ਅਧਿਆਪਕਾਂ ਵਲੋਂ ਸਕੂਲ ਬਾਹਰ ਨਾਹਰੇਬਾਜ਼ੀ

ਐਜੂਕੇਸ਼ਨ ਪੰਜਾਬ

ਅਧਿਆਪਕਾਂ ਵਲੋਂ ਸਕੂਲ ਬਾਹਰ ਨਾਹਰੇਬਾਜ਼ੀ


ਲੁਧਿਆਣਾ, 18 ਨਵੰਬਰ,ਬੋਲੇ ਪੰਜਾਬ ਬਿਊਰੋ :


ਲੁਧਿਆਣਾ ਦੇ ਐਮਜੀਐਮ ਸਕੂਲ ਦੁੱਗਰੀ ਵਿੱਚ ਉਸ ਸਮੇਂ ਹੰਗਾਮਾ ਹੋ ਗਿਆ ਜਦੋਂ ਸਕੂਲ ਵਿੱਚ ਕੰਮ ਕਰਦੇ ਕੁਝ ਅਧਿਆਪਕਾਂ ਨੂੰ ਬਿਨਾਂ ਕੋਈ ਨੋਟਿਸ ਜਾਰੀ ਕੀਤੇ ਸਕੂਲ ਪ੍ਰਸ਼ਾਸਨ ਨੇ ਨੌਕਰੀ ਤੋਂ ਕੱਢਣ ਦੇ ਹੁਕਮ ਜਾਰੀ ਕਰ ਦਿੱਤੇ।
ਉਕਤ ਅਧਿਆਪਕਾਂ ਦੀ ਅਗਵਾਈ ਕਰ ਰਹੇ ਸਕੂਲ ਦੇ ਇੱਕ ਅਧਿਆਪਕ ਨੇ ਦੋਸ਼ ਲਾਇਆ ਕਿ ਸਕੂਲ ਪ੍ਰਸ਼ਾਸਨ ਨੇ ਕੱਲ੍ਹ ਤੋਂ 12 ਅਧਿਆਪਕਾਂ ਨੂੰ ਸਕੂਲ ਆਉਣ ਤੋਂ ਮਨ੍ਹਾ ਕਰ ਦਿੱਤਾ ਸੀ ਅਤੇ ਇਸ ਤੋਂ ਪਹਿਲਾਂ ਕੋਈ ਨੋਟਿਸ ਵੀ ਨਹੀਂ ਦਿੱਤਾ।
ਉਨ੍ਹਾਂ ਨੇ ਦੋਸ਼ ਲਾਇਆ ਕਿ ਉਨ੍ਹਾਂ ਨੂੰ ਨੌਕਰੀ ਤੋਂ ਤੁਰੰਤ ਹਟਾਉਣ ਦਾ ਕਾਰਨ ਵੀ ਨਹੀਂ ਦੱਸਿਆ ਜਾ ਰਿਹਾ। ਦੂਜੇ ਪਾਸੇ ਅਧਿਆਪਕਾਂ ਵੱਲੋਂ ਕੀਤੇ ਗਏ ਇਸ ਪ੍ਰਦਰਸ਼ਨ ਵਿੱਚ ਕੁਝ ਵਿਦਿਆਰਥੀ ਆਪਣੇ ਅਧਿਆਪਕਾਂ ਦੇ ਹੱਕ ਵਿੱਚ ਨਾਅਰੇਬਾਜ਼ੀ ਵੀ ਕਰ ਰਹੇ ਹਨ।

Leave a Reply

Your email address will not be published. Required fields are marked *