ਪੰਜਾਬ ਦੀਆਂ 4 ਵਿਧਾਨ ਸਭਾ ਸੀਟਾਂ ਲਈ ਜ਼ਿਮਨੀ ਚੋਣਾਂ ਦੀਆਂ ਤਰੀਕਾਂ ਦਾ ਐਲਾਨ

ਚੰਡੀਗੜ੍ਹ

ਪੰਜਾਬ ਦੀਆਂ 4 ਵਿਧਾਨ ਸਭਾ ਸੀਟਾਂ ਲਈ ਜ਼ਿਮਨੀ ਚੋਣਾਂ ਦੀਆਂ ਤਰੀਕਾਂ ਦਾ ਐਲਾਨ


ਚੰਡੀਗੜ੍ਹ, 15 ਅਕਤੂਬਰ,ਬੋਲੇ ਪੰਜਾਬ ਬਿਊਰੋ :


ਪੰਜਾਬ ਦੀਆਂ 4 ਵਿਧਾਨ ਸਭਾ ਸੀਟਾਂ ਲਈ ਜ਼ਿਮਨੀ ਚੋਣਾਂ ਦੀਆਂ ਤਰੀਕਾਂ ਦਾ ਐਲਾਨ ਕਰ ਦਿੱਤਾ ਗਿਆ ਹੈ। ਅੱਜ ਦਿੱਲੀ ਵਿੱਚ ਹੋਈ ਚੋਣ ਕਮਿਸ਼ਨ ਦੀ ਪ੍ਰੈਸ ਕਾਨਫਰੰਸ ਅਨੁਸਾਰ ਬਰਨਾਲਾ, ਡੇਰਾ ਬਾਬਾ ਨਾਨਕ, ਚੱਬੇਵਾਲ ਅਤੇ ਗਿੱਦੜਬਾਹਾ ਵਿਧਾਨ ਸਭਾ ਸੀਟਾਂ ’ਤੇ 13 ਨਵੰਬਰ ਨੂੰ ਵੋਟਾਂ ਪੈਣਗੀਆਂ। ਇਸ ਦੇ ਨਾਲ ਹੀ ਇਸ ਦਾ ਨਤੀਜਾ 23 ਨਵੰਬਰ ਨੂੰ ਜਾਰੀ ਕੀਤਾ ਜਾਵੇਗਾ।
ਪੰਜਾਬ ਦੀਆਂ ਜਿਨ੍ਹਾਂ ਵਿਧਾਨ ਸਭਾ ਸੀਟਾਂ ‘ਤੇ ਉਪ ਚੋਣਾਂ ਹੋਣੀਆਂ ਹਨ, ਉਨ੍ਹਾਂ ‘ਚੋਂ 3 ਸੀਟਾਂ ਕਾਂਗਰਸ ਅਤੇ ਇਕ ਸੀਟ ਆਮ ਆਦਮੀ ਪਾਰਟੀ (ਆਪ) ਕੋਲ ਸਨ।ਇਸ ਸਾਲ ਲੋਕ ਸਭਾ ਚੋਣਾਂ ਦੌਰਾਨ ਇਨ੍ਹਾਂ ਸੀਟਾਂ ਦੇ ਵਿਧਾਇਕਾਂ ਦੇ ਸੰਸਦ ਮੈਂਬਰ ਚੁਣੇ ਜਾਣ ਤੋਂ ਬਾਅਦ ਇਹ ਸੀਟਾਂ ਖਾਲੀ ਹੋ ਗਈਆਂ ਸਨ।

Leave a Reply

Your email address will not be published. Required fields are marked *