ਐਨਆਈਏ ਨੇ ਲਾਰੈਂਸ ਦੇ ਭਰਾ ਅਨਮੋਲ ਬਿਸ਼ਨੋਈ ‘ਤੇ 10 ਲੱਖ ਰੁਪਏ ਦਾ ਇਨਾਮ ਐਲਾਨਿਆ
ਨਵੀਂ ਦਿੱਲੀ, 25 ਅਕਤੂਬਰ,ਬੋਲੇ ਪੰਜਾਬ ਬਿਊਰੋ :
ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ (ਐਨ.ਆਈ.ਏ.) ਨੇ ਲਾਰੈਂਸ ਬਿਸ਼ਨੋਈ ਗੈਂਗ ‘ਤੇ ਸ਼ਿਕੰਜਾ ਕੱਸਿਆ ਹੈ। NIA ਨੇ ਲਾਰੈਂਸ ਦੇ ਭਰਾ ਅਨਮੋਲ ਬਿਸ਼ਨੋਈ ‘ਤੇ 10 ਲੱਖ ਰੁਪਏ ਦਾ ਇਨਾਮ ਐਲਾਨਿਆ ਹੈ। ਉਹ ਸਿੱਧੂ ਮੂਸੇਵਾਲਾ ਦੇ ਕਤਲ ਦਾ ਵੀ ਮੁਲਜ਼ਮ ਹੈ। ਸਾਲ 2023 ‘ਚ ਜਾਂਚ ਏਜੰਸੀ ਨੇ ਉਸ ਦੇ ਖਿਲਾਫ ਚਾਰਜਸ਼ੀਟ ਦਾਇਰ ਕੀਤੀ ਸੀ। ਰਿਪੋਰਟ ਮੁਤਾਬਕ ਉਹ ਫਰਜ਼ੀ ਪਾਸਪੋਰਟ ‘ਤੇ ਭਾਰਤ ਤੋਂ ਫਰਾਰ ਹੋ ਗਿਆ ਸੀ।
ਅਨਮੋਲ ਬਿਸ਼ਨੋਈ ਕਥਿਤ ਤੌਰ ‘ਤੇ ਆਪਣੀ ਲੋਕੇਸ਼ਨ ਬਦਲਦਾ ਰਹਿੰਦਾ ਹੈ ਅਤੇ ਪਿਛਲੇ ਸਾਲ ਕੀਨੀਆ ਅਤੇ ਇਸ ਸਾਲ ਕੈਨੇਡਾ ਵਿੱਚ ਦੇਖਿਆ ਗਿਆ। ਜਾਣਕਾਰੀ ਮੁਤਾਬਕ ਅਨਮੋਲ ਬਿਸ਼ਨੋਈ ਖਿਲਾਫ 18 ਅਪਰਾਧਿਕ ਮਾਮਲੇ ਦਰਜ ਹਨ। ਉਹ ਜੋਧਪੁਰ ਜੇਲ੍ਹ ਵਿੱਚ ਸਜ਼ਾ ਕੱਟ ਚੁੱਕਾ ਹੈ।