ਚੰਡੀਗੜ੍ਹ, ਬੋਲੇ ਪੰਜਾਬ ਬਿਉਰੋ: ਪੰਜਾਬ ਵਿੱਚ ਜਲੰਧਰ ਦੇ ਸੁੱਚੀਪਿੰਡ ਸਥਿਤ ਇੰਡੀਅਨ ਆਇਲ ਸਟੇਸ਼ਨ ‘ਤੇ ਆ ਰਹੀ ਮਾਲ ਗੱਡੀ ਉਥੇ ਰੁਕਣ ਦੀ ਬਜਾਏ ਸਿੱਧੀ ਪਠਾਨਕੋਟ-ਜੰਮੂ ਰੂਟ ‘ਤੇ ਚਲੀ ਗਈ। ਜਦੋਂ ਬਿਨਾਂ ਕਿਸੇ ਜਾਣਕਾਰੀ ਦੇ ਉਕਤ ਰੂਟ ‘ਤੇ ਇੱਕ ਮਾਲ ਗੱਡੀ ਦੇਖੀ ਤਾਂ ਅਧਿਕਾਰੀ ਹੈਰਾਨ ਰਹਿ ਗਏ ਕਿਉਂਕਿ ਜੇਕਰ ਉਕਤ ਰਸਤੇ ‘ਤੇ ਸਮੇਂ ਸਿਰ ਕਾਬੂ ਨਾ ਪਾਇਆ ਜਾਂਦਾ ਤਾਂ ਵੱਡਾ ਹਾਦਸਾ ਵਾਪਰ ਸਕਦਾ ਸੀ।
ਇਸ ਤੋਂ ਪਹਿਲਾਂ ਪੰਜਾਬ ਵਿੱਚ ਇੱਕ ਮਾਲ ਗੱਡੀ ਬਿਨਾਂ ਡਰਾਈਵਰ ਦੇ ਚੱਲਦੀ ਦੇਖੀ ਗਈ ਸੀ। ਜਿਸ ਨੂੰ ਕਿਸੇ ਤਰ੍ਹਾਂ ਹੁਸ਼ਿਆਰਪੁਰ ਵਿਖੇ ਰੋਕਿਆ ਗਿਆ। ਉਕਤ ਗੱਡੀ ਬਿਨਾਂ ਡਰਾਈਵਰ ਤੋਂ ਕਠੂਆ ਤੋਂ ਪੰਜਾਬ ਪਹੁੰਚੀ ਸੀ। ਇਸ ਸਬੰਧੀ ਫ਼ਿਰੋਜ਼ਪੁਰ ਡਵੀਜ਼ਨ ਦੇ ਡੀਆਰਐਮ ਨੇ ਕਰੀਬ 6 ਮੁਲਾਜ਼ਮਾਂ ਨੂੰ ਮੁਅੱਤਲ ਕਰ ਦਿੱਤਾ ਸੀ। ਪਿਛਲੇ 40 ਦਿਨਾਂ ਵਿੱਚ ਇਹ ਦੂਜੀ ਵਾਰ ਹੈ ਜਦੋਂ ਕਿਸੇ ਡਰਾਈਵਰ ਦੀ ਲਾਪਰਵਾਹੀ ਸਾਹਮਣੇ ਆਈ ਹੈ। ਸੂਤਰਾਂ ਤੋਂ ਪਤਾ ਲੱਗਾ ਹੈ ਕਿ ਉਕਤ ਟਰੇਨ ‘ਚ ਹਵਾਈ ਜਹਾਜ਼ ਦਾ ਤੇਲ ਸੀ।
ਉਕਤ ਮਾਲ ਗੱਡੀ ਨੂੰ ਹੁਸ਼ਿਆਰਪੁਰ ਦੇ ਮੁਕੇਰੀਆ ਰੇਲਵੇ ਸਟੇਸ਼ਨ ਨੇੜੇ ਰੋਕਿਆ ਗਿਆ ਅਤੇ ਉਥੋਂ ਉਕਤ ਪੈਟਰੋਲ ਟੈਂਕਰ ਨੂੰ ਦੁਬਾਰਾ ਜਲੰਧਰ ਲਈ ਰਵਾਨਾ ਕੀਤਾ ਗਿਆ। ਪੂਰੀ ਮਾਲ ਗੱਡੀ ਨਾਲ ਪੈਟਰੋਲ ਟੈਂਕਰ ਲੱਗੇ ਹੋਏ ਸਨ।
ਫ਼ਿਰੋਜ਼ਪੁਰ ਡਿਵੀਜ਼ਨ ਉਪਰੋਕਤ ਘਟਨਾ ਨੂੰ ਵੱਡੀ ਘਟਨਾ ਮੰਨ ਰਹੀ ਹੈ ਕਿਉਂਕਿ ਇਸ ਨਾਲ ਬਹੁਤ ਵੱਡਾ ਨੁਕਸਾਨ ਹੋ ਸਕਦਾ ਸੀ ।ਉਕਤ ਮਾਲ ਗੱਡੀ 50 ਤੇਲ ਕੈਂਟਰਾਂ ਨਾਲ ਗਾਂਧੀਧਾਮ ਤੋਂ ਰਵਾਨਾ ਹੋਈ ਸੀ ਜਿਸ ਨੇ ਜਲੰਧਰ ਦੇ ਸੁੱਚੀਪਿੰਡ ਰੇਲਵੇ ਹੌਲਟ ਤੋਂ ਇੰਡੀਅਨ ਆਇਲ ਵਿੱਚ ਦਾਖਲ ਹੋਣਾ ਸੀ। ਇਸ ਦੌਰਾਨ ਲੁਧਿਆਣਾ ਵਿਖੇ ਉਕਤ ਮਾਲ ਗੱਡੀ ਦਾ ਡਰਾਈਵਰ ਸਵੇਰੇ ਹੀ ਬਦਲ ਦਿੱਤਾ ਗਿਆ। ਜਿਨ੍ਹਾਂ ਨੂੰ ਰੇਲਗੱਡੀ ਦਾ ਵੱਖਰਾ ਮੈਮੋ ਦਿੱਤਾ ਗਿਆ ਸੀ।
ਜਿਸ ਤੋਂ ਬਾਅਦ ਜਦੋਂ ਮਾਲ ਗੱਡੀ ਲੁਧਿਆਣਾ ਤੋਂ ਰਵਾਨਾ ਹੋਈ ਤਾਂ ਸਟੇਸ਼ਨ ਕੋਡ ਲਿਸਟ ਵੀ ਡਰਾਈਵਰ ਨੂੰ ਦੇ ਦਿੱਤੀ ਗਈ। ਪਰ ਉਸ ਨੂੰ ਇਹ ਨਹੀਂ ਸੀ ਪਤਾ ਕਿ ਮਾਲ ਗੱਡੀ ਜਲੰਧਰ ਸੁੱਚੀ ਪਿੰਡ ਇੰਡੀਅਨ ਆਇਲ ਵਿਖੇ ਰੁਕਣੀ ਹੈ ਜਿਸ ਕਾਰਨ ਉਹ ਮਾਲ ਗੱਡੀ ਲੈ ਕੇ ਪਠਾਨਕੋਟ-ਜੰਮੂ ਰੂਟ ‘ਤੇ ਚਲਾ ਗਿਆ। ਡਰਾਈਵਰ ਨੂੰ ਮੁਕੇਰੀਆਂ ਜਾਣ ਤੋਂ ਬਾਅਦ ਪਤਾ ਲੱਗਾ