ਸ਼੍ਰੋਮਣੀ ਅਕਾਲੀ ਦਲ ਨੇ ਐਸਜੀਪੀਸੀ ਪ੍ਰਧਾਨਗੀ ਚੋਣ ਲਈ ਹਰਜਿੰਦਰ ਸਿੰਘ ਧਾਮੀ ਨੂੰ ਉਮੀਦਵਾਰ ਐਲਾਨਿਆ

ਪੰਜਾਬ

ਸ਼੍ਰੋਮਣੀ ਅਕਾਲੀ ਦਲ ਨੇ ਐਸਜੀਪੀਸੀ ਪ੍ਰਧਾਨਗੀ ਚੋਣ ਲਈ ਹਰਜਿੰਦਰ ਸਿੰਘ ਧਾਮੀ ਨੂੰ ਉਮੀਦਵਾਰ ਐਲਾਨਿਆ


ਅੰਮ੍ਰਿਤਸਰ, 24 ਅਕਤੂਬਰ,ਬੋਲੇ ਪੰਜਾਬ ਬਿਊਰੋ :


ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਪ੍ਰਧਾਨਗੀ ਚੋਣ ਨੂੰ ਲੈ ਕੇ ਖ਼ਾਸ ਖਬਰ ਸਾਹਮਣੇ ਆਈ ਹੈ। ਸ਼੍ਰੋਮਣੀ ਅਕਾਲੀ ਦਲ ਵੱਲੋਂ ਹਰਜਿੰਦਰ ਸਿੰਘ ਧਾਮੀ ਨੂੰ ਉਮੀਦਵਾਰ ਐਲਾਨਿਆ ਗਿਆ ਹੈ। ਮਿਲੀ ਜਾਣਕਾਰੀ ਅਨੁਸਾਰ ਸ਼੍ਰੋਮਣੀ ਕਮੇਟੀ ਦੇ ਮੈਂਬਰਾਂ ਨਾਲ ਮੀਟਿੰਗਾਂ ਅਤੇ ਪਾਰਟੀ ਦੇ ਸੀਨੀਅਰ ਆਗੂਆਂ ਨਾਲ ਵਿਚਾਰ-ਵਟਾਂਦਰੇ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ ਦੇ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਨੇ ਹਰਜਿੰਦਰ ਸਿੰਘ ਧਾਮੀ ਨੂੰ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਦੇ ਅਹੁਦੇ ਲਈ ਉਮੀਦਵਾਰ ਬਣਾਇਆ ਹੈ।
ਉਧਰ ਅਕਾਲੀ ਦਲ ਦੇ ਬਾਗੀ ਧੜੇ ਨੇ ਬੀਬੀ ਜਗੀਰ ਕੌਰ ਨੂੰ ਚੋਣ ਮੈਦਾਨ ਵਿੱਚ ਉਤਾਰਿਆ ਹੈ। ਜ਼ਿਕਰਯੋਗ ਹੈ ਕਿ 28 ਅਕਤੂਬਰ ਨੂੰ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਦੀ ਚੋਣ ਹੋਣੀ ਹੈ।

Leave a Reply

Your email address will not be published. Required fields are marked *