ਨਵੀਂ ਦਿੱਲੀ, 2 ਫਰਵਰੀ, ਬੋਲੇ ਪੰਜਾਬ ਬਿਊਰੋ :
ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਸ਼ਰਾਬ ਨੀਤੀ ਮਾਮਲੇ ਵਿੱਚ ਅੱਜ ਵੀ ਈਡੀ ਸਾਹਮਣੇ ਪੇਸ਼ ਨਹੀਂ ਹੋਣਗੇ। ਜਾਂਚ ਏਜੰਸੀ ਨੇ ਉਸ ਨੂੰ 31 ਜਨਵਰੀ ਨੂੰ ਪੰਜਵਾਂ ਸੰਮਨ ਭੇਜ ਕੇ 2 ਫਰਵਰੀ ਨੂੰ ਪੇਸ਼ ਹੋਣ ਲਈ ਕਿਹਾ ਸੀ। ‘ਆਪ’ ਨੇ ਕਿਹਾ ਹੈ ਕਿ ਈਡੀ ਦੇ ਸੰਮਨ ਗੈਰ-ਕਾਨੂੰਨੀ ਹਨ। ਪੀਐਮ ਮੋਦੀ ਦਾ ਟੀਚਾ ਅਰਵਿੰਦ ਕੇਜਰੀਵਾਲ ਨੂੰ ਗ੍ਰਿਫਤਾਰ ਕਰਨਾ ਅਤੇ ਦਿੱਲੀ ਸਰਕਾਰ ਨੂੰ ਡੇਗਣਾ ਹੈ।ਅਸੀਂ ਅਜਿਹਾ ਨਹੀਂ ਹੋਣ ਦੇਵਾਂਗੇ। ਈਡੀ ਨੇ ਇਸ ਤੋਂ ਪਹਿਲਾਂ 21 ਦਸੰਬਰ, 2 ਨਵੰਬਰ 3 ਜਨਵਰੀ ਤੇ 17 ਜਨਵਰੀ,, ਨੂੰ ਦਿੱਲੀ ਦੇ ਮੁੱਖ ਮੰਤਰੀ ਨੂੰ ਸੰਮਨ ਭੇਜੇ ਸਨ ਪਰ ਉਹ ਪੇਸ਼ ਨਹੀਂ ਹੋਏ। ਕੇਜਰੀਵਾਲ ਨੇ 17 ਜਨਵਰੀ ਨੂੰ ਕਿਹਾ ਸੀ ਕਿ ਭਾਜਪਾ ਮੈਨੂੰ ਗ੍ਰਿਫਤਾਰ ਕਰਨਾ ਚਾਹੁੰਦੀ ਹੈ, ਤਾਂ ਜੋ ਮੈਂ ਲੋਕ ਸਭਾ ਚੋਣਾਂ ‘ਚ ਪ੍ਰਚਾਰ ਨਾ ਕਰ ਸਕਾਂ।ਦੱਸਣਯੋਗ ਹੈ ਕਿ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਅਤੇ ‘ਆਪ’ ਦੇ ਸੰਸਦ ਮੈਂਬਰ ਸੰਜੇ ਸਿੰਘ ਸ਼ਰਾਬ ਨੀਤੀ ਮਾਮਲੇ ‘ਚ ਜੇਲ੍ਹ ‘ਚ ਬੰਦ ਹਨ।