ਪੰਜਾਬੀ ਨੌਜਵਾਨ ਦੀ ਵਿਦੇਸ਼ ‘ਚ ਮੌਤ
ਗੁਰਦਾਸਪੁਰ, 22 ਅਕਤੂਬਰ,ਬੋਲੇ ਪੰਜਾਬ ਬਿਊਰੋ :
ਗੁਰਦਾਸਪੁਰ ਦੇ ਪਿੰਡ ਅਹਿਮਦਾਬਾਦ ਦੇ ਰਹਿਣ ਵਾਲੇ 39 ਸਾਲਾਂ ਨੌਜਵਾਨ ਸੁਖਵਿੰਦਰ ਸਿੰਘ ਦੀ ਵਿਦੇਸ਼ ਵਿੱਚ ਮੌਤ ਹੋ ਜਾਣ ਦੀ ਖਬਰ ਸਾਹਮਣੇ ਆਈ ਹੈ। ਸੁਖਵਿੰਦਰ ਰੋਜ਼ੀ ਰੋਟੀ ਕਮਾਉਣ 14 ਮਹੀਨੇ ਪਹਿਲਾਂ ਹੀ ਸਾਰਜਾਹ ਗਿਆ ਸੀ। ਉੱਥੇ ਉਸ ਦੀ ਅਚਾਨਕ ਮੌਤ ਹੋ ਗਈ। ਪਰਿਵਾਰਿਕ ਮੈਂਬਰਾਂ ਦਾ ਪਿੱਛੇ ਰੋ-ਰੋ ਬੁਰਾ ਹਾਲ ਹੈ। ਉਨ੍ਹਾਂ ਨੇ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਉਸ ਦੀ ਮ੍ਰਿਤਕ ਦੇਹ ਨੂੰ ਭਾਰਤ ਲਿਆਉਣ ਵਿੱਚ ਮਦਦ ਕੀਤੀ ਜਾਵੇ।
ਸੁਖਵਿੰਦਰ ਸਿੰਘ ਦੀ ਪਤਨੀ ਅਤੇ ਪਰਿਵਾਰਕ ਮੈਬਰਾਂ ਨੇ ਦੱਸਿਆ ਕਿ ਸਵੇਰੇ ਫੋਨ ਆਇਆ ਸੀ ਕਿ ਸੁਖਵਿੰਦਰ ਸਿੰਘ ਸਿੰਘ ਨੂੰ ਖੂਨ ਦੀ ਉਲਟੀ ਆਈ ਹੈ। ਜਿਸ ਨੂੰ ਹਸਪਤਾਲ ਵਿੱਚ ਲਿਜਾਇਆ ਗਿਆ ਜਿੱਥੇ ਉਸ ਦੀ ਮੌਤ ਹੋ ਗਈ।
ਸੁਖਵਿੰਦਰ ਸਿੰਘ ਆਪਣੇ ਪਿੱਛੇ ਦੋ ਛੋਟੇ ਬੱਚੇ ,ਪਤਨੀ ਅਤੇ ਵਿਧਵਾ ਮਾਂ ਨੂੰ ਛੱਡ ਗਿਆ ਹੈ। ਉਹਨਾਂ ਦੱਸਿਆ ਕਿ ਸੁਖਵਿੰਦਰ ਸਿੰਘ ਇੱਕ ਬਹੁਤ ਹੀ ਮਿਹਨਤੀ ਅਤੇ ਇਮਾਨਦਾਰ ਨੌਜਵਾਨ ਸੀ।
ਉਹਨਾਂ ਪ੍ਰਸ਼ਾਸਨ ਨੂੰ ਅਪੀਲ ਕੀਤੀ ਕਿ ਸੁਖਵਿੰਦਰ ਸਿੰਘ ਦੀ ਮ੍ਰਿਤਕ ਦੇਹ ਨੂੰ ਵਿਦੇਸ਼ ਤੋਂ ਛੇਤੀ ਤੋਂ ਛੇਤੀ ਭਾਰਤ ਲਿਆਂਦਾ ਜਾਵੇ ਤਾਂ ਜੋ ਪਰਿਵਾਰਿਕ ਮੈਂਬਰ ਉਸ ਦਾ ਅੰਤਿਮ ਰਸਮਾਂ ਪੂਰੀਆਂ ਕਰ ਸਕਣ।