ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਅੱਜ ਤੋਂ ਮਨਾਇਆ ਜਾਵੇਗਾ ਜਾਗਰੂਕਤਾ ਹਫ਼ਤਾ

ਚੰਡੀਗੜ੍ਹ

ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਅੱਜ ਤੋਂ ਮਨਾਇਆ ਜਾਵੇਗਾ ਜਾਗਰੂਕਤਾ ਹਫ਼ਤਾ


ਚੰਡੀਗੜ੍ਹ, 28 ਅਕਤੂਬਰ,ਬੋਲੇ ਪੰਜਾਬ ਬਿਊਰੋ :


ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਸਮਾਜ ‘ਚ ਪਾਰਦਰਸ਼ਤਾ, ਜਵਾਬਦੇਹੀ ਅਤੇ ਇਮਾਨਦਾਰੀ ਨੂੰ ਉਤਸ਼ਾਹਤ ਕਰਨ ਦੇ ਉਦੇਸ਼ ਨਾਲ ਸੂਬੇ ਭਰ ਵਿਚ 28 ਅਕਤੂਬਰ ਤੋਂ 3 ਨਵੰਬਰ ਤਕ ਸਲਾਨਾ ਵਿਜੀਲੈਂਸ ਜਾਗਰੂਕਤਾ ਹਫ਼ਤਾ ਮਨਾਇਆ ਜਾਵੇਗਾ। ਇਸ ਦੌਰਾਨ ਨਾਗਰਿਕਾਂ ਤੇ ਸਰਕਾਰੀ ਕਰਮਚਾਰੀਆਂ ਨੂੰ ਭ੍ਰਿਸ਼ਟਾਚਾਰ ਮੁਕਤ ਪ੍ਰਸ਼ਾਸਨ ਬਾਰੇ ਜਾਗਰੂਕ ਕੀਤਾ ਜਾਵੇਗਾ।
ਬੀਤੇ ਦਿਨੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਦੁਹਰਾਇਆ ਸੀ ਕਿ ਪੰਜਾਬ ਸਰਕਾਰ ਦੀ ਭ੍ਰਿਸ਼ਟਾਚਾਰ ਪ੍ਰਤੀ ਜ਼ੀਰੋ ਸਹਿਣਸ਼ੀਲਤਾ ਨੀਤੀ ਜਾਰੀ ਰਹੇਗੀ ਅਤੇ ਭ੍ਰਿਸ਼ਟਾਚਾਰ ਦੀ ਕਿਸੇ ਵੀ ਕਾਰਵਾਈ ਵਿਰੁਧ ਸਖ਼ਤੀ ਨਾਲ ਨਜਿੱਠਿਆ ਜਾਵੇਗਾ।
ਮੁੱਖ ਮੰਤਰੀ ਨੇ ਕਿਹਾ ਸੀ ਕਿ ਮੇਰਾ ਸੁਪਨਾ ਭ੍ਰਿਸ਼ਟਾਚਾਰ ਮੁਕਤ ਪੰਜਾਬ ਬਣਾਉਣਾ ਤੇ ਨਿਜੀ ਤੇ ਜਨਤਕ ਖੇਤਰ ਦੇ ਸਰਬਪੱਖੀ ਵਿਕਾਸ ਜ਼ਰੀਏ ਲੋਕਾਂ ਖਾਸ ਕਰ ਕੇ ਪੰਜਾਬ ਦੇ ਨੌਜਵਾਨਾਂ ਦੇ ਚਿਹਰਿਆਂ ’ਤੇ ਮੁਸਕਰਾਹਟ ਲਿਆਉਣਾ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਸੀ ਕਿ ਉਹ ਸੂਬੇ ਵਿਚ ਭ੍ਰਿਸ਼ਟਾਚਾਰ ਮੁਕਤ ਪ੍ਰਸ਼ਾਸਨ ਲਈ ਪੰਜਾਬ ਸਰਕਾਰ ਦੀ ਭ੍ਰਿਸ਼ਟਾਚਾਰ ਵਿਰੋਧੀ ਮੁਹਿੰਮ ਵਿਚ ਵੱਧ ਤੋਂ ਵੱਧ ਸਹਿਯੋਗ ਦੇਣ।

Leave a Reply

Your email address will not be published. Required fields are marked *