ਪੰਜਾਬ ‘ਚ ਦੁਸ਼ਹਿਰੇ ਵਾਲੇ ਦਿਨ ਧਮਾਕਾ, ਦੋ ਬੱਚੇ ਜ਼ਖਮੀ

ਚੰਡੀਗੜ੍ਹ ਪੰਜਾਬ

ਪੰਜਾਬ ‘ਚ ਦੁਸ਼ਹਿਰੇ ਵਾਲੇ ਦਿਨ ਧਮਾਕਾ, ਦੋ ਬੱਚੇ ਜ਼ਖਮੀ


ਫਗਵਾੜਾ, 12 ਅਕਤੂਬਰ,ਬੋਲੇ ਪੰਜਾਬ ਬਿਊਰੋ :


ਦੇਸ਼ ਭਰ ‘ਚ ਦੁਸਹਿਰੇ ਦਾ ਤਿਉਹਾਰ ਧੂਮਧਾਮ ਨਾਲ ਮਨਾਇਆ ਜਾ ਰਿਹਾ ਹੈ, ਉੱਥੇ ਫਗਵਾੜਾ ‘ਚ ਜ਼ਬਰਦਸਤ ਧਮਾਕਾ ਹੋਣ ਦੀ ਸੂਚਨਾ ਮਿਲੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਫਗਵਾੜਾ ਦੇ ਸ਼ਾਮ ਨਗਰ ‘ਚ ਸ਼ਿਵਪੁਰੀ ਨੇੜੇ ਇਕ ਘਰ ਦੀ ਛੱਤ ‘ਤੇ ਜ਼ੋਰਦਾਰ ਧਮਾਕਾ ਹੋਇਆ। ਇਸ ਦੌਰਾਨ ਧਮਾਕੇ ਦੀ ਆਵਾਜ਼ ਨਾਲ ਪੂਰਾ ਇਲਾਕਾ ਹਿੱਲ ਗਿਆ ਅਤੇ ਸਨਸਨੀ ਫੈਲ ਗਈ।
ਇਸ ਹਾਦਸੇ ਦੌਰਾਨ ਦੋ ਬੱਚੇ ਗੰਭੀਰ ਜ਼ਖ਼ਮੀ ਹੋ ਗਏ, ਜਿਨ੍ਹਾਂ ਨੂੰ ਇਲਾਜ ਲਈ ਹਸਪਤਾਲ ਦਾਖ਼ਲ ਕਰਵਾਇਆ ਗਿਆ ਹੈ। ਘਟਨਾ ਦੀ ਸੂਚਨਾ ਮਿਲਦੇ ਹੀ ਫਗਵਾੜਾ ਪੁਲਸ ਨੇ ਮੌਕੇ ‘ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਸ਼ੁਰੂਆਤੀ ਜਾਂਚ ‘ਚ ਪਤਾ ਲੱਗਾ ਹੈ ਕਿ ਧਮਾਕਾ ਪਟਾਕਿਆਂ ‘ਚ ਵਰਤੇ ਜਾਣ ਵਾਲੇ ਪਦਾਰਥ ਕਾਰਨ ਹੋਇਆ ਹੈ।ਜ਼ਖਮੀਆਂ ਨੂੰ ਇਲਾਕਾ ਨਿਵਾਸੀਆਂ ਦੀ ਮਦਦ ਨਾਲ ਫਗਵਾੜਾ ਦੇ ਸਿਵਲ ਹਸਪਤਾਲ ‘ਚ ਦਾਖਲ ਕਰਵਾਇਆ ਗਿਆ। 
ਇਸ ਦੌਰਾਨ ਉਨ੍ਹਾਂ ਦੀ ਗੰਭੀਰ ਹਾਲਤ ਨੂੰ ਦੇਖਦੇ ਹੋਏ ਜਲੰਧਰ ਦੇ ਨਿੱਜੀ ਹਸਪਤਾਲ ਲਈ ਰੈਫਰ ਕਰ ਦਿੱਤਾ ਗਿਆ। ਪਰ ਸੁਧਾਰ ਨਾ ਹੋਣ ਕਾਰਨ ਦੋਵਾਂ ਬੱਚਿਆਂ ਨੂੰ ਚੰਡੀਗੜ੍ਹ ਪੀਜੀਆਈ ਰੈਫਰ ਕਰ ਦਿੱਤਾ ਗਿਆ ਹੈ। ਦੋਵਾਂ ਬੱਚਿਆਂ ਦੀ ਹਾਲਤ ਕਾਫੀ ਗੰਭੀਰ ਬਣੀ ਹੋਈ ਹੈ।

Leave a Reply

Your email address will not be published. Required fields are marked *