ਬਾਲ ਸੰਤ ਅਭਿਨਵ ਅਰੋੜਾ ਨੂੰ ਲਾਰੈਂਸ ਬਿਸ਼ਨੋਈ ਗੈਂਗ ਤੋਂ ਮਿਲੀ ਜਾਨੋਂ ਮਾਰਨ ਦੀ ਧਮਕੀ

ਚੰਡੀਗੜ੍ਹ

ਬਾਲ ਸੰਤ ਅਭਿਨਵ ਅਰੋੜਾ ਨੂੰ ਲਾਰੈਂਸ ਬਿਸ਼ਨੋਈ ਗੈਂਗ ਤੋਂ ਮਿਲੀ ਜਾਨੋਂ ਮਾਰਨ ਦੀ ਧਮਕੀ

ਚੰਡੀਗੜ੍ਹ, 29ਅਕਤੂਬਰ,ਬੋਲੇ ਪੰਜਾਬ ਬਿਊਰੋ :

ਸੋਸ਼ਲ ਮੀਡੀਆ ‘ਤੇ ਲਗਾਤਾਰ ਵਾਇਰਲ ਹੋ ਰਹੇ ਅਭਿਨਵ ਅਰੋੜਾ ਨੂੰ ਲਾਰੈਂਸ ਬਿਸ਼ਨੋਈ ਗੈਂਗ ਵੱਲੋਂ ਜਾਨੋਂ ਮਾਰਨ ਦੀਆਂ ਧਮਕੀਆਂ ਮਿਲੀਆਂ ਹਨ। ਉਸ ਦੇ ਪਰਿਵਾਰ ਨੇ ਇਹ ਦਾਅਵਾ ਕੀਤਾ ਹੈ। ਅਭਿਨਵ ਅਰੋੜਾ ਦੀ ਮਾਂ ਨੇ ਦੱਸਿਆ ਕਿ ਅਭਿਨਵ ਅਰੋੜਾ ਨੂੰ ਲਾਰੈਂਸ ਬਿਸ਼ਨੋਈ ਗੈਂਗ ਤੋਂ ਜਾਨੋਂ ਮਾਰਨ ਦੀ ਧਮਕੀ ਮਿਲੀ ਹੈ ਉਸ ਦੀ ਮਾਂ ਦਾ ਕਹਿਣਾ ਹੈ ਕਿ ਅਭਿਨਵ ਨੇ ਅਜਿਹਾ ਕੁਝ ਨਹੀਂ ਕੀਤਾ ਹੈ, ਜਿਸ ਕਾਰਨ ਉਸ ਨੂੰ ਧਮਕੀਆਂ ਮਿਲ ਰਹੀਆਂ ਹਨ। ਗੌਰਤਲਬ ਹੈ ਕਿ ਅਭਿਨਵ ਅਰੋੜਾ ਦੀ ਉਮਰ ਸਿਰਫ਼ 10 ਸਾਲ ਹੈ। ਉਹ ਅਧਿਆਤਮਿਕ ਬੁਲਾਰੇ ਵੀ ਹਨ ਅਤੇ ਯੂਟਿਊਬ ‘ਤੇ ਉਸ ਦੇ ਕਈ ਵੀਡੀਓਜ਼ ਹਨ। ਵੱਡੇ-ਵੱਡੇ ਲੋਕ ਅਭਿਨਵ ਨੂੰ ਫਾਲੋ ਕਰਦੇ ਹਨ ਅਤੇ ਉਸ ਨਾਲ ਤਸਵੀਰਾਂ ਵੀ ਕਲਿੱਕ ਕਰਵਾਉਂਦੇ ਹਨ।

Leave a Reply

Your email address will not be published. Required fields are marked *