇ ਘਰ ‘ਤੇ ਛਾਪਾ ਮਾਰਿਆ ਗਿਆ ਹੈ। ਇਹ ਮਾਮਲਾ ਜ਼ਮੀਨ ਦੀ ਧੋਖਾਧੜੀ ਨਾਲ ਸਬੰਧਤ ਹੈ। ਸੰਜੀਵ ਅਰੋੜਾ ਤੋਂ ਇਲਾਵਾ ਪੰਜਾਬ ਦੇ ਕੁਝ ਹੋਰ ਵਿਅਕਤੀਆਂ ਦੇ ਟਿਕਾਣਿਆਂ ‘ਤੇ ਵੀ ਛਾਪੇਮਾਰੀ ਕੀਤੀ ਗਈ ਹੈ।

Leave a Reply

Your email address will not be published. Required fields are marked *