ਫ਼ਿਰੋਜ਼ਪੁਰ, 9 ਅਪ੍ਰੈਲ,ਬੋਲੇ ਪੰਜਾਬ ਬਿਓਰੋ:
ਫ਼ਿਰੋਜ਼ਪੁਰ ਜ਼ਿਲ੍ਹੇ ਵਿੱਚ ਨਾਜਾਇਜ਼ ਮਾਈਨਿੰਗ ਖ਼ਿਲਾਫ਼ ਸ਼ਿਕੰਜਾ ਕੱਸਦਿਆਂ ਪੁਲੀਸ ਨੇ ਰੇਤ ਨਾਲ ਭਰੇ ਇੱਕ ਵੱਡੇ ਟਿੱਪਰ ਸਮੇਤ ਦੋ ਮੁਲਜ਼ਮਾਂ ਨੂੰ ਕਾਬੂ ਕੀਤਾ ਹੈ, ਜਿਨ੍ਹਾਂ ਖ਼ਿਲਾਫ਼ ਆਈਪੀਸੀ ਅਤੇ ਮਾਈਨਿੰਗ ਐਂਡ ਮਿਨਰਲ ਐਕਟ ਤਹਿਤ ਥਾਣਾ ਮੱਲਾਂਵਾਲਾ ਵਿੱਚ ਕੇਸ ਦਰਜ ਕੀਤਾ ਗਿਆ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਏ.ਐਸ.ਆਈ ਲਖਬੀਰ ਸਿੰਘ ਨੇ ਦੱਸਿਆ ਕਿ ਜਦੋਂ ਉਨ੍ਹਾਂ ਦੀ ਪੁਲਿਸ ਪਾਰਟੀ ਗਸ਼ਤ ਕਰ ਰਹੀ ਸੀ ਅਤੇ ਸ਼ੱਕੀ ਵਿਅਕਤੀਆਂ ਦੀ ਚੈਕਿੰਗ ਕਰ ਰਹੀ ਸੀ ਤਾਂ ਉਨ੍ਹਾਂ ਨੂੰ ਗੁਪਤ ਸੂਚਨਾ ਮਿਲੀ।ਸੂਚਨਾ ਸੀ ਕਿ ਮਨਦੀਪ ਸਿੰਘ ਪੁੱਤਰ ਲਾਭ ਸਿੰਘ, ਪਵਨ ਕੁਮਾਰ ਪੁੱਤਰ ਭੋਲਾ ਰਾਮ ਵਾਸੀ ਗੰਗਾਨਗਰ (ਰਾਜਸਥਾਨ) ਅਤੇ ਸੁੱਖਾ ਸਿੰਘ ਨਾਜਾਇਜ਼ ਮਾਈਨਿੰਗ ਕਰਦੇ ਹੋਏ ਰੇਤ ਵੇਚਣ ਦਾ ਧੰਦਾ ਕਰਦੇ ਹਨ। ਅੱਜ ਵੀ ਰਾਜਸਥਾਨ ਨੰਬਰ ਟਿੱਪਰ ‘ਚ ਰੇਤ ਭਰ ਕੇ ਵੇਚਣ ਲਈ ਵੱਖ-ਵੱਖ ਇਲਾਕਿਆਂ ‘ਚ ਲਿਜਾ ਰਹੇ ਹਨ।ਇਸ ਤੋਂ ਬਾਅਦ ਪੁਲਸ ਨੇ ਤੁਰੰਤ ਕਾਰਵਾਈ ਕਰਦੇ ਹੋਏ ਮਨਦੀਪ ਸਿੰਘ ਅਤੇ ਪਵਨ ਕੁਮਾਰ ਨੂੰ ਗ੍ਰਿਫਤਾਰ ਕਰ ਲਿਆ। ਜਿਨ੍ਹਾਂ ਕੋਲ਼ੋਂ ਰੇਤ ਨਾਲ ਭਰਿਆ ਟਿੱਪਰ ਬਰਾਮਦ ਹੋਇਆ