ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਵਲੋਂ ਸਿੱਖ ਕੌਮ ਲਈ ਵਿਸ਼ੇਸ਼ ਹੁਕਮ ਜਾਰੀ

ਪੰਜਾਬ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਵਲੋਂ ਸਿੱਖ ਕੌਮ ਲਈ ਵਿਸ਼ੇਸ਼ ਹੁਕਮ ਜਾਰੀ


ਅੰਮ੍ਰਿਤਸਰ, 30 ਅਕਤੂਬਰ,ਬੋਲੇ ਪੰਜਾਬ ਬਿਊਰੋ :


ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ 1 ਨਵੰਬਰ 1984 ਦੇ ਸਿੱਖ ਕਤਲੇਆਮ ਦੇ 40 ਸਾਲ ਪੂਰੇ ਹੋਣ ਦੇ ਮੱਦੇਨਜ਼ਰ ਸਿੱਖ ਕੌਮ ਨੂੰ 1 ਨਵੰਬਰ ਨੂੰ ਬੰਦੀ ਛੋੜ ਦਿਵਸ ਮੌਕੇ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਨੂੰ ਯਾਦ ਕਰਨ ਦੇ ਹੁਕਮ ਦਿੱਤੇ ਹਨ। ਤਿਉਹਾਰ ਦੌਰਾਨ ਦੇਸੀ ਘਿਓ ਦੇ ਦੀਵਿਆਂ ਦੀ ਵਰਤੋਂ ਕੀਤੀ ਜਾਵੇ ਅਤੇ ਬਿਜਲੀ ਦੀ ਸਜਾਵਟ ਦੀ ਵਰਤੋਂ ਨਾ ਕੀਤੀ ਜਾਵੇ।
ਉਨ੍ਹਾਂ ਕਿਹਾ ਕਿ 1 ਨਵੰਬਰ 1984 ਨੂੰ ਕਾਂਗਰਸ ਸਰਕਾਰ ਦੀ ਸਰਪ੍ਰਸਤੀ ਹੇਠ ਇਕ ਸਾਜ਼ਿਸ਼ ਦੇ ਹਿੱਸੇ ਵਜੋਂ ਰਾਜਧਾਨੀ ਦਿੱਲੀ ਸਮੇਤ ਵੱਖ-ਵੱਖ ਰਾਜਾਂ ਦੇ 110 ਸ਼ਹਿਰਾਂ ਵਿਚ ਸਿੱਖਾਂ ਦਾ ਬੇਰਹਿਮੀ ਨਾਲ ਕਤਲੇਆਮ ਕੀਤਾ ਗਿਆ ਸੀ, ਜੋ ਸਿੱਖ ਨਸਲਕੁਸ਼ੀ ਸੀ, ਜਿਸ ਨੂੰ 1 ਨਵੰਬਰ ਨੂੰ 40 ਸਾਲ ਪੂਰੇ ਹੋਣ ਜਾ ਰਹੇ ਹਨ।
ਉਨ੍ਹਾਂ ਕਿਹਾ ਕਿ ਨਵੰਬਰ ‘84 ਰਹਿੰਦੀ ਦੁਨੀਆਂ ਤੱਕ ਸਿੱਖ ਮਾਨਸਿਕਤਾ ਵਿੱਚ ਤਾਜ਼ਾ ਰਹੇਗਾ। 1 ਨਵੰਬਰ ਨੂੰ ਸ਼੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਗਵਾਲੀਅਰ ਦੇ ਕਿਲੇ ਤੋਂ ਰਿਹਾਈ ਅਤੇ ਸ਼੍ਰੀ ਅੰਮ੍ਰਿਤਸਰ ਸਾਹਿਬ ਆਗਮਨ ਦੀ ਯਾਦ ਵਿੱਚ ਬੰਦੀ ਛੋੜ ਦਿਵਸ ਵੀ ਹੈ।

Leave a Reply

Your email address will not be published. Required fields are marked *