ਲੁਧਿਆਣਾ: ਨੌਜਵਾਨ ਵਲੋਂ ਹਸਪਤਾਲ ਦੀ ਛੱਤ ਤੋਂ ਛਾਲ ਮਾਰ ਕੇ ਖੁਦਕੁਸ਼ੀ

ਪੰਜਾਬ

ਲੁਧਿਆਣਾ: ਨੌਜਵਾਨ ਵਲੋਂ ਹਸਪਤਾਲ ਦੀ ਛੱਤ ਤੋਂ ਛਾਲ ਮਾਰ ਕੇ ਖੁਦਕੁਸ਼ੀ

ਲੁਧਿਆਣਾ, 20 ਅਕਤੂਬਰ,ਬੋਲੇ ਪੰਜਾਬ ਬਿਊਰੋ :

ਲੁਧਿਆਣਾ ‘ਚ ਇਕ ਨੌਜਵਾਨ ਵੱਲੋਂ ਹਸਪਤਾਲ ਦੀ ਛੱਤ ਤੋਂ ਛਾਲ ਮਾਰ ਕੇ ਖੁਦਕੁਸ਼ੀ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਦੱਸਿਆ ਜਾ ਰਿਹਾ ਹੈ ਕਿ ਮ੍ਰਿਤਕ ਨੌਜਵਾਨ ਆਪਣੀ ਮਾਂ ਦੀ ਬਿਮਾਰੀ ਤੋਂ ਪ੍ਰੇਸ਼ਾਨ ਸੀ। ਉਸ ਦੇ ਪਿਤਾ ਦੀ ਵੀ ਕਰੀਬ ਇੱਕ ਸਾਲ ਪਹਿਲਾਂ ਮੌਤ ਹੋ ਗਈ ਸੀ। ਮ੍ਰਿਤਕ ਨੌਜਵਾਨ ਦਾ 7 ਸਾਲ ਪਹਿਲਾਂ ਪਤਨੀ ਤੋਂ ਤਲਾਕ ਹੋ ਗਿਆ ਸੀ। ਇਨ੍ਹਾਂ ਮਾਨਸਿਕ ਪ੍ਰੇਸ਼ਾਨੀਆਂ ਕਾਰਨ ਉਸ ਨੇ ਮੌਤ ਨੂੰ ਗਲੇ ਲਗਾ ਲਿਆ।

ਮ੍ਰਿਤਕ ਨੌਜਵਾਨ ਦੀ ਪਛਾਣ 35 ਸਾਲਾ ਹਰਿੰਦਰ ਸਿੰਘ ਵਜੋਂ ਹੋਈ ਹੈ। ਜਾਣਕਾਰੀ ਮੁਤਾਬਕ ਸਰਾਭਾ ਨਗਰ ਸਥਿਤ ਦੀਪਕ ਹਸਪਤਾਲ ‘ਚ ਮਾਂ ਦੀ ਬਿਮਾਰੀ ਤੋਂ ਪਰੇਸ਼ਾਨ ਇਕ ਨੌਜਵਾਨ ਨੇ ਹਸਪਤਾਲ ਦੀ ਛੱਤ ਤੋਂ ਛਾਲ ਮਾਰ ਕੇ ਖੁਦਕੁਸ਼ੀ ਕਰ ਲਈ। ਖੁਦਕੁਸ਼ੀ ਦੀ ਘਟਨਾ ਦਾ ਪਤਾ ਲੱਗਦਿਆਂ ਹੀ ਹਸਪਤਾਲ ‘ਚ ਹੜਕੰਪ ਮਚ ਗਿਆ। ਖੂਨ ਨਾਲ ਲੱਥਪੱਥ ਨੌਜਵਾਨ ਨੂੰ ਇਲਾਜ ਲਈ ਕਾਫੀ ਮੁਸ਼ੱਕਤ ਕਰਨੀ ਪਈ ਪਰ ਉਸ ਨੂੰ ਬਚਾਇਆ ਨਹੀ ਜਾ ਸਕਿਆ। ਹਸਪਤਾਲ ਪ੍ਰਸ਼ਾਸਨ ਨੇ ਘਟਨਾ ਦੀ ਸੂਚਨਾ ਥਾਣਾ ਡਿਵੀਜ਼ਨ ਨੰ: 5 ਦੀ ਪੁਲਿਸ ਨੂੰ ਦਿੱਤੀ। ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਸਿਵਲ ਹਸਪਤਾਲ ਦੀ ਮੋਰਚਰੀ ‘ਚ ਰਖਵਾਇਆ ਹੈ। ਅੱਜ ਲਾਸ਼ ਦਾ ਪੋਸਟਮਾਰਟਮ ਕਰਵਾ ਕੇ ਪਰਿਵਾਰਕ ਮੈਂਬਰਾਂ ਨੂੰ ਸੌਂਪ ਦਿੱਤੀ ਜਾਵੇਗੀ।

ਮ੍ਰਿਤਕ ਦੇ ਛੋਟੇ ਭਰਾ ਵਰਿੰਦਰ ਨੇ ਦੱਸਿਆ ਕਿ ਉਸਦੀ ਮਾਤਾ ਸੁਖਦੇਵ ਕੌਰ ਬਿਮਾਰੀ ਕਾਰਨ ਪਿਛਲੇ 10 ਦਿਨਾਂ ਤੋਂ ਦੀਪਕ ਹਸਪਤਾਲ ਵਿੱਚ ਦਾਖਲ ਹੈ। ਜਿਸ ਕਾਰਨ ਹਰਵਿੰਦਰ ਪ੍ਰੇਸ਼ਾਨ ਰਹਿੰਦਾ ਸੀ। ਜਿਸ ਨੇ ਹਸਪਤਾਲ ਦੀ ਛੱਤ ਤੋਂ ਛਾਲ ਮਾਰ ਦਿੱਤੀ। ਉਸਨੂੰ ਤੁਰੰਤ ਹਸਪਤਾਲ ਵਿੱਚ ਦਾਖਲ ਕਰਵਾਇਆ, ਲੋਕ ਉਸਨੂੰ ਤੁਰੰਤ ਐਮਰਜੈਂਸੀ ਕਮਰੇ ਵਿੱਚ ਲੈ ਗਏ। ਜਿਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ।

Leave a Reply

Your email address will not be published. Required fields are marked *