ਗਿਆਨੀ ਨਿਰਮਲ ਸਿੰਘ ਭੌਰ ਦਾ ਅਮਰੀਕਾ ‘ਚ ਦੇਹਾਂਤ

ਚੰਡੀਗੜ੍ਹ ਪੰਜਾਬ

ਗਿਆਨੀ ਨਿਰਮਲ ਸਿੰਘ ਭੌਰ ਦਾ ਅਮਰੀਕਾ ‘ਚ ਦੇਹਾਂਤ


ਕਪੂਰਥਲਾ, 19 ਅਕਤੂਬਰ,ਬੋਲੇ ਪੰਜਾਬ ਬਿਊਰੋ :


ਪ੍ਰਸਿੱਧ ਕਥਾਵਾਚਕ ਅਤੇ ਪ੍ਰਚਾਰਕ ਗਿਆਨੀ ਨਿਰਮਲ ਸਿੰਘ ਭੌਰ ਦੀ ਸਿਹਤ ਵਿਗੜਨ ਕਾਰਨ ਅਮਰੀਕਾ ਵਿੱਚ ਇਲਾਜ ਦੌਰਾਨ ਦਿਹਾਂਤ ਹੋ ਗਿਆ। ਨਿਰਮਲ ਸਿੰਘ ਭੌਰ ਨੇ ਯੂਬਾ ਸਿਟੀ, ਕੈਲੀਫੋਰਨੀਆ ਵਿੱਚ ਆਖਰੀ ਸਾਹ ਲਏ।
ਉਨ੍ਹਾਂ ਦੀ ਯਾਦ ਵਿੱਚ 20 ਤੋਂ 26 ਅਕਤੂਬਰ ਤੱਕ ਪਿੰਡ ਭੌਰ, ਕਪੂਰਥਲਾ ਵਿੱਚ ਸਹਿਜ ਪਾਠ ਕਰਵਾਇਆ ਜਾਵੇਗਾ। ਨਿਰਮਲ ਸਿੰਘ ਭੌਰ ਦੀ ਮੌਤ ਕਾਰਨ ਪੂਰੇ ਪਿੰਡ ਵਿਚ ਸੋਗ ਦੀ ਲਹਿਰ ਹੈ। ਉਨ੍ਹਾਂ ਦੇ ਵੱਡੇ ਪੁੱਤਰ ਜਸਵਿੰਦਰ ਸਿੰਘ ਭੌਰ ਨੇ ਦੱਸਿਆ ਕਿ ਢਾਈ ਮਹੀਨੇ ਪਹਿਲਾਂ ਉਹ ਗੁਰੂ ਨਾਨਕ ਨਾਮ ਲੇਵਾ ਸੰਗਤਾਂ ਦੇ ਸੱਦੇ ‘ਤੇ ਅਮਰੀਕਾ ਵਿਖੇ ਕਰਵਾਏ ਗਏ ਅਖੰਡ ਪਾਠ ਦੇ ਭੋਗ ਉਪਰੰਤ ਕਰਵਾਏ ਗਏ ਕੀਰਤਨ ਲਈ ਆਪਣੇ ਜਥੇ ਨਾਲ ਗਏ ਸਨ।
15 ਅਕਤੂਬਰ ਦੀ ਰਾਤ ਨੂੰ ਜਦੋਂ ਉਨ੍ਹਾਂ ਦੀ ਸਿਹਤ ਵਿਗੜ ਗਈ ਤਾਂ ਉਨ੍ਹਾਂ ਨੂੰ ਯੂਬਾ ਸਿਟੀ ਦੇ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਪਰ ਡਾਕਟਰਾਂ ਦੀਆਂ ਕਈ ਕੋਸ਼ਿਸ਼ਾਂ ਦੇ ਬਾਵਜੂਦ ਉਨ੍ਹਾਂ ਨੂੰ ਬਚਾਇਆ ਨਹੀਂ ਜਾ ਸਕਿਆ।
ਉਨ੍ਹਾਂ ਦੀ ਮੌਤ 16 ਅਕਤੂਬਰ ਨੂੰ ਅਮਰੀਕਾ ਦੇ ਸਮੇਂ ਅਨੁਸਾਰ ਦੁਪਹਿਰ 1:55 ਵਜੇ ਹੋਈ  ਅਤੇ ਯੂਬਾ ਸਿਟੀ, ਅਮਰੀਕਾ ਵਿੱਚ ਉਨ੍ਹਾਂ ਦੇ ਰਿਸ਼ਤੇਦਾਰਾਂ ਵੱਲੋਂ ਅੰਤਿਮ ਸਸਕਾਰ ਕੀਤਾ ਜਾਵੇਗਾ।  ਉਹ ਆਪਣੇ ਪਿੱਛੇ ਪਤਨੀ ਤੋਂ ਇਲਾਵਾ ਦੋ ਪੁੱਤਰ ਅਤੇ ਇੱਕ ਧੀ ਛੱਡ ਗਏ ਹਨ। ਅਮਰੀਕਾ ਵਿੱਚ 22 ਅਕਤੂਬਰ ਨੂੰ ਅੰਤਿਮ ਅਰਦਾਸ ਕੀਤੀ ਜਾਵੇਗੀ।

Leave a Reply

Your email address will not be published. Required fields are marked *