ਇਜ਼ਰਾਈਲ ਵੱਲੋਂ ਲੈਬਨਾਨ ਤੇ ਗਾਜ਼ਾ-ਸੀਰੀਆ ‘ਤੇ ਹਮਲਾ, 46 ਨਾਗਰਿਕਾਂ ਦੀ ਮੌਤ
ਬੈਰੂਤ/ਜੇਰੂਸ਼ਲਮ, 11 ਅਕਤੂਬਰ,ਬੋਲੇ ਪੰਜਾਬ ਬਿਊਰੋ :
ਇਜ਼ਰਾਈਲ ਨੇ ਹਿਜ਼ਬੁੱਲਾ ਦੇ ਖਿਲਾਫ ਆਪਣਾ ਹਮਲਾ ਜਾਰੀ ਰੱਖਦੇ ਹੋਏ ਇਕ ਵਾਰ ਫਿਰ ਲੈਬਨਾਨ ‘ਤੇ ਬੰਬਾਰੀ ਕੀਤੀ। ਇਸ ਦੇ ਨਾਲ ਹੀ ਸੀਰੀਆ ਅਤੇ ਗਾਜ਼ਾ ਵਿੱਚ ਵੀ ਇਜ਼ਰਾਇਲੀ ਫੌਜ ਦੇ ਹਮਲੇ ਜਾਰੀ ਹਨ।ਇਨ੍ਹਾਂ ਹਮਲਿਆਂ ਵਿੱਚ ਹਿਜ਼ਬੁੱਲਾ ਦੇ ਦੋ ਕਮਾਂਡਰਾਂ ਸਮੇਤ ਕੁੱਲ 46 ਨਾਗਰਿਕਾਂ ਦੀ ਮੌਤ ਹੋ ਗਈ ਹੈ।
ਇਸ ਦੌਰਾਨ ਇਰਾਨ ਵੱਲੋਂ 1 ਅਕਤੂਬਰ ਨੂੰ ਦਾਗੀਆਂ ਗਈਆਂ ਮਿਜ਼ਾਈਲਾਂ ਖ਼ਿਲਾਫ਼ ਜਵਾਬੀ ਕਾਰਵਾਈ ਨੂੰ ਲੈ ਕੇ ਚਰਚਾ ਜਾਰੀ ਹੈ।
ਮੰਨਿਆ ਜਾ ਰਿਹਾ ਹੈ ਕਿ ਈਰਾਨੀ ਹਮਲੇ ਦੇ ਜਵਾਬ ਵਿੱਚ ਇਜ਼ਰਾਈਲ ਵੱਲੋਂ ਕੋਈ ਵੱਡੀ ਕਾਰਵਾਈ ਕੀਤੀ ਜਾ ਸਕਦੀ ਹੈ। ਇਜ਼ਰਾਇਲੀ ਕੈਬਨਿਟ ਦੀ ਬੈਠਕ ‘ਚ ਈਰਾਨ ਖਿਲਾਫ ਜਵਾਬੀ ਕਾਰਵਾਈ ਦਾ ਮਾਮਲਾ ਵਿਚਾਰਿਆ ਜਾਣਾ ਹੈ। ਇਸ ਦੌਰਾਨ ਇਜ਼ਰਾਈਲ ਦੇ ਪ੍ਰਧਾਨ ਮੰਤਰੀ ਬੈਂਜਾਮਿਨ ਨੇਤਨਯਾਹੂ ਅਤੇ ਅਮਰੀਕੀ ਰਾਸ਼ਟਰਪਤੀ ਜੋਅ ਬਿਡੇਨ ਵਿਚਾਲੇ ਫੋਨ ‘ਤੇ ਗੱਲਬਾਤ ਵੀ ਹੋਈ ਹੈ।
ਦੋਵਾਂ ਨੇਤਾਵਾਂ ਵਿਚਾਲੇ ਇਹ ਗੱਲਬਾਤ ਕਰੀਬ 50 ਦਿਨਾਂ ਬਾਅਦ ਹੋਈ ਹੈ ਅਤੇ ਕਿਹਾ ਜਾ ਰਿਹਾ ਹੈ ਕਿ ਇਸ ‘ਚ ਈਰਾਨ ‘ਤੇ ਸੰਭਾਵਿਤ ਹਮਲੇ ‘ਤੇ ਵੀ ਚਰਚਾ ਕੀਤੀ ਗਈ ਸੀ। ਵ੍ਹਾਈਟ ਹਾਊਸ ਨੇ ਇਸ ਗੱਲਬਾਤ ਨੂੰ ਸਕਾਰਾਤਮਕ ਦੱਸਿਆ ਹੈ।