ਚੰਡੀਗੜ੍ਹ, 9 ਅਪ੍ਰੈਲ,ਬੋਲੇ ਪੰਜਾਬ ਬਿਓਰੋ;
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਤਬੀਅਤ ਅਚਾਨਕ ਖਰਾਬ ਹੋ ਗਈ ਹੈ।ਪਤਾ ਲੱਗਾ ਹੈ ਕਿ ਉਹ ਡਾਇਰੀਆ ਤੋਂ ਪੀੜਤ ਹਨ।ਇਸ ਵਜ੍ਹਾ ਕਰਕੇ ਉਹ ਲੁਧਿਆਣਾ ਜ਼ਿਲ੍ਹੇ ਦੇ ਅੰਦਰ ਪਾਇਲ ਤੋਂ ਸ਼ੁਰੂ ਹੋਣ ਵਾਲੀ ਪੰਜਾਬ ਬਚਾਓ ਯਾਤਰਾ ਵਿੱਚ ਸ਼ਾਮਲ ਨਹੀਂ ਹੋਣਗੇ ਅਤੇ ਉਹਨਾਂ ਦੀ ਜਗ੍ਹਾ ’ਤੇ ਅੱਜ ਸੀਨੀਅਰ ਅਕਾਲੀ ਨੇਤਾ ਬਿਕਰਮ ਸਿੰਘ ਮਜੀਠੀਆ ਇਸ ਯਾਤਰਾ ਦੀ ਅਗਵਾਈ ਕਰਨਗੇ।
ਇਹ ਵੀ ਜਾਣਕਾਰੀ ਸਾਹਮਣੇ ਆਈ ਹੈ ਕਿ ਸੁਖਬੀਰ ਬਾਦਲ ਲੁਧਿਆਣਾ ਦੇ ਇੱਕ ਹਸਪਤਾਲ ‘ਚ ਦਾਖਲ ਹਨ।