ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਨੇ ਹਰਿਆਣਾ ਵਿਧਾਨ ਸਭਾ ਚੋਣਾਂ ਦੇ ਨਤੀਜਿਆਂ ਨੂੰ ਦੱਸਿਆ ਅਣਕਿਆਸੇ
ਨਵੀਂ ਦਿੱਲੀ, 9 ਅਕਤੂਬਰ,ਬੋਲੇ ਪੰਜਾਬ ਬਿਊਰੋ :
ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਨੇ ਹਰਿਆਣਾ ਵਿਧਾਨ ਸਭਾ ਚੋਣਾਂ ਦੇ ਨਤੀਜਿਆਂ ਨੂੰ ਅਣਕਿਆਸੇ ਕਰਾਰ ਦਿਤਾ ਅਤੇ ਕਿਹਾ ਕਿ ਵਰਕਰਾਂ ਨੂੰ ਨਿਰਾਸ਼ ਹੋਣ ਦੀ ਜ਼ਰੂਰਤ ਨਹੀਂ ਹੈ ਕਿਉਂਕਿ ਤਾਨਾਸ਼ਾਹੀ ਵਿਰੁਧ ਲੜਾਈ ਲੰਬੀ ਹੈ।
ਉਨ੍ਹਾਂ ਇਹ ਵੀ ਕਿਹਾ ਕਿ ਜੰਮੂ-ਕਸ਼ਮੀਰ ਦੇ ਲੋਕਾਂ ਨੇ ਭਾਰਤੀ ਜਨਤਾ ਪਾਰਟੀ (ਭਾਜਪਾ) ਦੀਆਂ ਲੋਕ ਵਿਰੋਧੀ ਨੀਤੀਆਂ, ਲੋਕਾਂ ਦੇ ਅਧਿਕਾਰਾਂ ਦੀ ਉਲੰਘਣਾ ਅਤੇ ਪਰੇਸ਼ਾਨੀ ਅਤੇ ਸੰਵਿਧਾਨਕ ਸੰਸਥਾਵਾਂ ਦੀ ਦੁਰਵਰਤੋਂ ਵਿਰੁਧ ਜਨਤਕ ਰਾਏ ਦਿਤੀ ਹੈ।
ਖੜਗੇ ਨੇ ਟਵੀਟ ਕੀਤਾ ਕਿ ਹਰਿਆਣਾ ਦਾ ਨਤੀਜਾ ਅਣਕਿਆਸਿਆ ਹੈ। ਪਾਰਟੀ ਇਸ ਜਨਤਕ ਰਾਏ ਦਾ ਮੁਲਾਂਕਣ ਕਰ ਰਹੀ ਹੈ। ਜ਼ਮੀਨੀ ਪੱਧਰ ਦੇ ਵਰਕਰਾਂ ਨਾਲ ਗੱਲ ਕਰਨ, ਪੂਰੀ ਜਾਣਕਾਰੀ ਪ੍ਰਾਪਤ ਕਰਨ ਅਤੇ ਤੱਥਾਂ ਦੀ ਜਾਂਚ ਕਰਨ ਤੋਂ ਬਾਅਦ, ਪਾਰਟੀ ਵਲੋਂ ਵਿਸਥਾਰਤ ਜਵਾਬ ਦਿਤਾ ਜਾਵੇਗਾ।
ਉਨ੍ਹਾਂ ਕਿ ਅਸੀਂ ਕਾਂਗਰਸ ਪਾਰਟੀ ਨੂੰ ਵੋਟ ਦੇਣ ਲਈ ਹਰਿਆਣਾ ਦੇ ਲੋਕਾਂ ਦਾ ਧੰਨਵਾਦ ਕਰਦੇ ਹਾਂ। ਸਾਡੇ ਮਿਹਨਤੀ ਵਰਕਰਾਂ ਨੂੰ ਨਿਰਾਸ਼ ਹੋਣ ਦੀ ਲੋੜ ਨਹੀਂ ਹੈ ਕਿਉਂਕਿ ਤਾਨਾਸ਼ਾਹੀ ਵਿਰੁਧ ਸਾਡੀ ਲੜਾਈ ਲੰਬੀ ਹੈ।