ਪਠਾਨਕੋਟ, 7 ਅਪ੍ਰੈਲ, ਬੋਲੇ ਪੰਜਾਬ ਬਿਓਰੋ:
ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਪੁਲੀਸ ਪ੍ਰਸ਼ਾਸਨ ਚੌਕਸ ਹੈ ਅਤੇ ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ ਹਾਈਟੈਕ ਨਾਕੇ ਲਗਾ ਕੇ ਸ਼ੱਕੀ ਵਾਹਨਾਂ ਅਤੇ ਵਿਅਕਤੀਆਂ ਦੀ ਚੈਕਿੰਗ ਕੀਤੀ ਜਾ ਰਹੀ ਹੈ। ਇਸੇ ਦੌਰਾਨ ਪਠਾਨਕੋਟ ਪੁਲੀਸ ਨੇ ਨਾਕਾਬੰਦੀ ਦੌਰਾਨ ਦੋ ਵਿਅਕਤੀਆਂ ਨੂੰ ਨਾਜਾਇਜ਼ ਸ਼ਰਾਬ ਸਮੇਤ ਕਾਬੂ ਕੀਤਾ ਹੈ। ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਪੁਲਿਸ ਪਾਰਟੀ ਨੇ ਮੀਰਥਲ ਨੇੜੇ ਨਾਕਾਬੰਦੀ ਕੀਤੀ ਹੋਈ ਸੀ।
ਇਸ ਦੌਰਾਨ ਵਾਹਨਾਂ ਦੀ ਚੈਕਿੰਗ ਕੀਤੀ ਜਾ ਰਹੀ ਸੀ। ਇਸ ਦੌਰਾਨ ਇੱਕ ਵਾਹਨ ਨੂੰ ਰੋਕ ਕੇ ਤਲਾਸ਼ੀ ਲਈ ਗਈ ਤਾਂ ਉਸ ਵਿੱਚੋਂ 32 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ ਹੋਈ। ਪੁਲੀਸ ਨੇ ਮੌਕੇ ’ਤੇ ਗੱਡੀ ਦੇ ਡਰਾਈਵਰ ਅਤੇ ਸ਼ਰਾਬ ਦੇ ਠੇਕੇ ਦੇ ਸੇਲਜ਼ਮੈਨ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਪੁਲਸ ਦਾ ਕਹਿਣਾ ਹੈ ਕਿ ਇਸ ਮਾਮਲੇ ‘ਚ 7 ਲੋਕਾਂ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਬਾਕੀ ਵਿਅਕਤੀਆਂ ਦੀ ਭਾਲ ਕੀਤੀ ਜਾ ਰਹੀ ਹੈ। ਫਿਲਹਾਲ ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।