ਪੁਲਸ ਵੱਲੋਂ ਗੁਜਰਾਤ ’ਚੋਂ 5,000 ਕਰੋੜ ਰੁਪਏ ਦੀ ਕੋਕੀਨ ਜ਼ਬਤ

ਨੈਸ਼ਨਲ

ਪੁਲਸ ਵੱਲੋਂ ਗੁਜਰਾਤ ’ਚੋਂ 5,000 ਕਰੋੜ ਰੁਪਏ ਦੀ ਕੋਕੀਨ ਜ਼ਬਤ


ਨਵੀਂ ਦਿੱਲੀ, 14 ਅਕਤੂਬਰ,ਬੋਲੇ ਪੰਜਾਬ ਬਿਊਰੋ :


ਦਿੱਲੀ ਪੁਲਿਸ ਅਤੇ ਗੁਜਰਾਤ ਪੁਲਿਸ ਨੇ ਇਕ ਸਾਂਝੀ ਮੁਹਿੰਮ ’ਚ ਗੁਜਰਾਤ ਦੇ ਅੰਕਲੇਸ਼ਵਰ ’ਚੋਂ 5,000 ਕਰੋੜ ਰੁਪਏ ਦੀ ਕੀਮਤ ਦੀ 518 ਕਿਲੋਗ੍ਰਾਮ ਕੋਕੀਨ ਜ਼ਬਤ ਕੀਤੀ। 
ਸੂਤਰਾਂ ਨੇ ਦਸਿਆ ਕਿ ਇਸ ਦੇ ਨਾਲ ਹੀ ਕਾਨੂੰਨ ਲਾਗੂ ਕਰਨ ਵਾਲੀਆਂ ਏਜੰਸੀਆਂ ਨੇ ਦਿੱਲੀ ਅਤੇ ਗੁਜਰਾਤ ਅੰਦਰ ਇਕ ਪੰਦਰਵਾੜੇ ਦੌਰਾਨ 13,000 ਕਰੋੜ ਰੁਪਏ ਦੀ ਕੀਮਤ ਦੀ 1,289 ਕਿਲੋਗ੍ਰਾਮ ਕੋਕੀਨ ਅਤੇ 40 ਕਿਲੋਗ੍ਰਾਮ ਹਾਈਡ੍ਰੋਪੋਨਿਕ ਥਾਈਲੈਂਡ ਗਾਂਜਾ ਜ਼ਬਤ ਕੀਤਾ ਹੈ। 
ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਅਤੇ ਗੁਜਰਾਤ ਪੁਲਿਸ ਨੇ ਐਤਵਾਰ ਨੂੰ ਅੰਕਲੇਸ਼ਵਰ ’ਚ ਇਕ ਫਾਰਮਾਸਿਊਟੀਕਲ ਕੰਪਨੀ ’ਚ ਕੀਤੀ ਗਈ ਤਲਾਸ਼ੀ ਦੌਰਾਨ 518 ਕਿਲੋਗ੍ਰਾਮ ਕੋਕੀਨ ਬਰਾਮਦ ਕਰਨ ਦਾ ਦਾਅਵਾ ਕੀਤਾ ਹੈ। ਸੂਤਰਾਂ ਨੇ ਦਸਿਆ ਕਿ ਜ਼ਬਤ ਕੀਤੀ ਗਈ ਕੋਕੀਨ ਦੀ ਕੌਮਾਂਤਰੀ ਬਾਜ਼ਾਰ ’ਚ ਕੀਮਤ ਕਰੀਬ 5,000 ਕਰੋੜ ਰੁਪਏ ਦੱਸੀ ਜਾ ਰਹੀ ਹੈ। 
ਜ਼ਿਕਰਯੋਗ ਹੈ ਕਿ 1 ਅਕਤੂਬਰ ਨੂੰ ਸਪੈਸ਼ਲ ਸੈੱਲ ਨੇ ਦਿੱਲੀ ਦੇ ਮਹੀਪਾਲਪੁਰ ’ਚ ਇਕ ਗੋਦਾਮ ’ਤੇ ਛਾਪਾ ਮਾਰਿਆ ਅਤੇ 562 ਕਿਲੋਗ੍ਰਾਮ ਕੋਕੀਨ ਅਤੇ 40 ਕਿਲੋਗ੍ਰਾਮ ਹਾਈਡ੍ਰੋਪੋਨਿਕ ਮੈਰੀਜੁਆਨਾ ਦੀ ਖੇਪ ਜ਼ਬਤ ਕੀਤੀ।

Leave a Reply

Your email address will not be published. Required fields are marked *