ਮਾਲਖਾਨਾ ਮੁਨਸੀ ਵੱਲੋਂ ਥਾਣੇ ਵਿੱਚ ਹੀ AK 47 ਨਾਲ ਖੁਦਕੁਸ਼ੀ
ਬਠਿੰਡਾ, 7 ਅਕਤੂਬਰ, ਬੋਲੇ ਪੰਜਾਬ ਬਿਊਰੋ :
ਸਦਰ ਰਾਮਪੁਰਾ ਥਾਣੇ ਦੇ ਮਾਲਖਾਨਾ ਮੁਨਸ਼ੀ ਨੇ ਏਕੇ 47 ਨਾਲ ਗੋਲੀ ਮਾਰ ਕੇ ਖੁਦਕੁਸ਼ੀ ਕਰ ਲਈ। ਮ੍ਰਿਤਕ ਦੀ ਪਛਾਣ ਸੁਖਪਾਲ ਸਿੰਘ ਵਜੋਂ ਹੋਈ ਹੈ। ਘਟਨਾ ਤੋਂ ਬਾਅਦ ਹੋਰ ਪੁਲਿਸ ਮੁਲਾਜ਼ਮਾਂ ਵੱਲੋਂ ਮੁਨਸ਼ੀ ਨੂੰ ਇਲਾਜ ਲਈ ਨੇੜਲੇ ਹਸਪਤਾਲ ਲਿਜਾਇਆ ਗਿਆ ਪਰ ਉਦੋਂ ਤੱਕ ਉਸ ਦੀ ਮੌਤ ਹੋ ਚੁੱਕੀ ਸੀ। ਐਸਐਸਪੀ ਅਮਨੀਤ ਕੋਂਡਲ ਨੇ ਦੱਸਿਆ ਕਿ ਪੁਲੀਸ ਮਾਮਲੇ ਦੀ ਜਾਂਚ ਕਰ ਰਹੀ ਹੈ।ਜਾਣਕਾਰੀ ਅਨੁਸਾਰ ਸੁਖਪਾਲ ਸਿੰਘ ਪਿਛਲੇ ਸਮੇਂ ਤੋਂ ਥਾਣਾ ਸਦਰ ਰਾਮਪੁਰਾ ਵਿੱਚ ਮਲਖਾਨੇ ਦਾ ਮੁਨਸ਼ੀ ਸੀ। ਹਰ ਰੋਜ਼ ਦੀ ਤਰ੍ਹਾਂ ਸੋਮਵਾਰ ਨੂੰ ਜਦੋਂ ਉਹ ਡਿਊਟੀ ‘ਤੇ ਆਇਆ ਤਾਂ ਮਾਲਖਾਨੇ ਦੇ ਅੰਦਰ ਰੱਖੀ ਏਕੇ 47 ਨਾਲ ਛਾਤੀ ‘ਚ ਗੋਲੀ ਮਾਰ ਕੇ ਖੁਦਕੁਸ਼ੀ ਕਰ ਲਈ। ਸੂਤਰਾਂ ਦਾ ਕਹਿਣਾ ਹੈ ਕਿ ਗੋਲੀ ਦੀ ਆਵਾਜ਼ ਸੁਣ ਕੇ ਸਾਥੀ ਪੁਲਿਸ ਮੁਲਾਜ਼ਮ ਮੌਕੇ ‘ਤੇ ਪਹੁੰਚ ਗਏ ਅਤੇ ਉਸ ਨੂੰ ਤੁਰੰਤ ਨਜ਼ਦੀਕੀ ਹਸਪਤਾਲ ਲਿਜਾਇਆ ਗਿਆ। ਹਸਪਤਾਲ ਪਹੁੰਚਣ ‘ਤੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ।