, ਮੁਲਜ਼ਮਾਂ ਕੋਲੋਂ 4 ਲੱਖ ਰੁਪਏ ਦੇ 18 ਮੋਬਾਈਲ ਬਰਾਮਦ
ਚੰਡੀਗੜ੍ਹ 12 ਅਕਤੂਬਰ ,ਬੋਲੇ ਪੰਜਾਬ ਬਿਊਰੋ :
ਜ਼ਿਲ੍ਹਾ ਕ੍ਰਾਈਮ ਸੈੱਲ (ਡੀਸੀਸੀ) ਨੇ ਚੰਡੀਗੜ੍ਹ ਦੇ ਤਿੰਨ ਥਾਣਿਆਂ ਵਿੱਚ ਦਰਜ 7 ਅਪਰਾਧਾਂ ਨੂੰ ਸੁਲਝਾਉਂਦਿਆਂ ਇੱਕ ਵਿਦਿਆਰਥੀ ਚੋਰ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਤੋਂ ਮਿਲੀ ਜਾਣਕਾਰੀ ਦੇ ਮੁਤਾਬਿਕ ਸੈਕਟਰ-28/ਡੀ ਦੇ ਰਹਿਣ ਵਾਲੇ ਅਨਿਲ ਚਮਲਹਾਰੀ ਨੇ 24-25 ਸਤੰਬਰ 2024 ਦੀ ਰਾਤ ਨੂੰ ਆਪਣਾ ਅਤੇ ਉਸਦੇ ਸਾਥੀ ਦਾ ਮੋਬਾਈਲ ਫ਼ੋਨ ਚੋਰੀ ਹੋਣ ਦੀ ਸ਼ਿਕਾਇਤ ਦਰਜ ਕਰਵਾਈ ਸੀ। ਇਸ ਮਾਮਲੇ ਵਿੱਚ ਪੁਲੀਸ ਨੇ ਗੁਪਤ ਸੂਚਨਾ ਦੇ ਆਧਾਰ ’ਤੇ ਸੈਕਟਰ-10 ਤੋਂ ਧਰੁਵ ਨੇਗੀ ਉਰਫ਼ ਗੁੱਲੂ (ਉਮਰ 26 ਸਾਲ) ਨੂੰ ਗ੍ਰਿਫ਼ਤਾਰ ਕੀਤਾ ਹੈ। ਉਸ ਕੋਲੋਂ ਚੋਰੀ ਦੇ ਦੋ ਮੋਬਾਈਲ ਬਰਾਮਦ ਹੋਏ ਹਨ।
ਗ੍ਰਿਫ਼ਤਾਰੀ ਤੋਂ ਬਾਅਦ ਪੁਲੀਸ ਨੇ ਧਰੁਵ ਦਾ ਇੱਕ ਦਿਨ ਦਾ ਪੁਲੀਸ ਰਿਮਾਂਡ ਹਾਸਲ ਕੀਤਾ ਹੈ। ਰਿਮਾਂਡ ਦੌਰਾਨ ਪੁਲੀਸ ਨੇ ਮੁਲਜ਼ਮਾਂ ਦੇ ਕਬਜ਼ੇ ’ਚੋਂ 16 ਹੋਰ ਮੋਬਾਈਲ ਫੋਨ ਅਤੇ ਸਪੇਅਰ ਪਾਰਟਸ ਬਰਾਮਦ ਕੀਤੇ ਹਨ। ਧਰੁਵ ਨੇਗੀ ਨਸ਼ੇ ਦਾ ਆਦੀ ਹੈ ਅਤੇ ਆਪਣੇ ਨਸ਼ੇ ਦੀ ਪੂਰਤੀ ਲਈ ਚੰਡੀਗੜ੍ਹ ਅਤੇ ਆਸ-ਪਾਸ ਦੇ ਇਲਾਕਿਆਂ ‘ਚ ਚੋਰੀ ਦੀਆਂ ਵਾਰਦਾਤਾਂ ਨੂੰ ਅੰਜਾਮ ਦਿੰਦਾ ਸੀ। ਮੁਲਜ਼ਮਾਂ ਕੋਲੋਂ ਬਰਾਮਦ ਹੋਏ ਕੁੱਲ ਫੋਨਾਂ ਦੀ ਅੰਦਾਜ਼ਨ ਕੀਮਤ 4 ਲੱਖ ਰੁਪਏ ਦੱਸੀ ਜਾਂਦੀ ਹੈ। ਫਿਲਹਾਲ ਪੁਲਿਸ ਮਾਮਲੇ ਦੀ ਅਗਲੀ ਕਾਰਵਾਈ ਕਰਨ ‘ਚ ਜੁਟੀ ਹੈ।